ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਦੀ ਮਾਸਟਰ ਕਾਲੋਨੀ ਵਿਖੇ ਰਿਹਾਇਸ਼ੀ ਇਲਾਕੇ ਵਿਚ ਦੇਰ ਰਾਤ ਇਕ ਸਕ੍ਰੈਪ ਸਟੋਰ ਵਿਚ ਭਿਆਨਕ ਅੱਗ ਲੱਗ ਗਈ ਹੈ ਤੇ ਅੱਗ ਵਿਚ ਸਭ ਕੁਝ ਸੜ ਕੇ ਸੁਆਹ ਹੋ ਗਿਆ ਹੈ। ਲੱਖਾਂ ਦਾ ਨੁਕਸਾਨ ਹੋ ਗਿਆ ਦੱਸਿਆ ਜਾ ਰਿਹਾ ਹੈ।
ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਹਾਲਾਂਕਿ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਸਮੇਂ ਸਿਰ ਪਤਾ ਲੱਗ ਜਾਣ ਕਰਕੇ ਬਚਾਅ ਹੋ ਗਿਆ। ਇਸ ਸਕ੍ਰੈਪ ਸਟੋਰ ਵਿਚ ਪਹਿਲਾਂ ਵੀ ਅੱਗ ਲੱਗ ਚੁੱਕੀ ਹੈ ਤੇ ਬੀਤੀ ਰਾਤ ਲੱਗੀ ਅੱਗ ਇੰਨੀ ਭਿਆਨਕ ਸੀ ਕਿ ਕੜੀ ਮੁਸ਼ੱਕਤ ਦੇ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਅਜਿਹੇ ਸਕ੍ਰੈਪ ਸਟੋਰਾਂ ‘ਤੇ ਆਮ ਲੋਕਾਂ ਤੇ ਕੌਂਸਲਰ ਵੱਲੋਂ ਸਵਾਲ ਖੜ੍ਹੇ ਕੀਤੇ ਗਏ ਹਨ। ਕੌਂਸਲਰ ਨੇ ਕਿਹਾ ਕਿ ਅੱਜ ਤੋਂ 5 ਸਾਲ ਪਹਿਲਾਂ ਵੀ ਸਕ੍ਰੈਪ ਸਟੋਰ ‘ਤੇ ਅੱਗ ਲੱਗ ਗਈ ਸੀ ਤੇ ਰਿਹਾਇਸ਼ੀ ਇਲਾਕਿਆਂ ਵਿਚ ਅਜਿਹੇ ਸਕ੍ਰੈਪ ਸਟੋਰ ਨਹੀਂ ਹੋਣੇ ਚਾਹੀਦੇ ਹਨ।
ਵੀਡੀਓ ਲਈ ਕਲਿੱਕ ਕਰੋ -:
























