The former police officer : ਮੋਹਾਲੀ : ਪੰਜਾਬ ਦੇ ਸਾਬਕਾ ਆਈਏਐੱਸ ਅਧਿਕਾਰੀ ਦੇ ਬੇਟੇ ਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਅਗਵਾ ਮਾਮਲੇ ‘ਚ ਚੰਡੀਗੜ੍ਹ ਪੁਲਿਸ ਦੇ ਸਾਬਕਾ ਸਬ-ਇੰਸਪੈਕਟਰ ਜਗੀਰ ਸਿੰਘ ਤੇ ਅਨੋਖ ਸਿੰਘ ਨੂੰ ਧਾਰਾ-364, 201, 219, 344, 330 ਤੇ 120ਬੀ ’ਚ ਮਿਲੀ ਜ਼ਮਾਨਤ ਨੂੰ ਰੱਦ ਕਰਨ ਵਾਲੀ ਦਾਇਰ ਪਟੀਸ਼ਨ ’ਤੇ ਹੋਈ ਸੁਣਵਾਈ ਵਿਚ ਸਾਬਕਾ ਥਾਣੇਦਾਰਾਂ ਦੇ ਵਕੀਲਾਂ ਵੱਲੋਂ ਅਦਾਲਤ ਵਿਚ ਪੇਸ਼ ਹੋ ਕੇ ਪਟੀਸ਼ਨ ਦਾ ਜਵਾਬ ਦਾਖਿਲ ਕਰਨ ਲਈ ਸਮਾਂ ਮੰਗਿਆ ਗਿਆ ਹੈ। ਅਦਾਲਤ ਵੱਲੋਂ ਹੁਣ ਇਸ ਮਾਮਲੇ ਵਿਚ ਜਵਾਬ ਦਾਖਿਲ ਕਰਨ ਲਈ 7 ਅਗਸਤ ਦੀ ਤਰੀਕ ਤੈਅ ਕੀਤੀ ਹੈ। ਅਦਾਲਤ ਵੱਲੋਂ ਇਸੇ ਦਿਨ ਦੋਵੇਂ ਸਾਬਕਾ ਥਾਣੇਦਾਰਾਂ ਦੀ ਧਾਰਾ 302 ਵਿਚ ਪੇਸ਼ਗੀ ਜ਼ਮਾਨਤ ਵਾਲੀ ਪਟੀਸ਼ਨ, ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਜੇਕਰ ਪੁਲਿਸ ਨੇ ਧਾਰਾ-302 ਲਗਾਈ ਤਾਂ ਉਨ੍ਹਾਂ ਦੀ ਗ੍ਰਿਫਤਾਰੀ ਤੋਂ ਪਹਿਲਾਂ ਉਨ੍ਹਾਂ ਪਹਿਲਾਂ ਉਨ੍ਹਾਂ ਨੂੰ ਆਪਣੀ ਗੱਲ ਕਹਿਣ ਦਾ ਮੌਕਾ ਦਿੱਤਾ ਜਾਵੇ, ਦਾ ਵੀ ਨਿਪਟਾਰਾ ਕਰ ਦਿੱਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਗਵਾਹ ਗੁਰਮੀਤ ਸਿੰਘ ਪਿੰਕੀ ਨੂੰ ਧਮਕਾਉਣ ਦੇ ਮਾਮਲੇ ਵਿਚ ਖਰੜ ਪੁਲਿਸ ਵੱਲੋਂ ਚੰਡੀਗੜ੍ਹ ਪੁਲਿਸ ਦੇ ਸਾਬਕਾ ਸਬ-ਇੰਸਪੈਕਟਰ ਜਗੀਰ ਸਿੰਘ ਤੇ ਅਨੋਖ ਸਿੰਘ ਖਿਲਾਫ ਵੱਖਰੇ ਤੌਰ ’ਤੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਨ੍ਹਾਂ ਵਿਚ ਪੁਲਿਸ ਨੇ ਇਕ ਦੋਸ਼ੀ ਦੀ ਗ੍ਰਿਫਤਾਰੀ ਵੀ ਕੀਤੀ ਹੈ। ਧਾਰਾ 302 ਵਿਚ ਪੇਸ਼ਗੀ ਜ਼ਮਾਨਤ ਲਈ ਸਾਬਕਾ ਡੀਜੀਪੀ ਸੁਮੇਧ ਸੈਣੀ ਵੱਲੋਂ ਵੀ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਗਈਸੀ, ਜਿਸ ਦਾ ਅਦਾਲਤ ਨੇ ਨਿਪਟਾਰਾ ਕਰ ਦਿੱਤਾ ਹੈ।
ਇਥੇ ਦੱਸ ਦੇਈਏ ਕਿ ਡੀਜੀਪੀ ਸੈਣੀ ਤੇ ਇੰਸਪੈਕਟਰ ਹਰਸਹਾਏ ਸ਼ਰਮਾ, ਜਗੀਰ ਸਿੰਘ, ਅਨੋਖ ਸਿੰਘ ਤੇ ਕੁਲਦੀਪ ਸਿੰਘ ਨੇ ਆਪਣੇ ਵਕੀਲ ਐਡਵੋਕੇਟ ਐਚਐਸ ਧਨੋਖਾ ਤੇ ਜੀਐਸ ਧਾਲੀਵਾਲ ਖਿਲਾਫ 29 ਸਾਲ ਪੁਰਾਣੇ ਮਾਮਲੇ ਵਿਚ ਕੇਸ ਦਰਜ ਕੀਤਾ ਗਿਆ ਹੈ। ਸਾਲ 1991 ਵਿਚ ਜਦੋਂ ਸੁਮੇਧ ਸਿੰਘ ਸੈਣੀ ਚੰਡੀਗੜ੍ਹ ਵਿਚ ਐਸਐਸਪੀ ਦੇ ਅਹੁਦੇ ’ਤੇ ਤਾਇਨਾਤ ਸਨ, ਉਸ ਦੌਰਾਨ ਸੈਣੀ ’ਤੇ ਇਕ ਅੱਤਵਾਦੀ ਹਮਲਾ ਹੋਇਆ ਸੀ। ਹਮਲੇ ਵਿਚ ਉਨ੍ਹਾਂ ਦੀ ਸੁਰੱਖਿਆ ’ਚ ਤਾਇਨਾਤ ਚਾਰ ਲੋਕ ਮਾਰੇ ਗਏ ਸਨ। ਇਸ ਦੌਰਾਨ ਬਲਵੰਤ ਸਿੰਘ ਮੁਲਤਾਨੀ ਨੂੰ ਚੰਡੀਗੜ੍ਹ ਵਿਚ ਪੁਲਿਸ ਦੇ ਦੋ ਅਧਿਕਾਰੀਆਂ ਨੇ ਸ਼ੱਕ ਦੇ ਆਧਾਰ ’ਤੇ ਥਾਣੇ ਵਿਚ ਲਿਆਂਦਾ ਸੀ, ਜਿਸ ਤੋਂ ਬਾਅਦ ਉਹ ਲਾਪਤਾ ਹੋ ਗਿਆ। ਫਿਰ ਮੁਲਤਾਨੀ ਦੇ ਲਾਪਤਾ ਹੋਣ ਦੀ ਸ਼ਿਕਾਇਤ ਉਨ੍ਹਾਂ ਦੇ ਭਰਾ ਪਲਵਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸੀ। ਇਸ ਮਾਮਲੇ ਵਿਚ ਸੀਬੀਆਈ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੀਆਂ ਹਿਦਾਇਤਾਂ ’ਤੇ ਸੈਣੀ ਵਿਰੁੱਧ 2007 ਵਿਚ ਕਾਰਵਾਈ ਸ਼ੁਰੂ ਕੀਤੀ ਸੀ ਪਰ ਬਾਅਦ ’ਚ ਇਸ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਸੀ। ਸਾਲ 2014 ’ਚ ਉਨ੍ਹਾਂ ਦੇ ਹੱਥ ਕਈ ਅਜਿਹੇ ਸਬੂਤ ਲੱਗੇ, ਜਿਸ ਤੋਂ ਬਾਅਦ ਉਨ੍ਹਾਂ ਨੇ ਦੁਬਾਰਾ ਆਪਣਾ ਸੰਘਰਸ਼ ਸ਼ੁਰੂ ਕੀਤਾ। ਇਸ ਸਬੰਧੀ ਹੁਣ ਫਿਰ ਸਾਬਕਾ ਡੀਜੀਪੀ ’ਤੇ ਧਾਰਾ 364, 201, 344, 330 ਅਤੇ 120-ਬੀ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।