ਕੋਰੋਨਾ ਦੇ ਮਾਮਲਿਆਂ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਰਫਤਾਰ ਹੁਣ ਘੱਟਣੀ ਸ਼ੁਰੂ ਹੋ ਗਈ ਹੈ। ਹਰ ਦਿਨ ਇਸ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ ਵਿੱਚ ਗਿਰਾਵਟ ਆ ਰਹੀ ਹੋ ਗਈ ਹੈ। ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1593 ਮਾਮਲੇ ਦਰਜ ਕੀਤੇ ਗਏ, ਜਦਕਿ 65 ਮਰੀਜ਼ਾਂ ਨੇ ਦਮ ਤੋੜਿਆ।
ਉਥੇ ਹੀ ਰਾਹਤ ਵਾਲੀ ਗੱਲ ਇਹ ਰਹੀ ਕਿ ਸੂਬੇ ਵਿੱਚ 3790 ਲੋਕਾਂ ਨੂੰ ਠੀਕ ਹੋਣ ‘ਤੇ ਹਸਪਤਾਲੋਂ ਛੁੱਟੀ ਦੇ ਘਰ ਭੇਜਿਆ ਗਿਆ। ਜਦਕਿ ਅੱਜ 3 ਮਰੀਜ਼ਾਂ ਨੂੰ ਗੰਭੀਰ ਹਾਲਤ ਦੇ ਚੱਲਦਿਆਂ ਆਈਸੀਯੂ ਵਿੱਚ ਭਰਤੀ ਕੀਤਾ ਗਿਆ, ਜਿਨ੍ਹਾਂ ਵਿੱਚੋਂ ਇੱਕ ਲੁਧਿਆਣਾ ਅਤੇ ਇੱਕ ਪਟਿਆਲਾ ਤੋਂ ਹਨ, ਉਥੇ ਅੰਮ੍ਰਿਤਸਰ, ਫਰੀਦਕੋਟ ਤੇ ਪਟਿਆਲਾ ਤੋਂ 6 ਮਰੀਜ਼ਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ।
ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ ਤੋਂ ਕੋਰੋਨਾ ਦੇ 579560 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 542324 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 22160 ਮਾਮਲੇ ਅਜੇ ਵੀ ਐਕਟਿਵ ਹਨ। ਹੁਣ ਤੱਕ ਸੂਬੇ ਵਿੱਚ ਕੋਰੋਨਾ ਨਾਲ 15076 ਲੋਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ, ਜਦਕਿ 3255 ਲੋਕ ਆਕਸੀਜਨ ਸੁਪੋਰਟ ‘ਤੇ ਹਨ। ਉਥੇ ਹੀ 684 ਮਰੀਜ਼ਾਂ ਦੀ ਹਾਲਤ ਗੰਭੀਰ ਹੈ ਅਤੇ 276 ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : Haryana Breaking : ਹਰਿਆਣਾ ਸਰਕਾਰ ਨੇ ਫਿਰ ਵਧਾਇਆ ਲੌਕਡਾਊਨ, ਲੋਕਾਂ ਨੂੰ ਦਿੱਤੀਆਂ ਇਹ ਛੋਟਾਂ