ਪ੍ਰਧਾਨ ਬਣਨ ਤੋਂ ਬਾਅਦ ਇੱਕ ਪਾਸੇ ਜਿਥੇ ਨਵਜੋਤ ਸਿੰਘ ਸਿੱਧੂ ਵੱਲੋਂ ਵੱਖ-ਵੱਖ ਵਿਧਾਇਕਾਂ ਤੇ ਮੰਤਰੀਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਦੇ ਸੈਕਟਰ-2 ਵਿਖੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਪਹੁੰਚ ਗਏ ਹਨ ਤੇ ਉਥੇ ਮੰਤਰੀਆਂ ਤੇ ਵਿਧਾਇਕਾਂ ਨਾਲ ਮੀਟਿੰਗ ਦਾ ਸਿਲਿਸਲਾ ਜਾਰੀ ਹੈ।
ਕਿਆਸ ਲਗਾਏ ਜਾ ਰਹੇ ਸਨ ਕਿ ਇਹ ਮੀਟਿੰਗ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ ਦੇ ਸਬੰਧ ਵਿਚ ਕੀਤੀ ਗਈ ਸੀ ਪਰ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਵੱਲੋਂ ਟਵੀਟ ਕਰਕੇ ਸੱਚਾਈ ਦੱਸੀ ਗਈ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਹੋਈ ਇਹ ਮੀਟਿੰਗ ਵਿਕਾਸ ਕਾਰਜਾਂ ਨੂੰ ਲੈ ਕੇ ਹੋ ਰਹੀ ਹੈ ਨਾ ਕਿ ਨਵਜੋਤ ਸਿੱਧੂ ਨੂੰ PPCC ਦਾ ਪ੍ਰਧਾਨ ਬਣਾਏ ਜਾਣ ਦੇ ਸਬੰਧ ‘ਚ।
ਇਹ ਵੀ ਪੜ੍ਹੋ : ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੱਧੂ ਵੱਲੋਂ ਮੀਟਿੰਗਾਂ ਦਾ ਸਿਲਿਸਲਾ ਜਾਰੀ, ਮੰਤਰੀਆਂ ਤੇ ਵਿਧਾਇਕਾਂ ਨਾਲ ਮਿਲ ਕੇ ਕਰ ਰਹੇ ਹਨ ਸ਼ਕਤੀ ਪ੍ਰਦਰਸ਼ਨ
ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਮੰਤਰੀਆਂ ਨਾਲ ਪਟਿਆਲਾ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਮੀਟਿੰਗ ਵਿਚ ਬ੍ਰਹਮਮੋਹਿੰਦਰਾ, ਸਾਧੂ ਸਿੰਘ ਧਰਮਸੋਤ ਅਤੇ ਵਿਧਾਇਕ ਮੌਜੂਦ ਸਨ। ਮੁੱਖ ਮੰਤਰੀ ਵੱਲੋਂ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਧੇਰੇ ਫੰਡਾਂ ਦੀ ਜਲਦੀ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ ਹੈ।