ਪੰਜਾਬ ‘ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ‘ਚ ਪਾਕਿਸਤਾਨ ਦੀ ਨਾਪਾਕ ਸਾਜ਼ਿਸ਼ ਦਾ ਪਰਦਾਫਾਸ਼ ਹੋਇਆ ਹੈ। ਕੇਂਦਰੀ ਖੁਫੀਆ ਏਜੰਸੀਆਂ ਨੇ ਵੀਰਵਾਰ ਨੂੰ ਪੰਜਾਬ ‘ਚ ਅੱਤਵਾਦੀ ਹਮਲੇ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਅਲਰਟ ‘ਚ ਕਿਹਾ ਗਿਆ ਹੈ ਕਿ ਪੰਜਾਬ ‘ਚ ਮੌਜੂਦ ਅੱਤਵਾਦੀ, ਜਿਨ੍ਹਾਂ ਦਾ ਸਬੰਧ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਨਾਲ ਹੈ। ਉਹ ਪੁਲਿਸ ਸਟੇਸ਼ਨ ਨੂੰ ਨਿਸ਼ਾਨਾ ਬਣਾ ਸਕਦੇ ਹਨ।
ਕੇਂਦਰੀ ਖੁਫੀਆ ਏਜੰਸੀ ਦੇ ਇਨਪੁਟਸ ਮੁਤਾਬਕ ਪਾਕਿਸਤਾਨ ਨਾਲ ਸਬੰਧਤ ਅੱਤਵਾਦੀ ਨਵੇਂ ਸਾਲ ਦੇ ਮੌਕੇ ‘ਤੇ ਪੰਜਾਬ ਦੇ ਪੁਲਿਸ ਸਟੇਸ਼ਨਾਂ ਅਤੇ ਸਰਕਾਰੀ ਇਮਾਰਤਾਂ ਨੂੰ ਨਿਸ਼ਾਨਾ ਬਣਾ ਸਕਦੇ ਹਨ। ਅੱਤਵਾਦੀਆਂ ਦੀ ਯੋਜਨਾ RPG ਨਾਲ ਪੁਲਿਸ ਸਟੇਸ਼ਨ ‘ਤੇ ਹਮਲਾ ਕਰਨ ਦੀ ਹੈ। ਇਸ ਦੇ ਲਈ ਮੁਹਾਲੀ ਦੇ ਇੱਕ ਥਾਣੇ ਦੀ ਰੇਕੀ ਵੀ ਕੀਤੀ ਗਈ ਹੈ। ਪੰਜਾਬ ਪੁਲਿਸ ਨੇ ਇਸ ਸਬੰਧੀ ਅਲਰਟ ਜਾਰੀ ਕਰ ਦਿੱਤਾ ਹੈ। ਸਲੀਪਰ ਸੈੱਲ ਮਾਡਿਊਲ ਪੰਜਾਬ ਵਿੱਚ ਭੇਜ ਦਿੱਤੇ ਹਨ।
ਇਹ ਵੀ ਪੜ੍ਹੋ : ਮੋਹਾਲੀ ‘ਚ 7 ਹਜ਼ਾਰ ਨਸ਼ੀਲੇ ਕੈਪਸੂਲ ਸਣੇ 2 ਲੋਕਾਂ ਨੂੰ ਕੀਤਾ ਗ੍ਰਿਫਤਾਰ, NDPS ਤਹਿਤ ਮਾਮਲਾ ਦਰਜ
ਦੱਸ ਦੇਈਏ ਕਿ ਮੰਗਲਵਾਰ ਨੂੰ ਅੱਤਵਾਦੀ ਲਖਬੀਰ ਸਿੰਘ ਲੰਡਾ ਦੇ ਇਕ ਸਬ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ 3 ਆਪਰੇਟਿਵਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਸ ਦੇ ਕਬਜ਼ੇ ‘ਚੋਂ ਆਰ.ਪੀ.ਜੀ. ਬਰਾਮਦ ਕੀਤੇ ਗਏ ਸਨ।
ਵੀਡੀਓ ਲਈ ਕਲਿੱਕ ਕਰੋ -: