ਪੰਜਾਬ ਸਰਕਾਰ ਦੀ ਪਹਿਲੀ ਮੀਟਿੰਗ ਦਾ ਸਮਾਂ ਬਦਲ ਗਿਆ ਹੈ। ਇਹ ਮੀਟਿੰਗ ਹੁਣ 12.30 ਵਜੇ ਹੋਣ ਦੀ ਬਜਾਏ 2 ਵਜੇ ਹੋਵੇਗੀ। ਮੀਟਿੰਗ ਕਮੇਟੀ ਕਮਰਾ, ਦੂਸਰੀ ਮੰਜ਼ਿਲ, ਪੰਜਾਬ ਸਕੱਤਰੇਤ 1 ਚੰਡੀਗੜ੍ਹ ਵਿਖੇ ਹੋਵੇਗੀ। ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਇਕ ਪੱਤਰ ਜਾਰੀ ਕਰਕੇ ਵੱਖ – ਵੱਖ ਸੰਬੰਧਿਤ ਅਫ਼ਸਰਾਂ ਨੂੰ ਸੂਚਿਤ ਕੀਤਾ ਗਿਆ ਹੈ
ਇਸ ਤੋਂ ਪਹਿਲਾਂ CM ਭਗਵੰਤ ਮਾਨ ਦੀ ਸਰਕਾਰ ਦੇ ਮੰਤਰੀਆਂ ਦਾ ਸਹੁੰ ਚੁੱਕ ਸਮਾਗਮ ਸਵੇਰੇ 11 ਵਜੇ ਹੋਵੇਗਾ। ਸਮਾਗਮ ਵਿਚ CM ਭਗਵੰਤ ਮਾਨ ਦੀ ਧੀ ਸੀਰਤ ਤੇ ਪੁੱਤਰ ਦਿਲਸ਼ਾਨ ਵੀ ਰਾਜ ਸਭਾ ਵਿਚ ਪੁੱਜੇ ਹਨ। ਅੱਜ 10 ਮੰਤਰੀਆਂ ਨੂੰ ਰਾਜ ਭਵਨ ਵਿਚ ਸਹੁੰ ਚੁਕਾਈ ਜਾਵੇਗੀ। ਇਸ ਵਿਚ 8 ਪਹਿਲੀ ਵਾਰ ਵਿਧਾਇਕ ਬਣੇ ਹਨ।
ਇਸ ਤੋਂ ਇਲਾਵਾ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਹੋਣਗੇ। ਸਹੁੰ ਚੁੱਕਣ ਤੋਂ ਬਾਅਦ ਦੁਪਹਿਰ 2 ਵਜੇ ਮਾਨ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਹੋਵੇਗੀ। ਪੰਜਾਬ ਸਰਕਾਰ ਵਿਚ ਮੁੱਖ ਮੰਤਰੀਆਂ ਸਣੇ 17 ਮੰਤਰੀ ਬਣ ਸਕਦੇ ਹਨ। ਇਸ ਲਈ 7 ਨਵੇਂ ਮੰਤਰੀਆਂ ਲਈ ਬਾਅਦ ਵਿਚ ਕੈਬਨਿਟ ਦਾ ਵਿਸਤਾਰ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਮੰਤਰੀ ਅਹੁਦੇ ਦੀ ਸਹੁੰ ਲੈਣ ਵਾਲਿਆਂ ‘ਚ ਹਰਪਾਲ ਚੀਮਾ, ਗੁਰਮੀਤ ਸਿੰਘ ਮੀਤ ਹੇਅਰ, ਡਾ. ਵਿਜੇ ਸਿੰਗਲਾ, ਡਾ. ਬਲਜੀਤ ਕੌਰ, ਹਰਭਜਨ ਸਿੰਘ ETO, ਲਾਲਚੰਦ ਕਟਾਰੂ ਚੱਕ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਬ੍ਰਹਮਾਸ਼ੰਕਰ ਜਿੰਪਾ ਤੇ ਹਰਜੋਤ ਸਿੰਘ ਬੈਂਸ ਹਨ। ਇਨ੍ਹਾਂ ਵਿਚੋਂ ਹਰਪਾਲ ਚੀਮਾ ਦਿੜ੍ਹਬਾ ਤੋਂ ਤੇ ਮੀਤ ਹੇਅਰ ਬਰਨਾਲਾ ਤੋਂ ਦੂਜੀ ਵਾਰ ਚੁਣ ਕੇ ਆਏ ਹਨ। ਬਾਕੀ ਸਾਰੇ ਪਹਿਲੀ ਵਾਰ ਚੋਣ ਜਿੱਤ ਕੇ ਹੀ ਮੰਤਰੀ ਬਣ ਰਹੇ ਹਨ। ਪੰਜਾਬ ਸਰਕਾਰ ਵਿਚ ਹੁਣ CM ਮਾਨ ਸਣਏ 4 ਜੱਟ ਸਿੱਖ, 3 ਹਿੰਦੂ, 4 ਦਲਿਤ ਚਿਹਰਿਆਂ ਨੂੰ ਜਗ੍ਹਾ ਦਿੱਤੀ ਗਈ ਹੈ। ਇਨ੍ਹਾਂ ਵਿਚ ਇੱਕ ਮਹਿਲਾ ਮੰਤਰੀ ਡਾ. ਬਲਜੀਤ ਕੌਰ ਸ਼ਾਮਲ ਹੈ।