The captain invited companies : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਦੇ ਆਤਮਨਿਰਭਰ ਭਾਰਤ ਦੇ ਸੁਪਨੇ ਨੂੰ ਕਾਰਗਰ ਕਰਨ ਦੀ ਦਿਸ਼ਾ ਵਲ ਅਗਲੇ ਕੁਝ ਦਿਨਾਂ ਵਿਚ ਉਦਯੋਗਾਂ ਦੇ 100 ਫੀਸਦੀ ਕਾਰਜਸ਼ੀਲ ਹੋਣ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੀ ਸਰਕਾਰ ਵਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਚੀਨ ਤੋਂ ਉਦਯੋਗ ਬਾਹਰ ਲਿਜਾਣ ਬਾਰੇ ਰਾਹ ਦੇਖ ਰਹੀਆਂ ਕੰਪਨੀਆਂ ਦੀ ਵਧ ਰਹੀ ਗਿਣਤੀ ਦੇ ਮੱਦੇਨਜ਼ਰ ਉਨ੍ਹਾਂ ਕੋਲ ਵਧਣ ਦੇ ਬਹੁਤ ਮੌਕੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਉਦਯੋਗਿਕ ਇਕਾਈਆਂ ਸਥਾਪਤ ਕਰਨ ਅਤੇ ਨਿਵੇਸ਼ ਕਰਨ ਲਈ ਸੱਦਾ ਦੇਣ ਵਾਸਤੇ ਉਨ੍ਹਾਂ ਦੀ ਸਰਕਾਰ ਪਹਿਲਾਂ ਹੀ ਕਈ ਮੁਲਕਾਂ ਦੇ ਸੰਪਰਕ ਵਿਚ ਹੈ। ਉਨ੍ਹਾਂ ਨੇ ਇਹ ਵੀ ਯਕੀਨ ਦਿਵਾਇਆ ਕਿ ਸੂਬਾ ਬਹੁਤ ਸਾਰੇ ਉਦਯੋਗਾਂ ਨੂੰ ਆਕਰਸ਼ਿਤ ਕਰਨ ਦੇ ਯੋਗ ਵੀ ਹੋਵੇਗਾ।
ਕੋਵਿਡ ਲੌਕਡਾਊਨ ਤੋਂ ਬਾਅਦ ਪੰਜਾਬ ਦੇ ਅਰਥਵਿਵਸਥਾ ਦੀ ਮੁੜ ਸੁਰਜੀਤੀ ਲਈ ਕਾਰਜ ਯੋਜਨਾ ਬਾਰੇ ਵੀਡੀਓ ਕਾਨਫਰੰਸਿੰਗ ਦੌਰਾਨ ਸਨਅਤੀ ਦਿੱਗਜ਼ਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਮਹਾਮਾਰੀ ਦਰਮਿਆਨ ਅਤੇ ਕੋਰੋਨਾ ਵਾਇਰਸ ਦੇ ਫੈਲਾਅ ਤੇ ਰੋਕਥਾਣ ਲਈ ਵੱਖ-ਵੱਖ ਰੁਕਾਵਟਾਂ ਤੇ ਮੁਸ਼ਕਿਲਾਂ ਦੇ ਬਾਵਜੂਦ ਉਦਯੋਗਿਕ ਗਤੀਵਿਧੀਆਂ ਨੂੰ ਦੁਬਾਰਾ ਸ਼ੁਰੂ ਕਰਨ ਲਈ ਵੀ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ 78 ਫੀਸਦੀ ਉਦਯੋਗਿਕ ਗਤੀਵਿਧੀਆਂ ਬਹਾਲ ਹੋ ਚੁੱਕੀਆਂ ਹਨ ਅਤੇ 68 ਫੀਸਦੀ ਪ੍ਰਵਾਸੀਆਂ ਨੇ ਇਥੇ ਹੀ ਰੁਕਣ ਦਾ ਫੈਸਲਾ ਲਿਆ ਹੈ। ਉਨ੍ਹਾਂ ਨੇ ਉਦਯੋਗ ਵਿਭਾਗ ਨੂੰ ਸੌਖਾ ਬਣਾਉਣ ਅਤੇ ਲੋੜੀਂਦੀਆਂ ਪ੍ਰਵਾਨਗੀਆਂ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਤਾਂ ਜੋ ਲੌਕਡਾਊਨ ਦੀਆਂ ਬੰਦਿਸ਼ਾਂ ਦਰਮਿਆਨ ਉਦਯੋਗਾਂ ਨੂੰ ਦੁਬਾਰਾ ਸ਼ੁਰੂ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਚੀਨ ਤੋਂ ਉਦਯੋਗ ਬਾਹਰ ਲਿਜਾਣ ਬਾਰੇ ਰਾਹ ਦੇਖ ਰਹੀਆਂ ਕੰਪਨੀਆਂ ਦੀ ਵਧ ਰਹੀ ਗਿਣਤੀ ਦੇ ਮੱਦੇਨਜ਼ਰ ਉਨ੍ਹਾਂ ਕੋਲ ਅੱਗੇ ਵਧਣ ਦੇ ਵੱਡੇ ਮੌਕੇ ਹਨ।