The first Sikh MP took the oath : ਵੇਲਜ਼: ਸਕਾਟਲੈਂਡ ਦੇ ਪਹਿਲੇ ਸਿੱਖ ਸੰਸਦ ਮੈਂਬਰ ਪਾਮ ਗੋਸਲ ਨੇ ਅਹੁਦੇ ਦੀ ਸਹੁੰ ਚੁੱਕੀ। ਉਨ੍ਹਾਂ ਗੁਰਬਾਣੀ ਦੀਆਂ ਸਤਰਾਂ ਦਾ ਉਚਾਰਦੇ ਹੋਏ ਅਹੁਦੇ ਦੀ ਸਹੁੰ ਚੁੱਕੀ। ਇਸ ਦੌਰਾਨ ਉਹ ਗੁਟਕਾ ਸਾਹਿਬ ਵੀ ਆਪਣੇ ਨਾਲ ਲੈ ਆਈ।
ਉਨ੍ਹਾਂ ਸਕਾਟਲੈਂਡ ਦੀ ਸੰਸਦ ਵਿੱਚ ਸਹੁੰ ਚੁੱਕਣ ਸਮੇਂ ‘ਵਾਹਿਗੁਰੂ ਜੀ ਦਾ ਖ਼ਾਲਸਾ, ਵਾਹਿਗੁਰੂ ਜੀ ਦਾ ਫਤਹਿ’ ਤੇ ‘ਜੋ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ’ ਦਾ ਨਾਅਰਾ ਵੀ ਬੁਲੰਦ ਕੀਤਾ।
ਇਹ ਵੀ ਪੜ੍ਹੋ : ਟ੍ਰੈਵਲ ਬੈਨ ਖ਼ਤਮ ਹੋਣ ਦੇ ਬਾਵਜੂਦ ਭਾਰਤ ਤੋਂ 72 ਆਸਟ੍ਰੇਲੀਆਈ ਨਾਗਰਿਕਾਂ ਦੀ ਨਹੀਂ ਹੋ ਸਕੀ ਘਰ ਵਾਪਸੀ, ਪੜ੍ਹੋ ਕੀ ਹੈ ਪੂਰਾ ਮਾਮਲਾ…
ਦੱਸਣਯੋਗ ਹੈ ਕਿ ਪਾਮ ਗੋਸਲ ਨਾ ਸਿਰਫ ਪਹਿਲੀ ਸਿੱਖ ਮਹਿਲਾ ਸੰਸਦ ਮੈਂਬਰ ਹੈ, ਬਲਕਿ ਸਕਾਟਲੈਂਡ ਦੀ ਸੰਸਦ ਲਈ ਚੁਣੀ ਗਈ ਭਾਰਤੀ ਮੂਲ ਦੀ ਪਹਿਲੀ ਮਹਿਲਾ ਵੀ ਬਣ ਗਈ ਹੈ। ਇਸ ਵਾਰ ਇੱਕ ਹੋਰ ਅਸ਼ਵੇਤ ਔਰਤ ਕੌਕਬ ਸਟੀਵਰਟ ਨੇ ਵੀ ਚੋਣ ਜਿੱਤੀ ਹੈ। ਸਟੀਵਰਟ ਪਾਕਿਸਤਾਨੀ ਮੂਲ ਦੀ ਪਹਿਲੀ ਮਹਿਲਾ ਰਾਜਨੇਤਾ ਹੈ ਜੋ ਸਕਾਟਲੈਂਡ ਦੀ ਸੰਸਦ ਲਈ ਚੁਣੀ ਗਈ ਹੈ।
ਇਹ ਵੀ ਦੇਖੋ : ਭਾਰਤੀ ਮੂਲ ਦੀ ਨੀਰਾ ਟੰਡਨ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਵ੍ਹਾਈਟ ਹਾਊਸ ਦੀ ਸੀਨੀਅਰ ਸਲਾਹਕਾਰ ਨਿਯੁਕਤ