ਵਿਦੇਸ਼ਾਂ ‘ਚ ਭਾਰਤੀ ਮੂਲ ਦੇ ਲੋਕਾਂ ਦੇ ਕਤਲ ਦਾ ਮਾਮਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਅਮਰੀਕਾ ਵਿੱਚ ਭਾਰਤੀ ਮੂਲ ਦੇ ਲੋਕਾਂ ਦੇ ਕਤਲ ਮਗਰੋਂ ਤਾਜ਼ਾ ਮਾਮਲਾ ਇਜ਼ਰਾਈਲ ਤੋਂ ਸਾਹਮਣੇ ਆਇਆ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਜਨਮ ਦਿਨ ਦੀ ਪਾਰਟੀ ਦੌਰਾਨ ਹੋਏ ਝਗੜੇ ‘ਚ ਇਕ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਅੱਲ੍ਹੜ ਇਕ ਸਾਲ ਪਹਿਲਾਂ ਆਪਣੇ ਪਰਿਵਾਰ ਨਾਲ ਭਾਰਤ ਤੋਂ ਇਜ਼ਰਾਈਲ ਗਿਆ ਸੀ। ਉਹ ਉੱਤਰ ਪੂਰਬੀ ਭਾਰਤੀ ਯਹੂਦੀ ਭਾਈਚਾਰੇ, ਬਨੀ ਮੇਨਾਸ਼ੇ ਨਾਲ ਸਬੰਧਤ ਦੱਸਿਆ ਜਾਂਦਾ ਹੈ।
ਰਿਪੋਰਟਾਂ ਮੁਤਾਬਕ ਜਨਮਦਿਨ ਦੀ ਪਾਰਟੀ ਵਿੱਚ ਇੱਕ ਭਾਰਤੀ ਮੂਲ ਦੇ ਵਿਦਿਆਰਥੀ, ਲੇਹਿੰਗਹੇਲ ਵੀ ਸ਼ਾਮਲ ਸੀ। ਉਸ ਤੋਂ ਇਲਾਵਾ 20 ਹੋਰ ਨੌਜਵਾਨ ਵੀ ਸਨ। ਦਰਅਸਲ ਉਹ ਪਾਰਟੀ ਵਿਚ ਆਪਣੇ ਇਕ ਹੋਰ ਦੋਸਤ ਨੂੰ ਮਿਲਣ ਲਈ ਨੋਫ ਹਾਗਲਿਲ ਗਿਆ ਸੀ ਜੋ ਭਾਰਤ ਤੋਂ ਇਜ਼ਰਾਈਲ ਆਇਆ ਸੀ। ਜੋਏਲ ਲੇਹਨਿੰਘੇਲ ਇੱਕ ਸਾਲ ਪਹਿਲਾਂ ਆਪਣੇ ਪਰਿਵਾਰ ਨਾਲ ਇਜ਼ਰਾਇਲੀ ਸ਼ਹਿਰ ਕਿਰਿਆਤ ਸ਼ਾਨੋਮਾ ਵਿੱਚ ਰਹਿਣ ਲਈ ਪਹੁੰਚਿਆ ਸੀ।
ਮੀਡੀਆ ਰਿਪੋਰਟਾਂ ਮੁਤਾਬਕ ਲੇਹਿੰਗਲੇ ਨੇ ਸ਼ੁੱਕਰਵਾਰ ਤੱਕ ਘਰ ਪਰਤਣਾ ਸੀ ਪਰ ਉਸ ਦਾ ਕੋਈ ਅਤਾ-ਪਤਾ ਨਾ ਪਤਾ ਲੱਗਣ ‘ਤੇ ਪਰਿਵਾਰ ਵਾਲਿਆਂ ਵਿੱਚ ਬੇਚੈਨੀ ਵਧ ਗਈ। ਇਸੇ ਵਿਚਾਲੇ ਉਸ ਦੇ ਇਕ ਦੋਸਤ ਨੇ ਪਰਿਵਾਰ ਨੂੰ ਫੋਨ ‘ਤੇ ਦੱਸਿਆ ਕਿ ਪਾਰਟੀ ਦੌਰਾਨ ਹੋਈ ਲੜਾਈ ਦੌਰਾਨ ਲੇਹਿੰਗਹੇਲ ਜ਼ਖਮੀ ਹੋ ਗਿਆ ਅਤੇ ਉਸ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਪਰਿਵਾਰ ਦੇ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਪੁੱਤਰ ਦੀ ਮੌਤ ਦੀ ਖਬਰ ਮਿਲ ਗਈ।
ਇਹ ਵੀ ਪੜ੍ਹੋ : ਪਾਕਿਸਤਾਨ ਖਿਲਾਫ ਹਾਰ ਦੇ ਬਾਅਦ ਹਰਮਨਪ੍ਰੀਤ ਬਾਹਰ, ਸਮ੍ਰਿਤੀ ਮੰਧਾਨਾ ਨੂੰ ਮਿਲੀ ਕਪਤਾਨੀ
ਦੂਜੇ ਪਾਸੇ ਪਰਿਵਾਰ ਵਾਲਿਆਂ ਨੇ ਮਾਮਲੇ ‘ਚ ਕਤਲ ਦਾ ਸ਼ੱਕ ਜਤਾਇਆ ਹੈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਕਤਲ ਦੇ ਸ਼ੱਕ ਵਿੱਚ 15 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਰਿਪੋਰਟਾਂ ਮੁਤਾਬਕ ਪੁਲਿਸ ਨੇ ਸ਼ੁੱਕਰਵਾਰ ਸ਼ਾਮ ਤੱਕ ਇਸ ਮਾਮਲੇ ਵਿੱਚ 13 ਤੋਂ 15 ਸਾਲ ਦੇ ਸੱਤ ਅੱਲ੍ਹੜਾਂ ਨੂੰ ਹਿਰਾਸਤ ਵਿੱਚ ਲਿਆ ਹੈ। ਪੋਸਟਮਾਰਟਮ ਰਿਪੋਰਟ ਵਿੱਚ ਲੇਹਿੰਗਹੇਲ ਦੀ ਮੌਤ ਚਾਕੂ ਨਾਲ ਹੋਈ ਦੱਸੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕੁਝ ਲੋਕਾਂ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਜਲਦੀ ਹੀ ਮਾਮਲੇ ਦਾ ਖੁਲਾਸਾ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -: