ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ‘ਵੱਡਾ ਭਰਾ’ ਕਹਿਣ ‘ਤੇ ਮਨੀਸ਼ ਤਿਵਾੜੀ ਨੇ ਨਵਜੋਤ ਸਿੰਘ ਸਿੱਧੂ ‘ਤੇ ਵੱਡਾ ਹਮਲਾ ਬੋਲਿਆ।
ਉਨ੍ਹਾਂ ਸਿੱਧੂ ‘ਤੇ ਨਿਸ਼ਾਨਾ ਵਿੰਨ੍ਹਦਿਆਂ ਟਵੀਟ ਕੀਤਾ, ‘ਕਿ ਕਿਸੇ ਦਾ ਵੱਡਾ ਭਰਾ (ਇਮਰਾਨ ਖਾਨ) ਭਾਰਤ ਦੇ ਖਿਲਾਫ ਸਾਜ਼ਿਸ਼ ਰਚ ਰਿਹਾ ਹੈ, ਕੀ ਅਸੀਂ ਪੁੰਛ ਦੇ ਸ਼ਹੀਦਾਂ ਨੂੰ ਭੁੱਲ ਗਏ ਹਾਂ?, ਇਮਰਾਨ ਨੇ ਐਲਓਸੀ ‘ਤੇ ਅੱਤਵਾਦੀ ਭੇਜੇ, ਇਮਰਾਨ ਖਾਨ ਪੰਜਾਬ ‘ਚ ਡਰੱਗ ਅਤੇ ਡਰੋਨ ਭੇਜਦੇ ਹਨ’।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਕਰਤਾਰਪੁਰ ਲਾਂਘੇ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਸ ਹਫ਼ਤੇ ਖੋਲ੍ਹਿਆ ਗਿਆ ਹੈ। ਕੋਰੋਨਾ ਕਰਕੇ ਪਿਛਲੇ ਸਾਲ ਮਾਰਚ ਵਿੱਚ ਕਰਤਾਰਪੁਰ ਸਾਹਿਬ ਗੁਰਦੁਆਰੇ ਦੀ ਯਾਤਰਾ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਲਗਾਤਾਰ ਸਿੱਖ ਸੰਗਤਾਂ ਵੱਲੋਂ ਇਹ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਜਾ ਰਹੀ ਸੀ। ਲਾਂਘਾ ਖੁੱਲ੍ਹਣ ਤੋਂ ਬਾਅਦ ਇਮਰਾਨ ਖਾਨ ਸਿੱਧੂ ਦੇ ਤਾਰੀਫਾਂ ਦੇ ਪੁੱਲ ਬੰਨ੍ਹ ਰਹੇ ਹਨ।
ਇਹ ਵੀ ਪੜ੍ਹੋ : ਕਰਤਾਰਪੁਰ ਸਾਹਿਬ ਪੁੱਜੇ ਸਿੱਧੂ, ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਦੱਸਿਆ ਵੱਡਾ ਭਰਾ
ਦੂਜੇ ਪਾਸੇ ਜਦੋਂ ਨਵਜੋਤ ਸਿੰਘ ਸਿੱਧੂ ਕਰਤਾਰਪੁਰ ਸਾਹਿਬ ਮੱਥਾ ਟੇਕਣ ਗਏ ਤਾਂ ਇਸ ਤੋਂ ਪਹਿਲਾਂ ਮੀਡੀਆ ਨਾਲ ਗੱਲ ਕਰਦੇ ਹੋਏ ਉਨ੍ਹਾਂ ਨੇ ਇਮਰਾਨ ਖਾਨ ਨੂੰ ਆਪਣਾ ‘ਵੱਡਾ ਭਰਾ’ ਕਿਹਾ, ਜਿਸ ‘ਤੇ ਸਿਆਸਤ ਭਖ ਗਈ ਹੈ।