The Congress attacked two Akalis : ਪੰਜਾਬ ਵਿਚ ਨਿਗਮ ਚੋਣਾਂ ਨੂੰ ਲੈ ਕੇ ਮਾਹੌਲ ਭਖਣ ਲੱਗਾ ਹੈ। ਮੋਗਾ ਦੇ ਵਾਰਡ ਨੰਬਰ ਨੌਂ ਵਿੱਚ ਮੰਗਲਵਾਰ ਦੀ ਰਾਤ ਨੂੰ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿਚਕਾਰ ਖੂਨੀ ਝੜਪ ਹੋ ਗਈ। ਦੋਸ਼ ਹੈ ਕਿ ਕਾਂਗਰਸ ਉਮੀਦਵਾਰ ਦੇ ਪਤੀ ਅਤੇ ਬੇਟੇ ਨੇ ਅਕਾਲੀ ਸਮਰਥਕਾਂ ‘ਤੇ ਹਮਲਾ ਕੀਤਾ ਸੀ। ਇਸ ਨਾਲ ਦੋ ਜ਼ਖਮੀ ਦੋ ਵਰਕਰਾਂ ਦੀ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਅਕਾਲੀ ਦਲ ਦੇ ਪ੍ਰਧਾਨ ਬ੍ਰਿਜੇਂਦਰ ਸਿੰਘ ਮੱਖਣ ਬਰਾੜ ਸਿਵਲ ਹਸਪਤਾਲ ਪਹੁੰਚੇ ਅਤੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ।
ਤੁਹਾਨੂੰ ਦੱਸ ਦਈਏ ਕਿ ਅਕਾਲੀ ਦਲ ਦੀ ਉਮੀਦਵਾਰ ਕੁਲਵਿੰਦਰ ਕੌਰ ਦਾ ਬੇਟਾ ਜਗਦੀਪ ਸਿੰਘ ਆਪਣੇ ਬੇਟੇ ਪ੍ਰੀਤਮ ਸਿੰਘ ਵਸੀ ਪਿੰਡ ਤਾਰੀ ਵਾਲਾ ਲਈ ਚੋਣ ਪ੍ਰਚਾਰ ਕਰ ਰਿਹਾ ਸੀ। ਇਸੇ ਦੌਰਾਨ ਕਾਂਗਰਸ ਉਮੀਦਵਾਰ ਹਰਵਿੰਦਰ ਕੌਰ ਦੇ ਪਤੀ ਨਰਿੰਦਰ ਪਾਲ ਸਿੰਘ ਸਿੱਧੂ ਆਏ ਅਤੇ ਉਨ੍ਹਾਂ ’ਤੇ ਸ਼ਰਾਬ ਵੰਡਣ ਦੀ ਗੱਲ ਕਹੀ। ਜਦੋਂ ਅਕਾਲੀ ਸਮਰਥਕਾਂ ਨੇ ਇਸ ਦਾ ਵਿਰੋਧ ਕੀਤਾ ਤਾਂ ਨਰਿੰਦਰ ਪਾਲ ਸਿੰਘ ਸਿੱਧੂ ਨੇ ਤੇਜ਼ ਰਫਤਾਰ ਨਾਲ ਗੱਡੀ ਉਨ੍ਹਾਂ ‘ਤੇ ਚੜ੍ਹਾਉਣ ਦੀ ਕੋਸ਼ਿਸ਼ ਕੀਤੀ।
ਕਾਰ ਦੇ ਹੇਠਾਂ ਕੁਚਲ ਜਾਣ ਨਾਲ ਬਬਲੂ ਸਿੰਘ ਦੀ ਮੌਤ ਹੋ ਗਈ, ਜਦਕਿ ਜਗਦੀਪ ਸਿੰਘ ਅਤੇ ਉਸ ਦਾ ਸਾਥੀ ਗੰਭੀਰ ਜ਼ਖਮੀ ਹੋ ਗਏ। ਜਗਦੀਪ ਸਿੰਘ ਦੀ ਹਸਪਤਾਲ ਵਿੱਚ ਮੌਤ ਹੋ ਗਈ। ਘਟਨਾ ਦੀ ਖ਼ਬਰ ਮਿਲਦਿਆਂ ਹੀ ਡੀਐਸਪੀ ਸਿਟੀ ਬਰਜਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਨਰਿੰਦਰ ਪਾਲ ਸਿੰਘ ਸਿੱਧੂ ਨੇ ਦੋਸ਼ਾਂ ਦਾ ਵਿਰੋਧ ਕਰਦਿਆਂ ਕਿਹਾ ਕਿ ਉਹ ਵੋਟਰਾਂ ਨੂੰ ਸ਼ਰਾਬ ਵੰਡਣ ਦੀ ਜਾਣਕਾਰੀ ਮਿਲਣ ਤੋਂ ਬਾਅਦ ਉਥੇ ਆਏ ਸਨ ਅਤੇ ਅਕਾਲੀਆਂ ਨੂੰ ਅਜਿਹਾ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ। ਮੋਗਾ ਪੁਲਿਸ ਨੇ ਦੱਸਿਆ ਕਿ ਨਰਿੰਦਰ ਪਾਲ ਸਿੰਘ ਸਿੱਧੂ ਅਤੇ ਹੋਰ ਛੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਸਿੱਧੂ ਸਣੇ ਤਿੰਨ ਲੋਕਾਂ ਦੇ ਨਾਲ ਦੋ ਗੱਡੀਆਂ ਜ਼ਬਤ ਕੀਤੀਆਂ ਗਈਆਂ ਹਨ।