ਮਾਰਚ 2023 ਵਿਚ ਹੋਣ ਵਾਲੇ G-20 ਸਿਖਰ ਸੰਮੇਲਨ ਦੀ ਮੇਜ਼ਬਾਨੀ ਭਾਰਤ ਕਰ ਰਿਹਾ ਹੈ। ਇਸ ਵਿਚ ਕੁਝ ਬੈਠਕਾਂ ਅੰਮ੍ਰਿਤਸਰ ਵਿਚ ਹੋਣ ਜਾ ਰਹੀਆਂ ਹਨ ਜਿਸ ਦੀਆਂ ਤਿਆਰੀਆਂ ਪੰਜਾਬ ਸਰਕਾਰ ਨੇ ਸ਼ੁਰੂ ਕਰ ਦਿੱਤੀਆਂ ਹਨ। ਸੀਐੱਮ ਭਗਵੰਤ ਮਾਨ ਨੇ ਸੋਮਵਾਰ ਨੂੰ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਇਸ ਲਈ ਇਕ ਕਮੇਟੀ ਦਾ ਵੀ ਗਠਨ ਕੀਤਾ ਜਾ ਰਿਹਾ ਹੈ, ਜੋ ਹਰ ਕੰਮ ਦਾ ਜਾਇਜ਼ਾ ਲਵੇਗੀ।
ਸੀਐਮ ਭਗਵੰਤ ਮਾਨ ਨੇ ਅਗਸਤ ਵਿੱਚ ਕੇਂਦਰੀ ਵਿਦੇਸ਼ ਮੰਤਰੀ ਨਾਲ ਮੁਲਾਕਾਤ ਕਰਕੇ ਜੀ-20 ਸੰਮੇਲਨ ਦੀਆਂ ਕੁਝ ਮੀਟਿੰਗਾਂ ਅੰਮ੍ਰਿਤਸਰ ਵਿੱਚ ਹੋਣ ਦੀ ਬੇਨਤੀ ਕੀਤੀ ਸੀ। ਜਿਸ ਨੂੰ ਹੁਣ ਸਵੀਕਾਰ ਕਰ ਲਿਆ ਗਿਆ ਹੈ। ਸੂਬਾ ਸਰਕਾਰ ਨੇ ਵੀ ਇਸ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ ਅਤੇ ਦੱਸਿਆ ਹੈ ਕਿ ਪੰਜਾਬ ਸਰਕਾਰ ਨੇ ਇਸ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।
ਜੀ-20 ਸੰਮੇਲਨ ਦੀਆਂ ਤਿਆਰੀਆਂ ਲਈ ਸੀਐਮ ਭਗਵੰਤ ਮਾਨ ਨੇ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਜਿਸ ਵਿੱਚ ਮਾਰਚ 2023 ਦੇ ਜੀ-20 ਸੰਮੇਲਨ ਲਈ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਗਏ ਸਨ। ਸੀਐਮ ਮਾਨ ਨੇ ਕੈਬਨਿਟ ਸਬ-ਕਮੇਟੀ ਬਣਾਉਣ ਦੀ ਵੀ ਗੱਲ ਕੀਤੀ ਹੈ ਤਾਂ ਜੋ ਕਾਨਫਰੰਸ ਲਈ ਲੋੜੀਂਦੇ ਸਾਰੇ ਕੰਮ ਸਮੇਂ ਸਿਰ ਨੇਪਰੇ ਚਾੜ੍ਹੇ ਜਾ ਸਕਣ।
ਅੰਮ੍ਰਿਤਸਰ ਵਿੱਚ ਹੋ ਰਹੇ ਜੀ-20 ਸੰਮੇਲਨ ਦਾ ਵੀ ਸ਼ਹਿਰ ਨੂੰ ਸਿੱਧਾ ਫਾਇਦਾ ਹੋਵੇਗਾ। ਸ਼ਹਿਰ ਨੂੰ ਪ੍ਰਦੂਸ਼ਣ ਮੁਕਤ ਕਰਨ ਤੋਂ ਲੈ ਕੇ ਸਾਫ਼ ਸੁਥਰਾ ਬਣਾਉਣ ਦੀਆਂ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਜਲਦੀ ਹੀ ਅੰਮ੍ਰਿਤਸਰ ਲਈ ਕਰੋੜਾਂ ਰੁਪਏ ਜਾਰੀ ਕੀਤੇ ਜਾਣਗੇ, ਜਿਸ ਨਾਲ ਸ਼ਹਿਰ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -: