ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ਦਾ ਹਾਲ ਹੀ ਵਿੱਚ ਲੰਡਨ ਦੇ ਇੱਕ ਹਸਪਤਾਲ ਵਿੱਚ ਰੀੜ੍ਹ ਦੀ ਹੱਡੀ ਦਾ ਸਫਲ ਆਪ੍ਰੇਸ਼ਨ ਹੋਇਆ ਸੀ, ਨੂੰ ਅੱਜ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਦੋ ਦਿਨ ਪਹਿਲਾਂ ਉਨ੍ਹਾਂ ਦੀ ਪਤਨੀ ਪ੍ਰਨੀਤ ਕੌਰ ਨੇ ਉਨ੍ਹਾਂ ਦੀ ਸਰਜਰੀ ਦੀ ਖਬਰ ਸਾਂਝੀ ਕੀਤੀ ਸੀ। ਉਹ ਆਪਣੀ ਧੀ ਜੈ ਇੰਦਰ ਕੌਰ ਅਤੇ ਪਰਿਵਾਰ ਦੇ ਹੋਰ ਮੈਂਬਰ ਲੰਡਨ ਵਿੱਚ ਉਨ੍ਹਾਂ ਦੇ ਨਾਲ ਸਨ।
ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਸਾਲ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਸੀ ਤੇ ਲੋਕ ਕਾਂਗਰਸ ਸੰਗਠਨ ਦੇ ਮੁਖੀ ਹਨ। ਉਨ੍ਹਾਂ ਨੇ ਭਾਜਪਾ ਨਾਲ ਮਿਲ ਕੇ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਲੜੀਆਂ ਸਨ।
ਵੀਡੀਓ ਲਈ ਕਲਿੱਕ ਕਰੋ -: