The captain set a target : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਸਿਹਤ ਵਿਭਾਗ ਨੂੰ 15 ਮਈ ਤੱਕ ਰਾਜ ਵਿੱਚ ਆਰਟੀ-ਪੀਸੀਆਰ ਕੋਵਿਡ ਟੈਸਟਿੰਗ ਸਹੂਲਤਾਂ ਨੂੰ ਇੱਕ ਦਿਨ ਵਿੱਚ 6000 ਕਰਨ ਲਈ ਕਿਹਾ ਹੈ। ਇਸ ਤੋਂ ਪਹਿਲਾਂ ਇਹ ਟੀਚਾ ਮਈ ਦੇ ਅੰਤ ਤਕ ਇਕ ਦਿਨ ਵਿਚ 5,800 ਦਾ ਰੱਖਿਆ ਗਿਆ ਸੀ। ਇਸ ਦੇ ਨਾਲ ਹੀ ਦੂਜੇ ਰਾਜਾਂ ਵਿਚ ਕੀਤੇ ਗਏ ਟੈਸਟਾਂ ਦੀ ਬਜਾਏ ਸਾਰੇ ਵਾਪਸ ਪਰਤਣ ਵਾਲਿਆਂ ਦੇ ਆਪਣੇ ਖੁਦ ਦੇ ਟੈਸਟ ਕਰਵਾਉਣ ਲਈ ਨਿਰਦੇਸ਼ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਪਰਤਣ ਵਾਲਿਆਂ ਵਿਚ ਵੱਡੀ ਗਿਣਤੀ ਦੇ ਟੈਸਟ ਪਾਜ਼ੀਟਿਵ ਪਾਏ ਗਏ ਹਨ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਪੰਜਾਬ ਉਨ੍ਹਾਂ ਰਾਜਾਂ ਦੁਆਰਾ ਹੋਰ ਥਾਵਾਂ ‘ਤੇ ਫਸੇ ਆਪਣੇ ਲੋਕਾਂ ’ਤੇ ਕੀਤੇ ਗਏ ਟੈਸਟਾਂ ‘ਤੇ ਭਰੋਸਾ ਨਹੀਂ ਕਰ ਸਕਦਾ। ਨਾਂਦੇੜ ਦੇ ਗੁਰਦੁਆਰੇ ਦੇ ਕਈ ਸਟਾਫ ਜਿਨ੍ਹਾਂ ਦੇ ਟੈਸਟ ਪਾਜ਼ੀਟਿਵ ਆਏ ਹਨ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਦਾ ਇਹ ਦਾਅਵਾ ਕਿ ਨਾਂਦੇੜ ਵਿੱਚ ਕੋਈ ਪਾਜ਼ੀਟਿਵ ਕੇਸ ਨਹੀਂ ਸਨ ਅਤੇ ਯਾਤਰੀ ਵਾਪਸ ਆਉਣ ਜਾਂ ਪੰਜਾਬ ਪਹੁੰਚਣ ਵੇਲੇ ਇਨਫੈਕਟਿਡ ਹੋਏ ਸਨ, ਗਲਤ ਸਿੱਧ ਹੋ ਗਿਆ ਹੈ। ਉਨ੍ਹਾਂ ਨੇ ਇਕ ਵਾਰ ਫਿਰ ਵਿਰੋਧੀ ਧਿਰ ਨੂੰ ਕਿਹਾ ਕਿ ਉਹ ਅਜਿਹੇ ਗੰਭੀਰ ਮੁੱਦੇ ਨੂੰ ਲੈ ਕੇ ਸੌੜ੍ਹੀ ਰਾਜਨੀਤੀ ਕਰਨੀ ਬੰਦ ਕਰ ਦੇਣ।
ਮੁੱਖ ਮੰਤਰੀ ਨੇ ਮੰਤਰੀ ਮੰਡਲ ਨਾਲ ਹੋਈ ਇਕ ਵੀਡੀਓ ਕਾਨਫਰੰਸਿੰਗ ਦੌਰਾਨ ਸਿਹਤ ਵਿਭਾਗ ਨੂੰ ਟੈਸਟਿੰਗ ਸਮਰੱਥਾ ਵਧਾਉਣ ਦੇ ਆਪਣੇ ਕਾਰਜਕਾਲ ਨੂੰ ਅੱਗੇ ਵਧਾਉਣ ਦੀ ਯੋਜਨਾ ਬਣਾਉਣ ਦੀ ਹਦਾਇਤ ਦਿੰਦਿਆਂ ਮੁੱਖ ਮੰਤਰੀ ਨੇ ਸਭ ਤੋਂ ਮੁਸ਼ਕਲ ਭਰੇ ਹਾਲਾਤ ਲਈ ਤਿਆਰ ਰਹਿਣ ਦੀ ਲੋੜ ’ਤੇ ਜ਼ੋਰ ਦਿੱਤਾ। ਕੈਪਟਨ ਅਮਰਿੰਦਰ ਨੇ ਕਿਹਾ ਕਿ ਉਸਨੇ ਪਹਿਲਾਂ ਹੀ ਮੁੱਖ ਸਕੱਤਰ ਨੂੰ ਕਿਹਾ ਹੈ ਕਿ ਉਹ ਕੇਂਦਰ ਸਰਕਾਰ ਦੀਆਂ ਹਿਦਾਇਤਾਂ ਮੁਤਾਬਕ ਪ੍ਰਵਾਸੀਆਂ ਦੀ ਆਮਦ ਨਾਲ ਨਜਿੱਠਣ ਅਤੇ ਹੋਰਨਾਂ ਨੂੰ ਅਗਲੇ ਕੁਝ ਹਫਤਿਆਂ ਵਿੱਚ ਰਾਜ ਵਾਪਸ ਪਰਤਣ ਦੀ ਉਮੀਦ ਮੁਤਾਬਕ ਟੈਸਟਿੰਗ ਸਮਰੱਥਾ ਨੂੰ 20000 ਪ੍ਰਤੀ ਦਿਨ ਵਧਾਉਣ। ਰੈਪਿਡ ਟੈਸਟਿੰਗ ਜਦੋਂ ਇਕ ਵਾਰ ਮੁੜ ਸ਼ੁਰੂ ਹੋ ਗਈ ਤਾਂ ਇਸ ਨੂੰ ਘੱਟੋ-ਘੱਟ 2 ਲੱਖ ਕਰਨ ਦੀ ਜ਼ਰੂਰਤ ਹੋਏਗੀ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਜਲੰਧਰ ਵਿੱਚ ਇੱਕ ਟੈਸਟਿੰਗ ਸਹੂਲਤ ਸਥਾਪਤ ਕਰਨ ਦੀ ਸੰਭਾਵਨਾ ਦੀ ਪੜਚੋਲ ਕਰਨ ਲਈ ਵੀ ਕਿਹਾ ਹੈ, ਜਿਸ ਲਈ ਸਰਕਾਰ ਤੁਰੰਤ 1 ਕਰੋੜ ਰੁਪਏ ਦੀ ਗਰਾਂਟ ਮਨਜ਼ੂਰ ਕਰਨ ਲਈ ਤਿਆਰ ਹੈ। ਕੁਝ ਮੰਤਰੀਆਂ ਦੇ ਸੁਝਾਅ ਦੇ ਜਵਾਬ ਵਿੱਚ, ਮੁੱਖ ਮੰਤਰੀ ਨੇ ਪਿੰਡ ਦੇ ਸਰਪੰਚਾਂ ਅਤੇ ਪੰਚਾਇਤਾਂ ਨਾਲ ਤਾਲਮੇਲ ਕਰਕੇ ਵਾਪਸ ਪਰਤਣ ਵਾਲਿਆਂ ਦੀ ਘਰ ਦੀ ਕੁਆਰੰਟੀਨ ਲਈ ਉਨ੍ਹਾਂ ਦੇ ਪ੍ਰਸਤਾਵ ਦੀ ਪੜਤਾਲ ਕਰਨ ਲਈ ਸਹਿਮਤੀ ਦਿੱਤੀ।