ਪੰਜਾਬ ਪੁਲਿਸ ਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵੱਲੋਂ ਚਲਾਏ ਗਏ ਸਾਂਝੇ ਆਪ੍ਰੇਸ਼ਨ ਵਿਚ ਐਤਵਾਰ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤੇ ਗਏ 4 ਅੱਤਵਾਦੀਆਂ ਨੂੰ ਪੰਜਾਬ ਲਿਆਂਦਾ ਗਿਆ। ਇਹ ਅੱਤਵਾਦੀ ਕੈਨੇਡਾ ਅਤੇ ਆਸਟ੍ਰੇਲੀਆ ਦੇ ਗੈਂਗਸਟਰਾਂ ਨਾਲ ਜੁੜੇ ਹੋਏ ਸਨ।
ਆਜ਼ਾਦੀ ਦਿਹਾੜੇ ਤੋਂ ਇਕ ਦਿਨ ਪਹਿਲਾਂ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਐਤਵਾਰ ਨੂੰ ਦਿੱਲੀ ਪੁਲਿਸ ਦੀ ਮਦਦ ਨਾਲ ਪਾਕਿਸਤਾਨ-ਆਈਐੱਸਆਈ -ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਸੀ। ਪੁਲਿਸ ਨੇ ਕੈਨੇਡਾ ਦੇ ਅਰਸ਼ ਡੱਲਾ ਅਤੇ ਆਸਟ੍ਰੇਲੀਆ ਦੇ ਗੁਰਜੰਟ ਸਿੰਘ ਨਾਲ ਜੁੜੇ ਚਾਰ ਅੱਤਵਾਦੀਆਂ ਨੂੰ ਵੀ ਗ੍ਰਿਫਤਾਰ ਕੀਤਾ ਸੀ।
ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਮੌਕੇ ‘ਤੇ ਤਿੰਨ ਹੈਂਡ ਗ੍ਰਨੇਡ, ਇੱਕ ਆਈਈਡੀ (ਇਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ), ਦੋ 9 ਐਮਐਮ ਪਿਸਤੌਲ ਅਤੇ 40 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਇਹ ਆਪ੍ਰੇਸ਼ਨ ਪੰਜਾਬ ਪੁਲਿਸ ਅਤੇ ਦਿੱਲੀ ਪੁਲਿਸ ਨੇ ਸਾਂਝੇ ਤੌਰ ‘ਤੇ ਕੀਤਾ ਸੀ। ਸੁਤੰਤਰਤਾ ਦਿਵਸ ਤੋਂ ਪਹਿਲਾਂ ਪੰਜਾਬ ਭਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।
ਡੀਜੀਪੀ ਨੇ ਦੱਸਿਆ ਕਿ ਇਹ ਸਾਰੇ ਦੋਸ਼ੀ ਵਿਪਨ ਜਾਖੜ ਦੇ ਘਰ ਲੁਕੇ ਹੋਏ ਸਨ। ਸੂਚਨਾ ਮਿਲਣ ਦੇ ਬਾਅਦ ਨਵੀਂ ਦਿੱਲੀ ਦੇ ਪਿੰਡ ਗੋਇਲਾ ਖੁਰਦ ਵਿਚ ਪੁਲਿਸ ਐੱਸਐੱਸਓਸੀ ਮੋਹਾਲੀ ਦੀਆਂ ਟੀਮਾਂ ਨੇ ਦਵਾਰਕਾ ਪੁਲਿਸ ਨਾਲ ਮਿਲ ਕੇ ਉਨ੍ਹਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਤੇ ਸਾਰਿਆਂ ਨੂੰ ਗ੍ਰਿਫਤਾਰ ਕਰ ਲਿਆ।
ਵੀਡੀਓ ਲਈ ਕਲਿੱਕ ਕਰੋ -:
“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “
ਡੀਜੀਪੀ ਨੇ ਦੱਸਿਆ ਕਿ ਗ੍ਰਿਫਤਾਰ ਅੱਤਵਾਦੀਆਂ ਤੋਂ ਪੁੱਛਗਿਛ ਦੌਰਾਨ ਮਿਲੇ ਸੁਰਾਗਾਂ ਦੇ ਆਧਾਰ ‘ਤੇ ਪੰਜਾਬ ਵਿਚ ਕਈ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਅੱਤਵਾਦੀਆਂ ਦੇ ਦੱਸੇ ਟਿਕਾਣਿਆਂ ਨਾਲ ਇਕ ਆਈਈਡੀ ਤੇ ਤਿੰਨ ਹੈਂਡ ਗ੍ਰੇਨੇਡ ਮਿਲੇ ਹਨ। ਦੋਸ਼ੀਆਂ ਨੇ ਇਹ ਵੀ ਖੁਲਾਸਾ ਕੀਤਾ ਹੈ ਕਿ ਅਰਸ਼ ਡੱਲਾ ਨੇ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਦਿੱਲੀ ਤੇ ਪੰਜਾਬ ਦੇ ਇਲਾਕਿਆਂ ਵਿਚ ਅਮਨ ਸ਼ਾਂਤੀ ਨੂੰ ਭੰਗ ਕਰਨ ਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਸੀ।