ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਂਦਰੀ ਡੈਪੂਟੇਸ਼ਨ ਲਈ ਸਾਬਕਾ ਡੀਜੀਪੀ ਵੀਕੇ ਭਾਵਰਾ ਅਤੇ ਨਸ਼ਿਆਂ ਵਿਰੁੱਧ ਵਿਸ਼ੇਸ਼ ਟਾਸਕ ਫੋਰਸ (ਐਸਟੀਐਫ) ਦੇ ਮੁਖੀ ਹਰਪ੍ਰੀਤ ਸਿੱਧੂ ਦੇ ਨਾਵਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ।
ਐਮਐਚਏ ਦਾ ਇਹ ਫੈਸਲਾ ਇਸ ਲਈ ਵੀ ਅਹਿਮ ਹੈ ਕਿਉਂਕਿ 1987 ਬੈਚ ਦੇ ਆਈਪੀਐਸ ਅਧਿਕਾਰੀ, ਭਾਵਰਾ ਨੂੰ ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਡੀਜੀਪੀ ਦੇ ਅਹੁਦੇ ਤੋਂ ਹਟਾਇਆ ਗਿਆ ਸੀ ਤੇ ਉਨ੍ਹਾਂ ਦੀ ਜਗ੍ਹਾ ‘ਤੇ 1992 ਬੈਚ ਦੇ ਆਈਪੀਐਸ ਅਧਿਕਾਰੀ ਗੌਰਵ ਯਾਦਵ ਨੂੰ ਚਾਰਜ ਸੌਂਪਿਆ ਗਿਆ ਹੈ।
ਇਹ ਵੀ ਪੜ੍ਹੋ : ਗਣੇਸ਼ ਉਤਸਵ ‘ਚ ਅਸ਼ਲੀਲ ਗੀਤ, G Khan ਨੇ ਮੰਗੀ ਮਾਫੀ, ਬੋਲੇ-‘ਸਰੋਤਿਆ ਦੇ ਕਹਿਣ ‘ਤੇ ਗਾਇਆ’
ਭਾਵਰਾ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨਾਲ ਸਮਝੌਤਾ ਕਰਕੇ ਦੋ ਮਹੀਨਿਆਂ ਦੀ ਛੁੱਟੀ ‘ਤੇ ਚਲੇ ਗਏ ਸਨ, ਪਰ ਬਾਅਦ ਵਿੱਚ ਉਨ੍ਹਾਂ ਨੂੰ ਤਿੰਨ ਅਹਿਮ ਮਾਮਲਿਆਂ ਪੰਜਾਬ ਪੁਲਿਸ ਦੇ ਖੁਫੀਆ ਹੈੱਡਕੁਆਰਟਰ ‘ਤੇ ਆਰਪੀਜੀ ਹਮਲਾ, ਗਾਇਕ ਸਿੱਧੂ ਮੂਸੇ ਵਾਲਾ ਦੀ ਹੱਤਿਆ ਅਤੇ ਕਾਲੀਬਾੜੀ ਮੰਦਿਰ ਪਟਿਆਲਾ ਵਿੱਚ ਗਲਤ ਤਰੀਕੇ ਨਾਲ ਨਿਪਟਣ ਲਈ ਨੋਟਿਸ ਜਾਰੀ ਕੀਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਜਦੋਂ ਭਾਵਰਾ ਛੁੱਟੀ ‘ਤੇ ਚਲੇ ਗਏ ਤਾਂ ਸਰਕਾਰ ਨੇ ਯਾਦਵ ਨੂੰ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ, ਜਿਸ ਨੇ ਕਈ ਮੌਕਿਆਂ ‘ਤੇ ਆਪਣੀ ਕਾਬਲੀਅਤ ਵੀ ਸਾਬਤ ਕੀਤੀ। ਪਰ ਇਸ ਤੋਂ ਬਾਅਦ ਜਦੋਂ ਭਾਵਰਾ 4 ਸਤੰਬਰ ਨੂੰ ਛੁੱਟੀ ਖਤਮ ਹੋਣ ਤੋਂ ਬਾਅਦ ਡਿਊਟੀ ਜੁਆਇਨ ਕਰਨ ਆਏ ਤਾਂ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ। ਭਾਵਰਾ ਨੇ ਵਿਵਾਦਤ ਤਿੰਨ ਮਾਮਲਿਆਂ ਨਾਲ ਜੁੜੇ 20 ਦਸਤਾਵੇਜ਼ਾਂ ਦੇ ਵੇਰਵੇ ਮੰਗ ਕੇ ਨੋਟਿਸ ‘ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਸੀ।