ਹਰਿਆਣਾ ਦੀ ਸਿਆਸਤ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ਵਿੱਚ ਭਾਜਪਾ ਤੇ ਜਨਨਾਇਕ ਜਨਤਾ ਪਾਰਟੀ ਯਾਨੀ ਜੇਜੇਪੀ ਦਾ ਗਠਜੋੜ ਟੁੱਟ ਗਿਆ ਹੈ। ਅਜਿਹੀ ਸਥਿਤੀ ਵਿੱਚ ਨਵੀਂ ਸਰਕਾਰ ਦਾ ਗਠਨ ਸੰਭਵ ਹੈ। ਸੂਤਰਾਂ ਅਨੁਸਾਰ ਅੱਜ ਵਿਧਾਇਕ ਦਲ ਦੀ ਮੀਟਿੰਗ ਵਿੱਚ ਇਸ ਦਾ ਐਲਾਨ ਕੀਤਾ ਜਾਵੇਗਾ। ਇਸ ਤੋਂ ਬਾਅਦ ਸਮੂਹ ਕੈਬਨਿਟ ਅਸਤੀਫਾ ਦੇ ਦੇਵੇਗੀ।
ਮੀਟਿੰਗ ਲਈ ਆਬਜ਼ਰਵਰ ਅਰਜੁਨ ਮੁੰਡਾ ਅਤੇ ਤਰੁਣ ਚੁੱਘ ਚੰਡੀਗੜ੍ਹ ਲਈ ਰਵਾਨਾ ਹੋ ਗਏ ਹਨ। ਸੂਤਰਾਂ ਅਨੁਸਾਰ ਵਿਧਾਇਕ ਦਲ ਦੀ ਮੀਟਿੰਗ ਵਿੱਚ ਨਵੇਂ ਆਗੂ ਦੀ ਚੋਣ ਕੀਤੀ ਜਾਵੇਗੀ। ਮੀਟਿੰਗ ਵਿੱਚ ਹੀ ਇਹ ਤੈਅ ਕੀਤਾ ਜਾਵੇਗਾ ਕਿ ਪਾਰਟੀ ਮਨੋਹਰ ਲਾਲ ਦੀ ਅਗਵਾਈ ਵਿੱਚ ਚੋਣ ਲੜੇਗੀ ਜਾਂ ਕੋਈ ਨਵਾਂ ਚਿਹਰਾ ਸਾਹਮਣੇ ਆਵੇਗਾ। ਇਸ ਮੀਟਿੰਗ ਵਿੱਚ ਆਜ਼ਾਦ ਵਿਧਾਇਕ ਵੀ ਹਿੱਸਾ ਲੈਣਗੇ।
ਹਰਿਆਣਾ ਭਾਜਪਾ ਦੇ ਇੰਚਾਰਜ ਵਿਪਲਵ ਦੇਵ ਵੀ ਚੰਡੀਗੜ੍ਹ ਪਹੁੰਚ ਰਹੇ ਹਨ, ਉਥੇ ਹੀ ਹਰਿਆਣਾ ਭਾਜਪਾ ਦੇ ਪ੍ਰਧਾਨ ਨਾਇਬ ਸੈਣੀ ਵੀ ਮੀਟਿੰਗ ਵਿਚ ਸ਼ਾਮਲ ਹੋਣਗੇ। ਇਸ ਦੌਰਾਨ ਹਰਿਆਣਾ ਰਾਜ ਭਵਨ ਵਿਖੇ ਵੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸੂਤਰਾਂ ਮੁਤਾਬਕ ਮੁੱਖ ਮੰਤਰੀ ਕੈਬਨਿਟ ਸਮੇਤ ਅਸਤੀਫਾ ਦੇ ਸਕਦੇ ਹਨ। ਇਸ ਤੋਂ ਬਾਅਦ ਨਵਾਂ ਸਹੁੰ ਚੁੱਕ ਸਮਾਗਮ ਹੋ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ NIA ਦਾ ਵੱਡਾ ਐਕਸ਼ਨ, ਸਵੇਰੇ-ਸਵੇਰੇ ਕਈ ਥਾਵਾਂ ‘ਤੇ ਮਾਰੀ ਰੇਡ
ਸੂਤਰਾਂ ਮੁਤਾਬਕ ਹਰਿਆਣਾ ਮੰਤਰੀ ਮੰਡਲ ਦੇ ਅਸਤੀਫੇ ਦੀ ਸੰਭਾਵਨਾ ਹੈ। ਜਿਸ ਤੋਂ ਬਾਅਦ ਨਵੀਂ ਕੈਬਨਿਟ ਦਾ ਗਠਨ ਕੀਤਾ ਜਾਵੇਗਾ। ਹਰਿਆਣਾ ‘ਚ 2019 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਭਾਜਪਾ ਅਤੇ ਜੇਜੇਪੀ ਨੇ ਗਠਜੋੜ ਕਰਕੇ ਸਰਕਾਰ ਬਣਾਈ ਸੀ। ਜਿਸ ਵਿੱਚ ਭਾਜਪਾ ਦੇ ਮਨੋਹਰ ਲਾਲ ਖੱਟਰ ਮੁੱਖ ਮੰਤਰੀ ਅਤੇ ਜੇਜੇਪੀ ਦੇ ਦੁਸ਼ਯੰਤ ਚੌਟਾਲਾ ਡਿਪਟੀ CM ਬਣੇ।
ਜੇਜੇਪੀ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਸੋਮਵਾਰ ਨੂੰ ਦਿੱਲੀ ਵਿੱਚ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ CM ਮਨੋਹਰ ਲਾਲ ਖੱਟਰ ਨੇ ਸੋਮਵਾਰ ਰਾਤ ਨੂੰ ਚੰਡੀਗੜ੍ਹ ਵਿੱਚ ਐਮਰਜੈਂਸੀ ਮੀਟਿੰਗ ਬੁਲਾਈ। ਇਸ ਮੀਟਿੰਗ ਤੋਂ ਬਾਅਦ CM ਖੱਟਰ ਨੇ ਮੰਗਲਵਾਰ ਸਵੇਰੇ 11 ਵਜੇ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਦੁਬਾਰਾ ਬੁਲਾਇਆ।
ਵੀਡੀਓ ਲਈ ਕਲਿੱਕ ਕਰੋ -: