ਹਰਿਆਣਾ ਪੁਲਿਸ ਨੇ ਬੱਗਾ ਨੂੰ ਦਿੱਲੀ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ ਅਤੇ ਪੰਜਾਬ ਪੁਲਿਸ ਖਾਲੀ ਹੱਥ ਰਹਿ ਗਈ ਹੈ। ਭਾਜਪਾ ਆਗੂ ਤੇਜਿੰਦਰ ਬੱਗਾਵਿਕਟਰੀ ਦਾ ਨਿਸ਼ਾਨਾ ਬਣਾ ਕੇ ਗੱਡੀ ਵਿਚ ਬੈਠ ਗਏ।
ਦੱਸ ਦੇਈਏ ਕਿ ਤੇਜਿੰਦਰਪਾਲ ਬੱਗਾ ਨੂੰ ਅੱਜ ਸਵੇਰੇ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ ਅਤੇ ਉਸ ਨੂੰ ਮੋਹਾਲੀ ਲਈ ਲੈ ਕੇ ਰਵਾਨਾ ਹੋ ਗਈ ਸੀ। ਪਰ ਦਿੱਲੀ ਪੁਲਿਸ ਦੇ ਇਸ਼ਾਰੇ ‘ਤੇ ਹਰਿਆਣਾ ਨੇ ਪੰਜਾਬ ਪੁਲਿਸ ਦੇ ਕਾਫ਼ਲੇ ਨੂੰ ਕੁਰੂਕਸ਼ੇਤਰ ਵਿੱਚ ਰੋਕ ਲਿਆ।
ਪੰਜਾਬ ਪੁਲਿਸ ‘ਤੇ ਦਿੱਲੀ ਵਿਚ ਅਗਵਾ ਦੀ ਐੱਫਆਈਆਰ ਵੀ ਦਰਜ ਕੀਤੀ ਗਈ ਹੈ। ਮੋਹਾਲੀ ਪੁਲਿਸ ਨੇ ਤੇਜਿੰਦਰ ਖਿਲਾਫ ਸਾਈਬਰ ਸੈੱਲ ਵਿਚ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ਵਿਚ ਅੱਜ ਉਨ੍ਹਾਂ ਦੀ ਗ੍ਰਿਫਤਾਰੀ ਹੋਈ ਸੀ। ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਪਹਿਲਾਂ ਹੀ ਕਿਹਾ ਸੀ ਕਿ ਉਹ ਬੱਗਾ ਪੰਜਾਬ ਨਹੀਂ ਦਿੱਲੀ ਪੁਲਿਸ ਨੂੰ ਸੌਂਪਣਗੇ।
ਦਿੱਲੀ ਪੁਲਿਸ ਦੇ ਇੰਸਪੈਕਟਰ ਵਿਕਰਮਜੀਤ ਤੇ ਇੰਸਪੈਕਟਰ ਹੇਮੰਤ ਕੁਮਾਰ ਵੀ ਦੋ ਵੱਖ-ਵੱਖ ਗੱਡੀਆਂ ਵਿਚ ਕੁਰੂਕਸ਼ੇਤਰ ਪਹੁੰਚ ਗਏ ਹਨ। ਉਨ੍ਹਾਂ ਨਾਲ ਕੁਝ ਪੁਲਿਸ ਮੁਲਾਜ਼ਮ ਵੀ ਹਨ। ਤੇਜਿੰਦਰ ਬੱਗਾ ਨੂੰ ਲੈਣ ਲਈ ਦਿੱਲੀ ਪੁਲਿਸ ਦੀ ਟੀਮ ਕੁਰੂਕਸ਼ੇਤਰ ਪਹੁੰਚ ਗਈ ਹੈ ਤੇ ਦੂਜੇ ਪਾਸੇ ਪੰਜਾਬ ਪੁਲਿਸ ਦੇ ਏਡੀਜੀਪੀ, ਕੁਰੂਕਸ਼ੇਤਰ ਲਈ ਰਵਾਨਾ ਹੋ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਪੰਜਾਬ ਪੁਲਿਸ ਦੇ ਕਾਫਲੇ ਨੂੰ ਹਰਿਆਣਾ ਪੁਲਿਸ ਵੱਲੋਂ ਰੋਕੇ ਜਾਣ ਦਾ ਹੁਣ ਮੋਹਾਲੀ ਦੇ ਜ਼ਿਲ੍ਹੇ ਦੇ ਪੁਲਿਸ ਮੁਖੀ ਨੇ ਵਿਰੋਧ ਕੀਤਾ ਹੈ। ਉਨ੍ਹਾਂ ਨੇ ਕੁਰੂਕਸ਼ੇਤਰ ਦੇ ਪੁਲਿਸ ਮੁਖੀ ਨੂੰ ਚਿੱਠੀ ਲਿਖੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਬੱਗਾ ਨੂੰ ਲਿਆ ਰਹੀ ਪੁਲਿਸ ਟੀਮ ਨੂੰ ਇਸ ਤਰ੍ਹਾਂ ਰੋਕਣਾ ਗੈਰ-ਕਾਨੂੰਨੀ ਤਰੀਕੇ ਨਾਲ ਹਿਰਾਸਤ ਵਿਚ ਲੈਣਾ ਤੇ ਅਪਰਾਧਿਕ ਨਿਆਂ ਪ੍ਰਣਾਲੀ ਵਿਚ ਰੁਕਾਵਟ ਪੈਦਾ ਕਰਨਾ ਹੈ।