The Chief Minister persuaded Suresh : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੀਫ ਪ੍ਰਿੰਸੀਪਲ ਸੈਕਟਰੀ ਸੁਰੇਸ਼ ਕੁਮਾਰ ਨੂੰ ਮਨਾਉਣ ਦੀਆਂ ਲਈ ਉਨ੍ਹਾਂ ਨੇ ਬੀਤੀ ਦੇਰ ਸ਼ਾਮ ਸੁਰੇਸ਼ ਕੁਮਾਰ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ 1 ਘੰਟਾ ਤੋਂ ਵੱਧ ਉਨ੍ਹਾਂ ਵਿਚਾਲੇ ਗੱਲਬਾਤ ਹੋਈ। ਪੰਜਾਬ ਦੇ ਪ੍ਰਿੰਸੀਪਲ ਸਕੱਤਰ ਦੇ ਅਹੁਦੇ ਤੋਂ ਸੁਰੇਸ਼ ਕੁਮਾਰ ਵੱਲੋਂ ਦੂਜੀ ਵਾਰ ਅਸਤੀਫ਼ਾ ਦੇਣ ਦੀਆਂ ਚਰਚਾਵਾਂ ਦਰਮਿਆਨ ਸੀਐਮਓ ਦਾ ਹੀ ਸੀਨੀਅਰ ਅਧਿਕਾਰੀ ਓਐਸਡੀ ਐਮਪੀ ਸਿੰਘ ਸੁਰੇਸ਼ ਕੁਮਾਰ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਮੁੱਖ ਮੰਤਰੀ ਦੇ ਫਾਰਮ ਹਾਊਸ ਲੈ ਕੇ ਗਏ, ਜਿੱਥੇ ਸੁਰੇਸ਼ ਕੁਮਾਰ ਨੂੰ ਮਨਾਉਣ ਲਈ ਇਕ-ਦੋ ਹੋਰ ਸੀਨੀਅਰ ਅਫਸਰ ਵੀ ਉਨ੍ਹਾਂ ਨਾਲ ਸੀ। ਇਸ ਦੌਰਾਨ ਸੁਰੇਸ਼ ਕੁਮਾਰ ਨੂੰ ਮੁੱਖ ਮੰਤਰੀ ਨੇ ਅਸਤੀਫਾ ਵਾਪਿਸ ਲੈਣ ਲਈ ਕਿਹਾ। ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਸੁਰੇਸ਼ ਕੁਮਾਰ ਨੂੰ ਇਸ ਅਹੁਦੇ ’ਤੇ ਕੰਮ ਕਰਨ ਲਈ ਰਾਜ਼ੀ ਕਰਨ ਵਿਚ ਸਫਲ ਰਹੇ।
ਜ਼ਿਕਰਯੋਗ ਹੈ ਕਿ ਸੁਰੇਸ਼ ਕੁਮਾਰ ਨੇ ਮੰਗਲਵਾਰ ਨੂੰ ਆਪਣੇ ਅਧੀਨ ਅਧਿਕਾਰੀਆਂ ਨੂੰ ਆਪਣਾ ਸਾਰਾ ਸਟਾਪ ਵਾਪਿਸ ਭੇਜਣ ਲਈ ਕਹਿ ਦਿੱਤਾ ਸੀ। ਹਾਲਾਂਕਿ ਸੀਐਮਓ ਨੇ ਅਜੇ ਸਟਾਫ ਜਨਰਲ ਐਡਮਿਨਿਸਟ੍ਰੇਸ਼ਨ ਨੂੰ ਵਾਪਿਸ ਨਹੀਂ ਭੇਜਿਆ ਸੀ। ਇਸ ਤੋਂ ਸਪੱਸ਼ਟ ਸੀ ਕਿ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਥੋਂ ਤੱਕ ਕਿ ਉਹ ਬੁੱਧਵਾਰ ਨੂੰ ਕੈਬਨਿਟ ਦੀ ਮੀਟਿੰਗ ਵਿਚ ਵੀ ਸ਼ਾਮਲ ਨਹੀਂ ਹੋਏ ਸਨ।
ਦੱਸਣਯੋਗ ਹੈ ਕਿ ਸੁਰੇਸ਼ ਕੁਮਾਰ ਮੁੱਖ ਮੰਤਰੀ ਕਾਫੀ ਖਾਸ ਹਨ ਅਤੇ ਉਹ ਹਰ ਫੈਸਲੇ ਵਿਚ ਉਨ੍ਹਾਂ ਦੀ ਸਲਾਹ ਲੈਂਦੇ ਹਨ। ਜ਼ਿਕਰਯੋਗ ਹੈ ਕਿ 1983 ਬੈਚ ਦੇ ਰਿਟਾਇਰਡ ਅਧਿਕਾਰੀ ਸੁਰੇਸ਼ ਕੁਮਾਰ ਨੂੰ 2017 ’ਚ ਸੱਤਾ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਿੰਸੀਪਲ ਸਕੱਤਰ ’ਤੇ ਨਿਯੁਕਤ ਕੀਤਾ ਸੀ ਪਰ ਉਨ੍ਹਾਂ ਦੀ ਨਿਯੁਕਤੀ ਨੂੰ ਰਮਨਦੀਪ ਸਿੰਘ ਨੇ ਚੁਣੌਤੀ ਦਿੱਤੀ ਸੀ। ਇਸ ’ਤੇ ਕੋਈ ਫੈਸਲਾ ਨਾ ਹੋਣ ਤੋਂ ਸੁਰੇਸ਼ ਕੁਮਾਰ ਨਿਰਾਸ਼ ਸਨ, ਜਿਸ ਦੇ ਚੱਲਦਿਆਂ ਉਨ੍ਹਾਂ ਨੇ ਆਪਣੇ ਅਹੁਤੇ ਤੋਂ ਤਿੰਨ ਵਾਰ ਪਹਿਲਾਂ ਵੀ ਅਸਤੀਫਾ ਦੇ ਚੁੱਕੇ ਹਨ, ਜਿਸ ’ਤੇ ਉਨ੍ਹਾਂ ਨੂੰ ਮੁੱਖ ਮੰਤਰੀ ਵੱਲੋਂ ਮਨਾ ਲਿਆ ਗਿਆ ਸੀ ਤੇ ਹੁਣ ਚੌਥੀ ਵਾਰ ਉਨ੍ਹਾਂ ਨੂੰ ਫਿਰ ਮੁੱਖ ਮੰਤਰੀ ਨੇ ਅਸਤੀਫਾ ਨਾ ਦੇਣ ਲਈ ਮਨਾ ਲਿਆ ਹੈ।