ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਪੰਜਾਬ ਦੀ ਸਲਾਹ ‘ਤੇ ਡਾ. ਵਿਜੇ ਸਿੰਗਲਾ, ਸਿਹਤ ਅਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ, ਪੰਜਾਬ ਨੂੰ ਤੁਰੰਤ ਪ੍ਰਭਾਵ ਨਾਲ ਮੰਤਰੀ ਮੰਡਲ ਤੋਂ ਹਟਾ ਦਿੱਤਾ ਹੈ।
ਇਸ ਦੀ ਇੱਕ ਕਾਪੀ ਕੰਟਰੋਲਰ, ਪ੍ਰਿੰਟਿੰਗ ਅਤੇ ਸਟੇਸ਼ਨਰੀ ਨੂੰ ਭੇਜ ਦਿੱਤੀ ਗਈ ਹੈ ਹੈ, ਜੋ ਅੱਜ ਪੰਜਾਬ ਸਰਕਾਰ ਦੇ ਗਜ਼ਟ ਵਿੱਚ ਪ੍ਰਕਾਸ਼ਿਤ ਕੀਤੀ ਗਈ ਹੈ ਅਤੇ ਨੋਟੀਫਿਕੇਸ਼ਨ ਦੀ ਕਾਪੀ ਵਿਭਾਗ ਨੂੰ ਜਲਦੀ ਤੋਂ ਜਲਦੀ ਦਿੱਤੀ ਜਾ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਦੱਸ ਦੇਈਏ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਵਿੱਚ ਸਿਹਤ ਮੰਤਰੀ ਰਹੇ ਡਾਕਟਰ ਵਿਜੇ ਸਿੰਗਲਾ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰ ਦਿੱਤਾ ਗਿਆ ਹੈ। ਉਨ੍ਹਾਂ ‘ਤੇ ਭ੍ਰਿਸ਼ਟਾਚਾਰ ਦਾ ਦੋਸ਼ ਲੱਗਾ ਹੈ। ਵਿਜੇ ਸਿੰਗਲਾ ਸਿਹਤ ਵਿਭਾਗ ਵਿੱਚ ਹਰ ਕੰਮ ਅਤੇ ਟੈਂਡਰ ਲਈ 1 ਫੀਸਦੀ ਕਮਿਸ਼ਨ ਦੀ ਮੰਗ ਕਰ ਰਹੇ ਸਨ। ਇਸ ਦੀ ਸ਼ਿਕਾਇਤ ਸੀ.ਐੱਮ. ਭਗਵੰਤ ਮਾਨ ਤੱਕ ਪਹੁੰਚ ਗਈ ਸੀ। ਉਨ੍ਹਾਂ ਨੇ ਇਸ ਦੀ ਗੁਪਤ ਜਾਂਚ ਕਰਵਾਈ। ਅਧਿਕਾਰੀਆਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਮੰਤਰੀ ਸਿੰਗਲਾ ਨੂੰ ਤਲਬ ਕੀਤਾ ਗਿਆ। ਮੰਤਰੀ ਨੇ ਗਲਤੀ ਮੰਨ ਲਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਬਰਖਾਸਤ ਕਰ ਦਿੱਤਾ ਗਿਆ।