ਫਰੀਦਕੋਟ ਦੇ ਪਿੰਡ ਪੰਜਗਰਾਈਂ ਕਲਾਂ ਵਿਖੇ ਦਰਦਨਾਕ ਹਾਦਸਾ ਵਾਪਰਿਆ ਹੈ ਜਿਥੇ ਬੱਸ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ 3 ਦੋਸਤਾਂ ਦੀ ਮੌਤ ਹੋ ਗਈ। ਬਾਈਕ ‘ਤੇ 3 ਦੋਸਤ ਸਵਾਰ ਸਨ। ਦੋ ਲੋਕਾਂ ਦੀ ਤਾਂ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ ਇਕ ਨੇ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿੱਤਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਮ੍ਰਿਤਕਾਂ ਦੀ ਪਛਾਣ ਬਾਘਾਪੁਰਾਣਾ (ਮੋਗਾ) ਵਾਸੀ ਵੰਸ਼ (19), ਲਵ (19) ਤੇ ਹੈਪੀ (20) ਵਜੋਂ ਹੋਈ ਹੈ। ਥਾਣਾ ਸਦਰ ਕੋਟਕਪੂਰਾ ਪੁਲਿਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿਚ ਲੈ ਲਿਆ ਹੈ ਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਤਿੰਨਾਂ ਦੀਆਂ ਮ੍ਰਿਤਕ ਦੇਹਾਂ ਨੂੰ ਪੋਸਟਮਾਰਟਮ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਭੇਜ ਦਿੱਤਾ ਗਿਆ ਹੈ।
ਜਾਣਕਾਰੀ ਮੁਤਾਬਕ ਵੰਸ਼ ਆਪਣੇ ਦੋਸਤ ਲਵ ਤੇ ਹੈਪੀ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਅੱਜ ਸਵੇਰੇ 5.30 ਵਜੇ ਮੋਗਾ ਦੇ ਬਾਘਾਪੁਰਾਣਾ ਤੋਂ ਕੋਟਕਪੂਰਾ ਵਲ ਜਾ ਰਿਹਾ ਸੀ ਜਿਵੇਂ ਹੀ ਉਹ ਪੰਜਗਰਾਈਂ ਕਲਾਂ ਕੋਲ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਜੈਤੋ ਤੋਂ ਚੰਡੀਗੜ੍ਹ ਜਾਣ ਵਾਲੀ ਪੀਆਰਟੀਸੀ ਦੀ ਬੱਸ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਵੰਸ਼ ਤੇ ਲਵ ਦੀ ਤਾਂ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ ਗੰਭੀਰ ਤੌਰ ਤੋਂ ਜ਼ਖਮੀ ਹੈਪੀ ਨੇ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ : ਪਿੰਡ ਤਰਿੰਡਾ ਦੇ ਮੌਜੂਦਾ ਸਰਪੰਚ ਨੇ ਚੁੱਕਿਆ ਖੌਫਨਾਕ ਕਦਮ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਨ ਮਗਰੋਂ ਖੁਦ ਨੂੰ ਮਾਰੀ ਗੋਲੀ
ਮਾਮਲੇ ਵਿਚ ਜਾਂਚ ਅਧਿਕਾਰੀ ਤੇ ਪੰਜਗਰਾਈਂ ਪੁਲਿਸ ਚੌਕੀ ਦੇ ਇੰਚਾਰਜ ਨਵਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਮ੍ਰਿਤਕ ਨੌਜਵਾਨਾਂ ਦੇ ਪਰਿਵਾਰ ਵਾਲਿਆਂ ਦੇ ਬਿਆਨ ਦੇ ਆਧਾਰ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
























