ਚੰਡੀਗੜ੍ਹ : ਪੰਜਾਬ ਸਿਵਲ ਸਕੱਤਰੇਤ ਅਤੇ ਹੋਰ ਵਿਭਾਗਾਂ ਵਿੱਚ ਲੀਗਲ ਕਲਰਕ ਅਸਾਮੀਆਂ ਦੀ ਪ੍ਰੀਖਿਆ 11 ਜੁਲਾਈ ਦਿਨ ਐਤਵਾਰ ਨੂੰ ਹੋਵੇਗੀ। ਲਿਖਤੀ ਪ੍ਰੀਖਿਆ ਵਿੱਚ ਸਫਲ ਹੋਣ ਵਾਲੇ ਉਮੀਦਵਾਰਾਂ ਦੇ ਕੌਂਸਲਿੰਗ ਵਿੱਚ ਵਿੱਦਿਅਕ ਦਸਤਾਵੇਜ਼ ਚੈੱਕ ਕੀਤੇ ਜਾਣਗੇ।
ਇਸ ਤੋਂ ਬਾਅਦ ਉਸ ਵਿੱਚ ਯੋਗ ਉਮੀਦਵਾਰਾਂ ਦੀਆਂ ਸਿਫਾਰਿਸ਼ਾਂ ਵਿਭਾਗ ਨੂੰ ਭੇਜੀਆਂ ਜਾਣਗੀਆਂ ਤਾਂਜੋ ਉਨ੍ਹਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਜਾਣ। ਬੋਰਡ ਵਲੋਂ ਪ੍ਰੀਖਿਆ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਲਈ ਜਾਵੇਗੀ ਅਤੇ ਭਰਤੀ ਨਿਰੋਲ ਮੈਰਿਟ ‘ਤੇ ਹੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਕਿਸਾਨਾਂ ਨੂੰ ਮਿਲੇਗੀ 8 ਘੰਟੇ ਨਿਰਵਿਘਨ ਬਿਜਲੀ, ਕੈਪਟਨ ਨੇ PSPCL ਨੂੰ ਦਿੱਤੀਆਂ ਹਿਦਾਇਤਾਂ
ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਚੇਅਰਮੈਨ ਰਮਨ ਬਹਿਲ ਨੇ ਦਿੰਦਿਆਂ ਦੱਸਿਆ ਕਿ ਬੋਰਡ ਵਲੋਂ 11 ਜੁਲਾਈ ਦਿਨ ਐਤਵਾਰ ਨੂੰ ਪੰਜਾਬ ਸਿਵਲ ਸਕੱਤਰੇਤ ਅਤੇ ਹੋਰ ਵਿਭਾਗਾਂ ਵਿੱਚ ਲੀਗਲ ਕਲਰਕ ਅਸਾਮੀਆਂ ਲਈ ਪ੍ਰੀਖਿਆ ਲੈਣ ਸਬੰਧੀ ਤਿਆਰੀਆਂ ਮੁਕੰਮਲ ਕਰ ਲਈ ਗਈਆਂ ਹਨ।