ਅੱਤਵਾਦੀਆਂ ਨੇ ਇੱਕ ਵਾਰ ਫਿਰ ਜੰਮੂ -ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਹੈ। ਵੀਰਵਾਰ ਨੂੰ ਅੱਤਵਾਦੀਆਂ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਕਾਫਲੇ ‘ਤੇ ਹਮਲਾ ਕੀਤਾ ਹੈ।
ਇਸ ਅੱਤਵਾਦੀ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਵੀ ਸ਼ੁਰੂ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨ ਅੱਤਵਾਦੀ ਇਲਾਕੇ ਵਿੱਚ ਹੀ ਫਸੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਬੀਐਸਐਫ ਅੱਤਵਾਦੀਆਂ ਦੇ ਖਿਲਾਫ ਆਪਰੇਸ਼ਨ ਚਲਾ ਰਿਹਾ ਸੀ, ਜਦੋਂ ਅੱਤਵਾਦੀਆਂ ਨੇ ਜਵਾਨਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਬੀਐਸਐਫ ਦੇ ਕਾਫਲੇ ‘ਤੇ ਇਹ ਹਮਲਾ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਮਾਲਪੋਰਾ ਕਾਜ਼ੀਗੁੰਡ ਦੇ ਕੋਲ ਸ਼੍ਰੀਨਗਰ-ਜੰਮੂ ਰਾਜਮਾਰਗ ‘ਤੇ ਹੋਇਆ ਹੈ। ਇਸ ਹਮਲੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਇਸ ਦੇ ਨਾਲ ਹੀ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਘੇਰ ਲਿਆ ਹੈ ਅਤੇ ਦੋਵਾਂ ਵਿਚਾਲੇ ਮੁੱਠਭੇੜ ਜਾਰੀ ਹੈ। ਤਿੰਨ ਅੱਤਵਾਦੀਆਂ ਦੇ ਫਸੇ ਹੋਣ ਦਾ ਮਾਮਲਾ ਸਾਹਮਣੇ ਆ ਰਿਹਾ ਹੈ।
ਇਹ ਵੀ ਪੜ੍ਹੋ : ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੰਪਤੀ ਦੇ ਮਾਮਲੇ ‘ਚ ਦਿੱਤੀ ਜ਼ਮਾਨਤ
ਕਸ਼ਮੀਰ ਦੇ ਆਈਜੀਪੀ ਵਿਜੇ ਕੁਮਾਰ ਨੇ ਇੱਕ ਨਿਊਜ਼ ਏਜੰਸੀ ਨੂੰ ਵੀ ਹਮਲੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਅੱਤਵਾਦੀਆਂ ਨੇ ਕੁਲਗਾਮ ਵਿੱਚ ਬੀਐਸਐਫ ਦੇ ਕਾਫਲੇ ਉੱਤੇ ਹਮਲਾ ਕੀਤਾ ਹੈ। ਹਾਲਾਂਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਅੱਤਵਾਦੀਆਂ ਨੂੰ ਸੁਰੱਖਿਆ ਬਲਾਂ ਨੇ ਘੇਰ ਲਿਆ ਹੈ ਅਤੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਗੋਲੀਬਾਰੀ ਜਾਰੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ, ਸੀਆਰਪੀਐਫ ਅਤੇ ਫੌਜ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਅੱਤਵਾਦੀਆਂ ਨੇ ਦੋ ਦਿਨ ਪਹਿਲਾਂ 10 ਅਗਸਤ ਨੂੰ ਵੀ ਸੀਆਰਪੀਐਫ ਪਾਰਟੀ ‘ਤੇ ਹਮਲਾ ਕੀਤਾ ਸੀ। ਇਸ ਹਮਲੇ ਵਿੱਚ ਸੀਆਰਪੀਐਫ ਦਾ ਇੱਕ ਜਵਾਨ ਜ਼ਖਮੀ ਹੋ ਗਿਆ ਸੀ।
ਇਹ ਵੀ ਦੇਖੋ : ਮੀਂਹ ਨੇ ਕੀਤੇ ਨਰਮਾ ਕਿਸਾਨ ਬਾਗੋਬਾਗ, ਸਰਕਾਰ ਨਾ ਸਹੀ ਕੁਦਰਤ ਨੇ ਦਿੱਤਾ ਸਾਥ