ਮਹਾਰਾਸ਼ਟਰ ਦੇ ਸੋਲਾਪੁਰ ‘ਚ ਬੁੱਧਵਾਰ ਨੂੰ ਇਕ ਕੱਪੜਾ ਫੈਕਟਰੀ ‘ਚ ਅੱਗ ਲੱਗ ਗਈ। ਹਾਦਸੇ ‘ਚ 3 ਮਜ਼ਦੂਰਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਤਿੰਨੋਂ ਮ੍ਰਿਤਕ ਬਿਹਾਰ ਦੇ ਰਹਿਣ ਵਾਲੇ ਸਨ। ਇਹ ਘਟਨਾ ਸੋਲਾਪੁਰ-ਅਕਲਕੋਟ ਰੋਡ ‘ਤੇ ਮਹਾਰਾਸ਼ਟਰ ਉਦਯੋਗਿਕ ਵਿਕਾਸ ਨਿਗਮ (MIDC) ਸਥਿਤ ਇਕ ਫੈਕਟਰੀ ‘ਚ ਵਾਪਰੀ। ਫਾਇਰ ਵਿਭਾਗ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਫਾਇਰ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਅੱਗ ਸਵੇਰੇ ਲੱਗੀ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਤੁਰੰਤ ਮੌਕੇ ‘ਤੇ ਪਹੁੰਚਾਇਆ ਗਿਆ। ਉੱਥੇ ਪਹੁੰਚਣ ‘ਤੇ ਪਤਾ ਲੱਗਾ ਕਿ ਤਿੰਨ ਮਜ਼ਦੂਰ ਫੈਕਟਰੀ ਦੇ ਅੰਦਰ ਫਸੇ ਹੋਏ ਹਨ। ਫਾਇਰ ਬ੍ਰਿਗੇਡ ਦੇ ਕਰਮਚਾਰੀ ਜਦੋਂ ਇਮਾਰਤ ਦੇ ਅੰਦਰ ਪਹੁੰਚੇ ਤਾਂ ਉਨ੍ਹਾਂ ਨੂੰ ਤਿੰਨ ਮਜ਼ਦੂਰਾਂ ਦੀਆਂ ਲਾਸ਼ਾਂ ਮਿਲੀਆਂ।
ਇਹ ਵੀ ਪੜ੍ਹੋ : ਫਗਵਾੜਾ ਪੁਲਿਸ ਵੱਲੋਂ ਨਾਈਜੀਰੀਅਨ ਗ੍ਰਿਫਤਾਰ, 209 ਨਸ਼ੀਲੀਆਂ ਗੋਲੀਆਂ ਬਰਾਮਦ
ਫਾਇਰ ਬ੍ਰਿਗੇਡ ਦੇ ਅਧਿਕਾਰੀ ਨੇ ਦੱਸਿਆ ਕਿ ਪਾਣੀ ਦੇ 10 ਟੈਂਕਰਾਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ ਗਿਆ ਹੈ। ਮੁੱਢਲੀ ਨਜ਼ਰੀਏ ਤੋਂ ਇਹ ਜਾਪਦਾ ਹੈ ਕਿ ਕਮਰੇ ਵਿੱਚ ਮਿਲੇ LPG ਸਿਲੰਡਰ ਤੋਂ ਗੈਸ ਲੀਕ ਹੋਣ ਕਾਰਨ ਅੱਗ ਲੱਗੀ ਹੈ। ਉਨ੍ਹਾਂ ਦੱਸਿਆ ਸਿਲੰਡਰ ਉੱਥੇ ਖਾਣਾ ਬਣਾਉਣ ਲਈ ਵਰਤਿਆ ਜਾਂਦਾ ਸੀ। ਅਧਿਕਾਰੀ ਨੇ ਦੱਸਿਆ ਕਿ ਬਿਹਾਰ ਦੇ ਰਹਿਣ ਵਾਲੇ ਇਨ੍ਹਾਂ ਮਜ਼ਦੂਰਾਂ ਦੀਆਂ ਲਾਸ਼ਾਂ ਪੁਲਿਸ ਨੂੰ ਸੌਂਪ ਦਿੱਤੀਆਂ ਗਈਆਂ ਹਨ। ਪੁਲਿਸ ਵੱਲੋਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: