The obstacle in the love affair : ਤਰਨਤਾਰਨ : ਸ੍ਰੀ ਗੋਇੰਦਵਾਲ ਸਾਹਿਬ ਅਧੀਨ ਪੈਂਦੇ ਪਿੰਡ ਲੁਹਾਰ ਵਿਖੇ ਇੱਕ ਨੌਜਵਾਨ ਵੱਲੋਂ ਇੱਕ ਵਿਆਹੁਤਾ ਔਰਤ ਨਾਲ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਰਸਤੇ ਵਿੱਚ ਅੜਿੱਕਾ ਬਣ ਰਹੇ ਉਸ ਦੇ ਨਾਬਾਲਗ ਪੁੱਤਰ ਦਾ ਕਤਲ ਕਰ ਦਿੱਤਾ ਗਿਆ ਸੀ। ਦੋਸ਼ੀ ਨੇ ਨਾਬਾਲਗ ਨੂੰ ਕਤਲ ਕਰਕੇ ਉਸ ਦੀ ਲਾਸ਼ ਨੂੰ ਲੁਹਾਰ ਸੂਏ ਵਿੱਚ ਵਹਾ ਦਿੱਤਾ ਸੀ। ਪੁਲਿਸ ਨੇ 6 ਦਿਨਾਂ ਅੰਮ੍ਰਿਤਪਾਲ ਸਿੰਘ ਦੀ ਲਾਸ਼ ਬਰਾਮਦ ਕੀਤੀ ਅਤੇ ਹੁਣ ਪੁਲਿਸ ਨੇ ਦੋਸ਼ੀ ਗੁਰਸਾਹਿਬ ਸਿੰਘ ਵਾਸੀ ਲੁਹਾਰ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕਰ ਲਈ। ਇਸ ਸੰਬੰਧੀ ਮ੍ਰਿਤਕ ਅੰਮ੍ਰਿਤਪਾਲ ਸਿੰਘ ਦੇ ਪਿਤਾ ਜਗਤਾਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕੀਤਾ ਗਿਆ ਸੀ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੋਇੰਦਵਾਲ ਸਾਹਿਬ ਦੇ ਪੁਲਿਸ ਉਪ ਕਪਤਾਨ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਦੋਸ਼ੀ ਗੁਰਸਾਹਿਬ ਸਿੰਘ ਦੇ ਅੰਮ੍ਰਿਤਪਾਲ ਸਿੰਘ ਦੀ ਮਾਂ ਨਾਲ ਨਾਜਾਇਜ਼ ਸੰਬੰਧ ਸਨ। ਇਸ ਬਾਰੇ ਅੰਮ੍ਰਿਤਪਾਲ ਸਿੰਘ ਨੂੰ ਪਤਾ ਲੱਗ ਗਿਆ ਸੀ, ਜਿਸ ਕਾਰਨ ਉਹ ਉਨ੍ਹਾਂ ਦੇ ਪ੍ਰੇਮ ਸੰਬੰਧਾਂ ਵਿੱਚ ਅੜਿੱਕਾ ਬਣ ਰਿਹਾ ਸੀ। ਇਸ ਦੇ ਚੱਲਦਿਆਂ ਗੁਰਸਾਹਿਬ ਨੇ ਅੰਮ੍ਰਿਤਪਾਲ ਦਾ 16 ਜੁਲਾਈ 2020 ਨੂੰ ਕਤਲ ਕਰ ਦਿੱਤਾ ਅਤੇ ਉਸ ਦੀ ਲਾਸ਼ ਨੂੰ ਨਹਿਰ ਵਿੱਚ ਵਹਾ ਦਿੱਤਾ ਸੀ। ਪੁਲਿਸ ਵੱਲੋਂ ਉਸ ਦੀ ਲਾਸ਼ 6 ਦਿਨਾਂ ਬਾਅਦ ਬਰਾਮਦ ਕੀਤੀ ਗਈ ਸੀ ਅਤੇ ਉਸ ਦਾ ਪੋਸਟਮਾਰਟਮ ਕਰਵਾਇਆ ਗਿਆ ਸੀ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਨੇ ਇਹ ਸਾਰੇ ਦੋਸ਼ ਸਵੀਕਾਰ ਕੀਤੇ ਹਨ।