ਕੇਂਦਰ ਵੱਲੋਂ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦਾ ਕਿਸਾਨਾਂ ਦਾ ਸੰਘਰਸ਼ ਪਿਛਲੇ ਲੰਬੇ ਸਮੇਂ ਤੋਂ ਜਾਰੀ ਹੈ। ਕਿਸਾਨ ਜਥੇਬੰਦੀਆਂ ਵੱਲੋਂ ਆਪਣੀ ਰਣਨੀਤੀ ਵਿਚ ਸਮੇਂ-ਸਮੇਂ ‘ਤੇ ਬਦਲਾਅ ਕੀਤਾ ਜਾਂਦਾ ਰਿਹਾ ਹੈ।
ਦਿੱਲੀ ਵਿਖੇ ਸਿੰਘੂ ਬਾਰਡਰ ‘ਤੇ ਅੱਜ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ, ਜਿਥੇ ਕਿਸਾਨ ਮੋਰਚੇ ਵੱਲੋਂ ਵੱਡੇ ਐਲਾਨ ਕੀਤੇ ਗਏ। ਕਿਸਾਨ ਜਥੇਬੰਦੀਆਂ ਵੱਲੋਂ ਸੰਸਦ ਦੇ ਘੇਰਾਓ ਦਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇ ਸੰਸਦ ਨੇ ਸੈਸ਼ਨ ਵਿਚ ਉਨ੍ਹਾਂ ਦੇ ਹੱਕ ਵਿਚ ਆਵਾਜ਼ ਨਾ ਚੁੱਕੀ ਤਾਂ ਇਸ ਦਾ ਵਿਰੋਧ ਕੀਤਾ ਜਾਵੇਗਾ। 22 ਜੁਲਾਈ ਤੋਂ 13 ਅਗਸਤ ਤੱਕ ਸੰਸਦ ਦਾ ਘੇਰਾਓ ਕੀਤਾ ਜਾਵੇਗਾ ਤੇ ਰੋਜ਼ਾਨਾ 200-200 ਕਿਸਾਨਾਂ ਦਾ ਜਥਾ ਸੰਸਦ ਦਾ ਘੇਰਾਓ ਕਰੇਗਾ। ਉਨ੍ਹਾਂ ਕਿਹਾ ਕਿ ਸੰਸਦ ਦੇ ਬਾਹਰ ਵਿਰੋਧ ਪ੍ਰਦਰਸ਼ਨ ਸ਼ਾਂਤਪੂਰਨ ਰਹੇਗਾ। ਉਨ੍ਹਾਂ ਕਿਹਾ ਕਿ ਉਹ ਵੋਟਰਾਂ ਦਾ ਵਿਪ ਜਾਰੀ ਕਰਨਗੇ।
ਇਹ ਵੀ ਪੜ੍ਹੋ : ਪਤਨੀ ਤੋਂ ਦੁਖੀ ਹੋਏ ਪਤੀ ਨੇ ਬੱਚਿਆਂ ਸਣੇ ਨਿਗਲਿਆ ਜ਼ਹਿਰ, ਪਤੀ ਦੇ ਬੇਟੀ ਦੀ ਹੋਈ ਮੌਤ, ਪੁੱਤਰ ਦੀ ਹਾਲਤ ਨਾਜ਼ੁਕ
ਹੋਰ ਐਲਾਨ ਕਰਦਿਆਂ ਉਨ੍ਹਾਂ ਕਿਹਾ ਕਿ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਯੂ. ਪੀ. ਤੇ ਉਤਰਾਖੰਡ ਵਿਚ ਮਹਾਪੰਚਾਇਤ ਕੀਤੀ ਜਾਵੇਗੀ। ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਵੱਲੋਂ ਇੱਕ ਵੱਡਾ ਫੈਸਲਾ ਵੀ ਲਿਆ ਗਿਆ। ਗੁਰਨਾਮ ਸਿੰਘ ਚਡੂਨੀ ਨੂੰ 7 ਦਿਨ ਲਈ ਸਸਪੈਂਡ ਕੀਤਾ ਗਿਆ ਹੈ ਤੇ ਉਨ੍ਹਾਂ ਦੇ ਸਟੇਜ ਉਤੇ ਆਉਣ ਅਤੇ ਬਿਆਨ ਦੇਣ ਲਈ ਰੋਕ ਲਗਾਈ ਗਈ ਹੈ। ਇਹ ਕਾਰਵਾਈ ਉਨ੍ਹਾਂ ਖਿਲਾਫ ਚੋਣ ਲੜਨ ਦੇ ਬਿਆਨਾਂ ਵਿਰੁੱਧ ਕੀਤੀ ਗਈ ਹੈ।
ਸੰਯੁਕਤ ਕਿਸਾਨ ਮੋਰਚਾ ਨੇ ਗੈਰ ਐਨਡੀਏ ਸੰਸਦ ਮੈਂਬਰਾਂ ਨੂੰ 17 ਜੁਲਾਈ ਨੂੰ ਆਪਣੇ ਦਫ਼ਤਰਾਂ ਜਾਂ ਸਰਕਾਰੀ ਰਿਹਾਇਸ਼ਾਂ ਲਈ ਪੱਤਰ ਜਾਰੀ ਕਰਨ ਦੀ ਮੰਗ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਸਦਨ ਅੰਦਰ ਕਿਸਾਨਾਂ ਦੇ ਮੁੱਦੇ ਨੂੰ ਉਠਾਉਣ। ਐਸਕੇਐਮ ਨੇ ਕਿਹਾ ਕਿ ਜੇ ਵਿਰੋਧੀ ਪਾਰਟੀਆਂ ਕਿਸਾਨੀ ਦੀ ਹਮਾਇਤ ਲਈ ਗੰਭੀਰ ਹਨ, ਤਾਂ ਉਨ੍ਹਾਂ ਨੂੰ ਕੇਂਦਰ ਸਰਕਾਰ ਵਿਰੁੱਧ ਬੋਲਣਾ ਚਾਹੀਦਾ ਹੈ। ਦੱਸ ਦੇਈਏ ਕਿ ਪਿਛਲੇ ਸੱਤ ਮਹੀਨਿਆਂ ਤੋਂ ਕਿਸਾਨ ਸਰਹੱਦਾਂ ਤੇ ਸੜਕਾਂ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਪਰ ਅਜੇ ਤੱਕ ਉਨ੍ਹਾਂ ਦੀ ਕੋਈ ਸੁਣਵਾਈ ਤੱਕ ਨਹੀਂ ਹੋਈ।
ਇਹ ਵੀ ਪੜ੍ਹੋ : BJP ਦੇ ਅਨਿਲ ਨੇ ਨਵਜੋਤ ਸਿੰਘ ਸਿੱਧੂ ਨੂੰ ਦਿੱਤੀ ਸਲਾਹ ਕਿਹਾ- ਨਿੱਤ ਦਲ ਬਦਲਣ ਨਾਲੋਂ ਆਪਣੀ ਹੀ ਪਾਰਟੀ ਬਣਾ ਲਓ