ਲੁਧਿਆਣਾ : ਆਰ ਕੇ ਰੋਡ ‘ਤੇ ਸਥਿਤ ਹਿੰਦੁਸਤਾਨ ਟਾਇਰਸ ‘ਤੇ ਤੜਕੇ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਫੈਕਟਰੀ ਵਿਚ ਪਿਆ ਸਾਰਾ ਸਾਮਾਨ ਅਤੇ ਮਸ਼ੀਨਰੀ ਸੜ ਕੇ ਸੁਆਹ ਹੋ ਗਈ।
ਫਾਇਰ ਬ੍ਰਿਗੇਡ ਸਵੇਰ ਤੋਂ ਹੀ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਅੱਗ ‘ਤੇ ਕਾਬੂ ਨਹੀਂ ਪਾਇਆ ਗਿਆ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਨੇ ਹੁਣ ਤੱਕ 125 ਤੋਂ ਵੱਧ ਫਾਇਰ ਟੈਂਡਰ ਵਰਤੇ ਹਨ। ਫੈਕਟਰੀ ਦੇ ਅੰਦਰ ਟਾਇਰ ਟਿਊਬਾਂ ਹੋਣ ਕਾਰਨ ਅੱਗ ਬੁਝਾਉਣ ਵਿਚ ਦਿੱਕਤ ਆ ਰਹੀ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਫੈਕਟਰੀ ਵਿਚ ਅੱਗ ਲੱਗਣ ਨਾਲ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਹਾਲਾਂਕਿ, ਫੈਕਟਰੀ ਮਾਲਕ ਅਜੇ ਕੁਝ ਵੀ ਕਹਿਣ ਲਈ ਤਿਆਰ ਨਹੀਂ ਹਨ।
ਫਾਇਰ ਅਫਸਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਸ਼ਾਮ 4.15 ਵਜੇ ਕੰਟਰੋਲ ਰੂਮ ‘ਤੇ ਸੂਚਨਾ ਮਿਲੀ ਤਾਂ ਉਹ ਤੁਰੰਤ ਫਾਇਰ ਟੈਂਡਰ ਦੇ ਨਾਲ ਮੌਕੇ ‘ਤੇ ਪਹੁੰਚ ਗਏ ਅਤੇ ਅੱਗ ਬੁਝਾਉਣੀ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਫੈਕਟਰੀ ਵਿਚ ਰਬੜ ਹੋਣ ਕਾਰਨ ਅੱਗ ਫੈਲਦੀ ਗਈ ਅਤੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਉਨ੍ਹਾਂ ਨੇ ਦੱਸਿਆ ਕਿ ਜਿਵੇਂ ਹੀ ਅੱਗ ਫੈਲਣੀ ਸ਼ੁਰੂ ਹੋਈ, ਉਨ੍ਹਾਂ ਨੇ ਫਾਇਰ ਟੈਂਡਰ ਨੂੰ ਬੁਲਾਉਣਾ ਸ਼ੁਰੂ ਕਰ ਦਿੱਤਾ। ਫਾਇਰ ਅਫਸਰ ਨੇ ਦੱਸਿਆ ਕਿ ਲੁਧਿਆਣਾ ਦੇ ਪੰਜਾਂ ਫਾਇਰ ਸਬ ਸਟੇਸ਼ਨਾਂ ਤੋਂ ਫਾਇਰ ਟੈਂਡਰ ਮੰਗਵਾਏ ਗਏ ਸਨ। ਉਨ੍ਹਾਂ ਦੱਸਿਆ ਕਿ ਅੱਗ ਪਹਿਲਾਂ ਗਰਾਊਂਡ ਫਲੋਰ ‘ਤੇ ਲੱਗੀ। ਉਸ ਤੋਂ ਬਾਅਦ ਹੌਲੀ ਹੌਲੀ ਅੱਗ ਪਹਿਲੀ ਮੰਜ਼ਿਲ ਤੱਕ ਪਹੁੰਚ ਗਈ। ਅੱਗ ਕਾਰਨ ਮਸ਼ੀਨਰੀ ਅਤੇ ਉਪਕਰਣ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ। ਫਾਇਰਫਾਈਟਰਜ਼ ਅੱਗ ਬੁਝਾਉਣ ਦੀ ਕੋਸ਼ਿਸ਼ ਕਰਦੇ ਰਹੇ।
ਇਹ ਵੀ ਪੜ੍ਹੋ : ਸਿਹਤ ਮੰਤਰੀ ਦੇ ਭਰੋਸੇ ਤੋਂ ਬਾਅਦ ਪੰਜਾਬ ਸਿਵਲ ਮੈਡੀਕਲ ਸੇਵਾਵਾਂ ਦੇ ਡਾਕਟਰਾਂ ਨੇ 6 ਜੁਲਾਈ ਤੱਕ ਹੜਤਾਲ ਕੀਤੀ ਮੁਲਤਵੀ