The Chief Minister convened : ਕਲ ਸੋਮਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਕਸਾਈਜ਼ ਪਾਲਿਸੀ ਨੂੰ ਲੈ ਕੇ ਚੀਫ ਸਕੱਤਰ ਕਰਨ ਅਵਤਾਰ ਸਿੰਘ ਤੇ ਕੈਬਨਿਟ ਮੰਤਰੀਆਂ ਵਿਚਕਾਰ ਹੋਏ ਵਿਵਾਦ ਦੇ ਨਿਪਟਾਰੇ ਲਈ ਮੀਟਿੰਗ ਬੁਲਾਏ। ਸਿਸਵਾਂ ਸਥਿਤ ਆਪਣੇ ਫਾਰਮ ਹਾਊਸ ਵਿਖੇ ਮੁੱਖ ਮੰਤਰੀ ਨੇ ਕੁਝ ਮੰਤਰੀਆਂ ਨੂੰ ਖਾਣੇ ‘ਤੇ ਬੁਲਾਇਆ। ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੋਂ ਇਲਾਵਾ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ, ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਤੋਂ ਇਲਾਵਾ ਸ੍ਰੀ ਆਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਲੰਚ ‘ਤੇ ਮੌਜੂਦਾ ਰਾਣਾ ਸੋਢੀ ਤੇ ਮਨੀਸ ਤਿਵਾੜੀ ਨੂੰ ਇਸ ਮਾਮਲੇ ਤੋਂ ਵੱਖ ਹੀ ਰੱਖਿਆ। ਮੁੱਖਸਕੱਤਰ ਦਾ ਖੁੱਲ੍ਹ ਕੇ ਵਿਰੋਧ ਕਰਨ ਅਤੇ ਉਨ੍ਹਾਂ ਨੂੰ ਹਟਾਉਣ ਦੀ ਮੰਗ ਕਰਨ ਵਾਲੇ ਸੁਖਜਿੰਦਰ ਸਿੰਘ ਰੰਧਾਵਾ ਤੇ ਮੁੱਕ ਮੰਤਰੀ ਦੇ ਸਲਾਹਕਾਰ ਵਿਧਾਇਕ ਰਾਜਾ ਵੜਿੰਗ ਸ਼ਾਮਲ ਹਨ। ਮੁੱਖ ਮੰਤਰੀ ਨੇ ਦੋਵਾਂ ਦੀਆਂ ਗੱਲਾਂ ਧਿਆਨ ਨਾਲ ਸੁਣੀਆਂ ਅਤੇ ਛੇਤੀ ਹੀ ਹੱਲ ਕੱਢਣ ਦਾ ਭਰੋਸਾ ਦਿੱਤਾ।
ਮਿਲੀ ਜਾਣਕਾਰੀ ਮੁਤਾਬਕ ਮੀਟਿੰਗ ਵਿਚ ਇਕ ਪਾਸੇ ਮਨਪ੍ਰੀਤ ਅਤੇ ਚੰਨੀ ਤੇ ਦੂਜੇ ਪਾਸੇ ਮੁੱਖ ਸਕੱਤਰ ਨੂੰ ਆਹਮੋ-ਸਾਹਮਣੇ ਬਿਠਾ ਕੇ ਗੱਲਬਾਤ ਕੀਤੀ ਤੇ ਇਹ ਮੀਟਿੰਗ ਲਗਭਗ ਡੇਢ ਘੰਟਾ ਚੱਲੀ। ਬੈਠਕ ਲਈ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ ਵੀ ਬੁਲਾਇਆ ਗਿਆ ਸੀ ਪਰ ਉਹ ਕਿਸੇ ਕਾਰਨ ਨਹੀਂ ਪਹੁੰਚ ਸਕੇ। ਮੁੱਖ ਮੰਤਰੀ ਜਾਂ ਬਾਕੀ ਦੋਵੇਂ ਪੱਖਾਂ ਵਲੋਂ ਇਸ ਬੈਠਕ ਨੂੰ ਲੈ ਕੇ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ। ਪਿਛਲੀ ਕੈਬਨਿਟ ਬੈਠਕ ਦੌਰਾਨ ਮਨਪ੍ਰੀਤ ਬਾਦਲ ਨੇ ਮੁੱਖ ਮੰਤਰੀ ਨੂੰ ਸਾਫ ਕਹਿ ਦਿੱਤਾ ਸੀ ਕਿ ਜੇਕਰ ਬੈਠਕ ਵਿਚ ਕਰਨ ਅਵਤਾਰ ਸਿੰਘ ਸ਼ਾਮਲ ਹੋਣਗੇ ਤਾਂ ਉਹ ਉਸ ਬੈਠਕ ਵਿਚ ਹਿੱਸਾ ਨਹੀਂ ਲੈਣਗੇ। ਉਦੋਂ ਚੰਨੀ ਨੇ ਵੀ ਮਨਪ੍ਰੀਤ ਦਾ ਸਮਰਥਨ ਕੀਤਾ ਸੀ ਤੇ ਬਾਕੀ ਮੰਤਰੀਆਂ ਨੇ ਵੀ ਇਸ ਵਿਵਾਦ ਨੂੰ ਸੁਲਝਾਉਣ ਸਬੰਧੀ ਇਕ ਪ੍ਰਸਤਾਵ ਮੁੱਖ ਮੰਤਰੀ ਨੂੰ ਸੌਂਪਿਆ ਸੀ।
ਮੁੱਖ ਮੰਤਰੀ ਦਾ ਰਵੱਈਆ ਅੱਜ ਵੀ ਮੁੱਖ ਸਕੱਤਰ ਪ੍ਰਤੀ ਨਰਮ ਰਿਹਾ ਹੈ। ਇਸ ਤਰ੍ਹਾਂ ਲੱਗਦਾ ਹੈ ਕਿ ਉਨ੍ਹਾਂ ਨੂੰ ਅਹੁਦੇ ਤੋਂ ਨਹੀਂ ਹਟਾਇਆ ਜਾਵੇਗਾ। ਕੈਪਟਨ ਨੇ ਦੋਵੇਂ ਪੱਖਾਂ ਦੀ ਗੱਲ ਸੁਣ ਲਈ ਹੈ ਤੇ ਅਗਲੇ ਕੁਝ ਦਿਨਾਂ ਵਿਚ ਇਹ ਵਿਵਾਦ ਆਪਸੀ ਗੱਲਬਾਤ ਨਾਲ ਸੁਲਝ ਸਕਦਾ ਹੈ।