ਬਾਲੀਵੁੱਡ ਫਿਲਮ ਨਿਰਮਾਤਾ ਤੇ ‘ਦਿ ਕਸ਼ਮੀਰ ਫਾਈਲਸ’ ਦੇ ਨਿਰਦੇਸਕ ਵਿਵੇਕ ਅਗਨੀਹੋਤਰੀ ਨੂੰ ‘ਵਾਈ’ ਕੈਟਾਗਰੀ ਦੀ ਸੁਰੱਖਿਆ ਦਿੱਤੀ ਗਈ ਹੈ। ਸਰਕਾਰੀ ਸੂਤਰਾਂ ਮੁਤਾਬਕ ਉਨ੍ਹਾਂ ਨੂੰ ਇਹ ਸੁਰੱਖਿਆ ਸੀ.ਆਰ.ਪੀ. ਐੱਫ. ਦੇ ਜਵਾਨ ਮੁਹੱਈਆ ਕਰਵਾਉਣਗੇ ਤੇ ਇਹ ਸੁਰੱਖਿਆ ਪੂਰੇ ਭਾਰਤ ਵਿੱਚ ਉਨ੍ਹਾਂ ਦੀ ਯਾਤਰਾ ਦੌਰਾਨ ਵੀ ਹੋ ਰਹੀ ਹੈ।
ਦਰਅਸਲ ਹਾਲ ਹੀ ਵਿੱਚ ਉਨਹਾਂ ਦੀ ਆਈ ਫਿਲਮ ‘ਦਿ ਕਸ਼ਮੀਰ ਫਾਈਲਸ’ ਦੀ ਜਿਥੇ ਤਾਰੀਫ਼ ਹੋ ਰਹੀ ਹੈ, ਉਥੇ ਉਹ ਕੱਟੜਪੰਥੀਆਂ ਦੇ ਨਿਸ਼ਾਨੇ ‘ਤੇ ਵੀ ਆ ਗਏ ਹਨ। ਹਮਲੇ ਦੀ ਖਦਸ਼ੇ ਨੂੰ ਵੇਖਦੇ ਹੋਏ ਸਰਕਾਰ ਨੇ ਉਨ੍ਹਾਂ ਨੂੰ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਹੈ।
ਵਿਵੇਕ ਅਗਨੀਹੋਤਰੀ ਨੇ 1990 ਦੇ ਦਹਾਕੇ ਵਿੱਚ ਕਸ਼ਮੀਰੀ ਪੰਡਤ ਭਾਈਚਾਰੇ ਦੇ ਕਤਲੇਆਮ ਦੇ ਪੀੜਤਾਂ ਦੀ ਪਹਿਲੀ ਪੀੜ੍ਹੀ ਦੇ ਵੀਡੀਓ ਇੰਟਰਵਿਊ ‘ਤੇ ਆਧਾਰਤ ‘ਦਿ ਕਸ਼ਮੀਰ ਫਾਈਲਸ’ ਬਣਾਈ ਹੈ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਬਾਕਸ ਆਫਿਸ ‘ਤੇ 100 ਕਰੋੜ ਦਾ ਅੰਕੜਾ ਪਾਰ ਕਰ ਚੁੱਕੀ ਇਸ ਫਿਲਮ ਨੂੰ ਪੂਰੇ ਦੇਸ਼ ਵਿੱਚ ਭਾਰੀ ਸਮਰਥਨ ਮਿਲਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਕਸ਼ਮੀਰੀ ਪੰਡਤਾਂ ਦੇ ਸੰਘਰਸ਼ ਤੇ ਦਰਦ ਨੂੰ ਦਿਖਾਉਣ ਲਈ ਫਿਲਮ ਤੇ ਫਿਲਮ ਦੇ ਨਿਰਦੇਸ਼ਕ ਵਿਵੇਕ ਅਗਨੀਹੋਤਰੀ ਦੀ ਸ਼ਲਾਘਾ ਕੀਤੀ ਹੈ। ਸੂਤਰਾਂ ਦੀ ਮੰਨੀਏ ਤਾਂ ਕੇਂਦਰੀ ਖੁਫੀਆ ਏਜੰਸੀ ਨੇ ਖਤਰੇ ਦੇ ਖਦਸ਼ੇ ਨੂੰ ਅੰਜਾਮ ਦਿੰਦੇ ਹੋਏ ਇਹ ਸਿਫਾਰਿਸ਼ ਕੀਤੀ ਕਿ ‘ਦਿ ਕਸ਼ਮੀਰ ਫਾਈਲਸ’ ਦੇ ਨਿਰਦੇਸ਼ਕ ਵਿਵੇਕ ਅਗਨੀਹੋਤਰੀ ਨੂੰ ਵੀਆਈਪੀ ਸੁਰੱਖਿਆ ਦਿੱਤੀ ਜਾਣੀ ਚਾਹੀਦੀ ਹੈ।