ਚੰਡੀਗੜ੍ਹ: ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਆਉਣ ਵਾਲੇ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਵਿਰੁੱਧ ਸਖਤ ਰੁਖ ਅਪਣਾਇਆ ਹੈ। ਮੁੱਖ ਸਕੱਤਰ ਨੇ 10 ਲਾਲ ਸ਼੍ਰੇਣੀ ਦੇ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਟਾਸਕ ਫੋਰਸ ਤਾਇਨਾਤ ਕਰਨ ਦੇ ਆਦੇਸ਼ ਦਿੱਤੇ ਹਨ ਜਿੱਥੇ ਪਿਛਲੇ ਸੀਜ਼ਨ ਦੌਰਾਨ 4,000 ਤੋਂ ਵੱਧ ਪਰਾਲੀ ਸਾੜਨ ਦੀਆਂ ਘਟਨਾਵਾਂ ਵੇਖੀਆਂ ਗਈਆਂ ਸਨ।
ਇਹ ਵੀ ਪੜ੍ਹੋ : ਮਾਛੀਵਾੜਾ ਸਾਹਿਬ ਦੇ ਹਰੇ ਸਮੋਸੇ ਨੇ ਪੰਜਾਬ ਦੇ ਲੋਕਾਂ ਨੂੰ ਕੀਤਾ ਦੀਵਾਨਾ, ਜਾਣੋ ਖ਼ਾਸੀਅਤ
ਇਹ ਫੈਸਲਾ ਕੋਵਿਡ ਮਹਾਂਮਾਰੀ, ਸਾਹ ਦੀਆਂ ਬਿਮਾਰੀਆਂ ਦਾ ਪ੍ਰਸਾਰ ਰੋਕਣ ਤੇ ਹਵਾ ਦੇ ਪ੍ਰਦੂਸ਼ਣ ਨੂੰ ਕੰਟਰੋਲ ਵਿਚ ਰੱਖਣ ਲਈ ਲਿਆ ਗਿਆ ਹੈ। ਇਸਦੇ ਨਾਲ ਹੀ, ਮੁੱਖ ਸਕੱਤਰ ਨੇ ਪਿੰਡਾਂ, ਸਮੂਹਾਂ, ਤਹਿਸੀਲਾਂ ਅਤੇ ਜ਼ਿਲ੍ਹਿਆਂ ਵਿੱਚ ਸਖਤੀ ਨਾਲ ਲਾਗੂ ਕਰਨ ਅਤੇ ਨਿਯਮਾਂ ਨੂੰ ਲਾਗੂ ਕਰਨ ਦੇ ਆਦੇਸ਼ ਦਿੱਤੇ ਹਨ। ਮੁੱਖ ਸਕੱਤਰ ਨੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪਸ਼ੂ ਪਾਲਣ ਵਿਭਾਗ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਗਊਸ਼ਾਲਾਵਾਂ ਵਿੱਚ ਰੱਖੇ ਪਸ਼ੂਆਂ ਲਈ ਚਾਰੇ ਵਜੋਂ ਝੋਨੇ ਦੀ ਪਰਾਲੀ ਦੀ ਵਰਤੋਂ ਕਰਨ ਦੇ ਤਰੀਕਿਆਂ ਦਾ ਪਤਾ ਲਗਾਉਣ ਅਤੇ ਝੋਨੇ ਦੀ ਪਰਾਲੀ ਨੂੰ ਸੰਭਾਲਣ ਲਈ ਵਿਸਤ੍ਰਿਤ ਪ੍ਰਬੰਧ ਕਰਨ।
ਇਹ ਵੀ ਪੜ੍ਹੋ : ਅਜਨਾਲਾ ਵਿਖੇ ਇੱਕ ਘਰ ‘ਤੇ ਅਸਮਾਨੀ ਬਿਜਲੀ ਡਿੱਗਣ ਨਾਲ ਹੋਇਆ ਭਾਰੀ ਨੁਕਸਾਨ
ਉਨ੍ਹਾਂ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਵੱਲੋਂ ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀ.ਆਰ.ਐੱਸ.ਸੀ.) ਤੋਂ ਐਂਡਰਾਇਡ ਅਤੇ ਆਈ.ਓ.ਐੱਸ. ਪਲੇਟਫਾਰਮਾਂ ਲਈ ਮੋਬਾਈਲ ਐਪ ਤਿਆਰ ਕਰਵਾਈ ਗਈ ਹੈ, ਜਿਸ ਨੂੰ 15 ਸਤੰਬਰ ਤੱਕ ਚਾਲੂ ਕਰ ਦਿੱਤਾ ਜਾਵੇਗਾ। ਨਾਲ ਹੀ ਪਰਾਲੀ ਸਾੜਨ ਦੇ ਮਾਮਲਿਆਂ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਵ੍ਹਟਸਐਪ ਕਾਲ ਸੈਂਟਰ ਵੀ ਜਲਦ ਹੀ ਸ਼ੁਰੂ ਕਰ ਦਿੱਤਾ ਜਾਵੇਗਾ।