ਪਾਕਿਸਤਾਨ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਦਹਿਸ਼ਤਗਰਦਾਂ ਵੱਲੋਂ 7 ਪੰਜਾਬੀਆਂ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਹੈ। ਬੱਸ ਵਿਚ ਸਵਾਰ ਹੋ ਕੇ ਪੰਜਾਬੀ ਲਾਹੌਰ ਜਾ ਰਹੇ ਸਨ। ਇਸ ਵਿਚ ਕਈਹੋਰ ਲੋਕ ਜਾ ਵੀ ਸਨ। ਦਹਿਸ਼ਤਗਰਦਾਂ ਵੱਲੋਂ ਪਹਿਲਾਂ ਬੱਸ ਨੂੰ ਰੋਕਿਆ ਜਾਂਦਾ ਹੈ ਤੇ ਫਿਰ ਉਨ੍ਹਾਂ ਦੇ ਪਛਾਣ ਪੱਤਰ ਦੇਖੇ ਜਾਂਦੇ ਹਨ ਤੇ ਉਸ ਤੋਂ ਬਾਅਦ 7 ਪੰਜਾਬੀਆਂ ਨੂੰ ਗੋਲੀ ਮਾਰੀ ਜਾਂਦੀ ਹੈ।
ਦੱਸ ਦੇਈਏ ਕਿ ਬੱਸ ਬਲੋਚਿਚਸਤਾਨ ਤੋਂ ਲਾਹੌਰ ਜਾ ਰਹੀ ਸੀ। ਘਟਨਾ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ ਸ਼ਰੀਫ ਵੱਲੋਂ ਵੀ ਬਿਆਨ ਦਿੱਤਾ ਗਿਆ ਕਿ ਜੋ ਦਹਿਸ਼ਤਗਰਦਾਂ ਨੂੰ ਛੱਡਿਆ ਨਹੀਂ ਜਾਵੇਗਾ ਤੇ ਉਨ੍ਹਾਂ ਨੂੰ ਇਸ ਦੀ ਭਾਰੀ ਕੀਮਤ ਚੁਕਾਉਣੀ ਹੋਵੇਗੀ।
ਇਹ ਵੀ ਪੜ੍ਹੋ : ਹਾਈਕੋਰਟ ਦਾ ਪੰਜਾਬ ਦੇ ਪ੍ਰਾਈਵੇਟ ਸਕੂਲਾਂ ‘ਤੇ ਵੱਡਾ ਫੈਸਲਾ, 25 ਫੀਸਦੀ ਸੀਟਾਂ ਰਾਖਵੀਆਂ ਕਰਨ ਦੇ ਦਿੱਤੇ ਨਿਰਦੇਸ਼
ਅਜੇ ਤੱਕ ਕਿਸੇ ਸਮੂਹ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ ਤੇ ਹੱਤਿਆਵਾਂ ਦੇ ਪਿੱਛੇ ਦਾ ਮਕਸਦ ਸਪੱਸ਼ਟ ਨਹੀਂ ਹੈ। ਅਧਿਕਾਰੀਆਂ ਵੱਲੋਂ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਪਰ ਹਮਲਾਵਰ ਫਰਾਰ ਹਨ।
ਵੀਡੀਓ ਲਈ ਕਲਿੱਕ ਕਰੋ -:
























