The captain emphasized the : ਸੂਬੇ ਵਿਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਘਟੀ ਹੈ। ਹੁਣ ਪੰਜਾਬ ਵਿਚ ਕੋਰੋਨਾ ਪਾਜੀਟਿਵ ਮਰੀਜ਼ਾਂ ਦੀ ਗਿਣਤੀ ਸਿਰਫ 211 ਰਹਿ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਸਬੰਧੀ ਟਵੀਟ ਕੀਤਾ ਤੇ ਕਿਹਾ ਕਿ ਸੂਬੇ ਵਿਚ ਕੋਵਿਡ-19 ਦੀ ਰਿਕਵਰੀ ਰੇਟ 59 ਫੀਸਦੀ ਤਕ ਪੁੱਜ ਗਈ ਹੈ ਤੇ ਨਾਲ ਹੀ ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੀ ਘਟਦੀ ਗਿਣਤੀ ਨੂੰ ਦੇਖਦਿਆਂ ਸਾਨੂੰ ਹੋਰ ਵੀ ਜਾਗਰੂਕ ਰਹਿਣ ਦੀ ਜ਼ਰੂਰਤ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਰੋਨਾ ਵਾਇਰਸ ਦਾ ਡਬਲਿੰਗ ਰੇਟ 14 ਦਿਨਾਂ ਦਾ ਹੁੰਦਾ ਹੈ। ਪੰਜਾਬ ਵਿਚ ਭਾਵੇਂ ਕੋਰੋਨਾ ਕੇਸਾਂ ਦੀ ਗਿਣਤੀ ਵਿਚ ਕਾਫੀ ਕਮੀ ਆਈ ਹੈ ਪਰ ਫਿਰ ਵੀ ਸਾਨੂੰ ਅਜੇ ਹੋਰ ਅਹਿਤਿਆਤ ਵਰਤਣੀ ਪਵੇਗੀ ਤਾਂ ਜੋ ਇਹ ਦੁਬਾਰਾ ਵਧ ਨਾ ਸਕੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਕੋਰੋਨਾ ਵਾਇਰਸ ਸਬੰਧੀ ਕੋਰੋਨਾ ਗ੍ਰਾਫ ਨੂੰ ਦੇਖ ਕੇ ਪਤਾ ਲੱਗਦਾ ਹੈ ਕਿ ਇਸ ਦੇ ਮਰੀਜ਼ਾਂ ਦੀ ਗਿਣਤੀ ਵਿਚ ਭਾਰਤ ਦੇ ਤੁਲਨਾਤਮਕ ਕਾਫੀ ਸੁਧਾਰ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ ‘ਤੇ ਐਡਵਾਈਜਰੀ ਜਾਰੀ ਕੀਤੀ ਜਾਂਦੀ ਹੈ ਤੇ ਆਮ ਜਨਤਾ ਨੂੰ ਚਾਹੀਦਾ ਹੈ ਕਿ ਇਸ ਐਡਵਾਈਜਰੀ ਦਾ ਪਾਲਣਾ ਕਰੇ ਤਾਂ ਚੰਗੇ ਨਤੀਜੇ ਸਾਹਮਣੇ ਆਉਣ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ 18 ਮਈ ਤੋਂ ਕਰਫਿਊ ਨੂੰ ਖਤਮ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਕੋਰੋਨਾ ਕੇਸਾਂ ਵਿਚ ਬਹੁਤ ਜ਼ਿਆਦਾ ਵਾਧਾ ਤਾਂ ਨਹੀਂ ਹੋਇਆ ਪਰ ਅਸਲੀ ਹਾਲਾਤ ਤਾਂ 28-29 ਨੂੰ ਹੀ ਸਾਡੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਸਾਨੂੰ ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਪੂਰੀ ਤਰ੍ਹਾਂ ਕਰਨੀ ਚਾਹੀਦੀ ਹੈ, ਮਾਸਕ ਦੀ ਵਰਤੋਂ ਨੂੰ ਯਕੀਨੀ ਬਣਾਉਣਾ ਪਵੇਗਾ ਤੇ ਸਿਰਫ ਲੋੜ ਪੈਣ ‘ਤੇ ਹੀ ਘਰ ਤੋਂ ਬਾਹਰ ਨਿਕਲੋ। ਜੇਕਰ ਅਸੀਂ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਦੇ ਹਾਂ ਤਾਂ ਹੀ ਭਵਿੱਖ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ ਘੱਟ ਹੋ ਸਕਦੀ ਹੈ ਨਹੀਂ ਤਾਂ ਇਹ ਵੀ ਹੋਸਕਦਾ ਹੈ ਕਿ ਸੂਬਾ ਸਰਕਾਰ ਵਲੋਂ ਪਿਛਲੇ ਢਾਈ ਮਹੀਨਿਆਂ ਦੀ ਕੀਤੀ ਗਈ ਮਿਹਨਤ ‘ਤੇ ਪਾਣੀ ਫਿਰ ਜਾਵੇ। ਇਸ ਲਈ ਹਰੇਕ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਅਸੀਂ ਕੋਰੋਨਾ ਤੋਂ ਡਰੀਏ ਨਾ ਸਗੋਂ ਇਸ ਪ੍ਰਤੀ ਜਾਗਰੂਕ ਹੋ ਕੇ ਇਸ ਦਾ ਡਟ ਕੇ ਮੁਕਾਬਲਾ ਕਰੀਏ।