ਬਰਨਾਲੇ ਦੇ ਤਪਾ ਮੰਡੀ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟਿਆ ਹੈ। 3 ਭੈਣਾਂ ਦੇ ਇਕਲੌਤੇ ਭਰਾ ਦੀ ਦੀਵਾਲੀ ਵਾਲੇ ਦਿਨ ਮੌਤ ਹੋ ਗਈ। ਹਾਦਸਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਿਆ। ਮ੍ਰਿਤਕ ਨੌਜਵਾਨ ਦੀਵਾਲੀ ਮਨਾਉਣ ਲਈ ਆਪਣੇ ਘਰ ਪਰਤਿਆ ਸੀ ਤੇ ਹਾਦਸੇ ਦਾ ਸ਼ਿਕਾਰ ਹੋ ਗਿਆ ਤੇ ਹਾਦਸੇ ਵਿਚ ਨੌਜਵਾਨ ਦੀ ਮੌਤ ਹੋ ਗਈ।
ਮਿਲੀ ਜਾਣਾਕਰੀ ਮੁਤਾਬਕ ਪਿਕਅੱਪ ਗੱਡੀ ਤੇ ਬਾਈਕ ਵਿਚ ਟੱਕਰ ਹੋਈ ਤੇ ਟੱਕਰ ਇੰਨੀ ਭਿਆਨਕ ਸੀ ਕਿ ਬਾਈਕ ਸਵਾਰ ਜੋ ਕਿ ਆਪਣੇ ਦੋਸਤ ਨਾਲ ਕਿਤੇ ਜਾ ਰਿਹਾ ਸੀ, ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਵਜੋਂ ਹੋਈ ਹੈ। ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋਈ ਹੈ ਜਦੋ ਕਿ 2 ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਘਟਨਾ ਮਗਰੋਂ ਗੱਡੀ ਚਾਲਕ ਗੱਡੀ ਛੱਡ ਕੇ ਫਰਾਰ ਹੋ ਗਿਆ ਹੈ ਤੇ ਪੁਲਿਸ ਵੱਲੋਂ ਡ੍ਰਾਈਵਰ ਦੀ ਕੀਤੀ ਭਾਲ ਜਾ ਰਹੀ ਹੈ।
ਇਹ ਵੀ ਪੜ੍ਹੋ : ’19 ਸਾਲ ਹੋ ਗਏ…’, ਸਜ਼ਾ ‘ਤੇ ਫੈਸਲਾ ਨਾ ਹੋਣ ‘ਤੇ ਬਲਵੰਤ ਸਿੰਘ ਰਾਜੋਆਣਾ ਨੇ ਦਿੱਤਾ ਵੱਡਾ ਬਿਆਨ
ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਦਿਹਾੜੀ ਮਜ਼ਦੂਰੀ ਕਰਕੇ ਆਪਣਾ ਪਾਲਣ ਪੋਸ਼ਣ ਕਰਦਾ ਹੈ ਤੇ ਮ੍ਰਿਤਕ ਕੁਲਦੀਪ ਸਿੰਘ ਹੀ ਮਿਹਨਤ ਕਰਕੇ ਘਰ ਦਾ ਪਾਲਣ-ਪੋਸ਼ਣ ਕਰ ਰਿਹਾ ਸੀ।
ਵੀਡੀਓ ਲਈ ਕਲਿੱਕ ਕਰੋ -:
























