ਕੇਂਦਰੀ ਜੇਲ੍ਹ ਲੁਧਿਆਣਾ ਵਿੱਚ ਸਹਾਇਕ ਸੁਪਰਡੈਂਟ ਵਜੋਂ ਤਾਇਨਾਤ ਹਰਜਿੰਦਰ ਸਿੰਘ, ਜੋ ਇਸ ਵੇਲੇ ਐਸਪੀਐਸ ਹਸਪਤਾਲ ਵਿੱਚ ਆਪਣੀ ਜ਼ਿੰਦਗੀ ਦੀ ਜੰਗ ਲੜ ਰਹੇ ਹਨ। ਉਨ੍ਹਾਂ ਵੱਲੋਂ ਮੁੱਖ ਮੰਤਰੀ ਨੂੰ ਗੁਹਾਰ ਲਾਉਣ ਤੋਂ ਬਾਅਦ ਅੱਜ ਉਨ੍ਹਾਂ ਦੇ ਮਾਤਾ ਜੀ ਤੇ 5 ਸਾਲ ਦਾ ਪੁੱਤਰ ਕੈਪਟਨ ਅਮਰਿੰਦਰ ਸਿੰਘ ਕੋਲ ਉਨ੍ਹਾਂ ਦੇ ਇਲਾਜ ਲਈ ਮਾਲੀ ਸਹਾਇਤਾ ਲਈ ਅਰਜ਼ੀ ਦੇਣ ਪਹੁੰਚੇ ਤਾਂ ਜੋ ਉਨ੍ਹਾਂ ਦੇ ਪੁੱਤਰ ਦੀ ਜਾਨ ਬਚ ਸਕੇ।
ਦੱਸਣਯੋਗ ਹੈ ਕਿ ਹਰਜਿੰਦਰ ਸਿੰਘ ਦੇ ਕੋਰੋਨਾ ਦੀ ਲਾਗ ਕਰਕੇ ਦੋਵੇਂ ਫੇਫੜੇ ਖਰਾਬ ਹੋ ਗਏ ਹਨ, ਇਸ ਲਈ ਡਾਕਟਰਾਂ ਨੇ ਉਨ੍ਹਾਂ ਨੂੰ ਟਰਾਸਪਲਾਂਟ ਲਈ ਕਿਹਾ ਹੈ, ਜਿਸ ‘ਤੇ ਲਗਭਗ 80 ਲੱਖ ਰੁਪਏ ਖਰਚ ਆਏਗਾ।
ਪੀੜਤ ਹਰਜਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਨਾਮ ਇੱਕ ਪੱਤਰ ਲਿਖਿਆ, ਜਿਸ ਵਿੱਚ ਉਸਨੇ ਕਿਹਾ ਸੀ ਕਿ ਮੇਰੀ ਮੌਤ ਤੋਂ ਬਾਅਦ ਪਰਿਵਾਰ ਨੂੰ ਜੋ ਪੈਸਾ ਮਿਲਣਾ ਹੈ, ਜੇਕਰ ਇਹੋ ਪੈਸਾ ਇਸ ਵੇਲੇ ਮਿਲ ਜਾਏ ਤਾਂ ਉਸਦੇ ਬੱਚੇ ਅਨਾਥ ਹੋਣ ਤੋਂ ਬਚ ਸਕਦੇ ਹਨ।
ਇਹ ਵੀ ਪੜ੍ਹੋ : ਕੋਰੋਨਾ ਕਰਕੇ ਜ਼ਿੰਦਗੀ-ਮੌਤ ਦੀ ਲੜਾਈ ਲੜ ਰਿਹਾ ਇਹ ਅਫਸਰ, ਦਾਖਾ ਦੇ MLA ਇਯਾਲੀ ਨੇ ਮੁੱਖ ਮੰਤਰੀ ਨੂੰ ਕੀਤੀ ਤੁਰੰਤ ਮਦਦ ਦੀ ਅਪੀਲ
ਮੁੱਖ ਮੰਤਰੀ ਨੂੰ ਭੇਜੇ ਪੱਤਰ ਵਿੱਚ ਡੀਐਸਪ ਨੇ ਲਿਖਿਆ ਹੈ ਕਿ ਕੋਵਿਡ -19 ਪਾਜ਼ੀਟਿਵ ਆਉਣ ‘ਤੇ ਉਸ ਨੂੰ 6 ਅਪ੍ਰੈਲ ਤੋਂ ਲੁਧਿਆਣਾ ਦੇ ਐਸਪੀਐਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। 22 ਅਪ੍ਰੈਲ ਨੂੰ ਉਸ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਪਰ ਹੁਣ ਤੱਕ ਉਸਦੇ ਫੇਫੜੇ ਸਹੀ ਤਰ੍ਹਾਂ ਕੰਮ ਨਹੀਂ ਕਰ ਰਹੇ ਸਨ। ਡਾਕਟਰਾਂ ਦਾ ਕਹਿਣਾ ਹੈ ਕਿ ਉਸਨੂੰ ਫੇਫੜਿਆਂ ਦਾ ਟ੍ਰਾਂਸਪਲਾਂਟ ਕਰਵਾਉਣ ਦੀ ਜ਼ਰੂਰਤ ਹੈ। ਇਸ ਦੀ ਕੀਮਤ ਲਗਭਗ 80 ਲੱਖ ਹੋਵੇਗੀ। ਇਸੇ ਲਈ ਇਹ ਬੇਨਤੀ ਕੀਤੀ ਜਾਂਦੀ ਹੈ ਕਿ ਸਰਕਾਰ ਜੋ ਪੈਸਾ ਮੌਤ ਤੋਂ ਬਾਅਦ ਪਰਿਵਾਰ ਦੇਵੇਗੀ, ਉਹ ਹੁਣੇ ਦੇ ਦੇਵੇ ਤਾਂਜੋ ਉਸ ਦੀ ਜ਼ਿੰਦਗੀ ਬਚ ਸਕੇ।