ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਾਬਕਾ ਡੀਜੀਪੀ ਦਿਨਕਰ ਗੁਪਤਾ ਸਮੇਤ ਇੱਕ ਆਈਪੀਐਸ ਅਧਿਕਾਰੀ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਕਰ ਦਿੱਤੇ ਹਨ।
ਸਰਕਾਰ ਨੇ ਦਿਨਕਰ ਗੁਪਤਾ ਦੇ ਨਾਲ 1987 ਬੈਚ ਦੇ ਆਈਪੀਐਸ ਅਧਿਕਾਰੀ ਐਮਕੇ ਤਿਵਾੜੀ ਦਾ ਵੀ ਤਬਾਦਲਾ ਕਰ ਦਿੱਤਾ ਹੈ। ਜਦੋਂ ਕਿ ਦਿਨਕਰ ਗੁਪਤਾ ਨੂੰ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਤਾਇਨਾਤ ਕੀਤਾ ਗਿਆ ਹੈ, ਐਮਕੇ ਤਿਵਾੜੀ ਜੋ ਪਹਿਲਾਂ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ, ਪੰਜਾਬ ਪੁਲਿਸ ਕਾਰਪੋਰੇਸ਼ਨ ਸਨ, ਹੁਣ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਕਾਰਜਭਾਰ ਸੰਭਾਲਣਗੇ।
ਦੇਖੋ ਵੀਡੀਓ : Sabudana Omelette Recipe | ਨਰਾਤਿਆਂ ਦੀ ਸਪੈਸ਼ਲ ਰੈਸਿਪੀ
ਇਸ ਦੌਰਾਨ ਇਕਬਾਲ ਪ੍ਰੀਤ ਸਿੰਘ ਸਹੋਤਾ, ਵਿਸ਼ੇਸ਼ ਡੀਜੀਪੀ ਆਰਮਜ਼ ਬੀਐਨਐਸ, ਜਲੰਧਰ ਆਪਣੀਆਂ ਮੌਜੂਦਾ ਡਿਊਟੀਆਂ ਤੋਂ ਇਲਾਵਾ ਡੀਜੀਪੀ ਪੰਜਾਬ ਦੇ ਕੰਮ ਦੀ ਦੇਖ ਰੇਖ ਕਰਨਗੇ।