ਸਿੱਧੂ ਮੂਸੇਵਾਲਾ ਨੂੰ ਮਾਰਨ ਵਾਲੇ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਮੁਠਭੇੜ ਖਤਮ ਹੋ ਚੁੱਕੀ ਹੈ। ਇਸ ਐਨਕਾਊਂਟਰ ਵਿਚ ਦੋਵੇਂ ਗੈਂਗਸਟਰ ਮਾਰੇ ਜਾ ਚੁੱਕੇ ਹਨ। ਐਨਕਾਊਂਟਰ ਲਗਭਗ 5 ਘੰਟੇ ਤੱਕ ਚੱਲਿਆ ਹੈ। ਡੀ.ਜੀ.ਪੀ. ਗੌਰਵ ਯਾਦਵ ਮੌਕੇ ‘ਤੇ ਪਹੁੰਚ ਚੁੱਕੇ ਹਨ ਅਤੇ ਗੈਂਗਸਟਰਾਂ ਦੀਆਂ ਲਾਸ਼ਾਂ ਦਾ ਮੁਆਇਨਾ ਕੀਤਾ ਜਾ ਰਿਹਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗੈਂਗਸਟਰਾਂ ਕੋਲੋਂ AK47 ਤੇ ਪਿਸਤੌਲ ਵੀ ਬਰਾਮਦ ਕਰ ਲਈ ਗਈ ਹੈ।
ਮੁਕਾਬਲੇ ਦੌਰਾਨ ਤਿੰਨ ਪੁਲਿਸ ਕਰਮਚਾਰੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ। ਪੁਲਿਸ ਸੂਤਰਾਂ ਮੁਤਾਬਕ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ।
ਇਹ ਮੁੱਠਭੇੜ ਅੰਮ੍ਰਿਤਸਰ ਦੇ ਅਟਾਰੀ-ਭਾਖਨਾ ਕਲਾਂ ਰੋਡ ‘ਤੇ ਹੋਈ। ਮਿਲੀ ਜਾਣਕਾਰੀ ਮੁਤਾਬਕ ਦੋਨੋ ਪਾਸਿਆਂ ਤੋਂ ਸੈਂਕੜੇ ਰਾਊਂਡ ਫਾਇਰ ਕੀਤੇ ਗਏ ਹਨ। ਇਹ ਇਲਾਕਾ ਭਾਰਤ-ਪਾਕਿਸਤਾਨ ਸਰਹੱਦ ਤੋਂ ਕਰੀਬ 10 ਕਿਲੋਮੀਟਰ ਦੂਰ ਹੈ। ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਇਸ ਸੁੰਨਸਾਨ ਇਲਾਕੇ ਵਿੱਚ ਬਣੀ ਇੱਕ ਪੁਰਾਣੀ ਹਵੇਲੀ ਵਿੱਚ ਗੈਂਗਸਟਰ ਮੰਨੂ ਕੁੱਸਾ ਅਤੇ ਜਗਰੂਪ ਰੂਪਾ ਲੂਕੇ ਬੈਠੇ ਸਨ।
ਸੂਚਨਾ ਮਿਲਣ ਪਿੱਛੋਂ ਪੁਲਿਸ ਨੇ ਪਿੰਡ ਵਿੱਚ ਆਉਣ-ਜਾਣ ਵਾਲੇ ਸਾਰੇ ਰਸਤੇ ਘੇਰ ਲਏ ਸਨ ਅਤੇ ਦੋਵਾਂ ਧਿਰਾਂ ਵਿਚਾਲੇ ਗੋਲੀਬਾਰੀ ਚੱਲੀ। ਇਨ੍ਹਾਂ ਗੈਂਗਸਟਰਾਂ ਵਿਚ ਸ਼ਾਰਪ ਸ਼ੂਟਰ ਮਨਪ੍ਰੀਤ ਮੰਨੂ ਅਤੇ ਜਗਰੂਪ ਰੂਪਾ ਸ਼ਾਮਲ ਹਨ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਇਹ ਵੀ ਖਬਰ ਹੈ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਲੋੜੀਂਦੇ ਗੈਂਗਸਟਰ ਮਨਪ੍ਰੀਤ ਸਿੰਘ ਮਨੂੰ ਕੁੱਸਾ ਅਤੇ ਜਗਰੂਪ ਸਿੰਘ ਰੂਪਾ ਪਾਕਿਸਤਾਨ ਜਾਣ ਦੀ ਫ਼ਿਰਾਕ ਵਿਚ ਸਨ। ਉਹ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਤੋਂ ਪਾਕਿਸਤਾਨ ਜਾਣਾ ਚਾਹੁੰਦੇ ਸੀ, ਤਾਂ ਹੀ ਉਹ ਅਟਾਰੀ ਸਰਹੱਦ ਨਜ਼ਦੀਕ ਪਹੁੰਚ ਗਏ ਸਨ। ਸੁਰੱਖਿਆ ਏਜੰਸੀਆਂ ਨੂੰ ਸੂਚਨਾ ਮਿਲਣ ਤੋਂ ਬਾਅਦ ਉਹ ਪਿੰਡ ਚੀਚਾ ਭਕਨਾ ਵਿਖੇ ਕਾਬੂ ਕਰ ਲਏ ਗਏ।