ਪੰਜਾਬ ਸਰਕਾਰ ਨੇ ਏ. ਪੀ. ਐੱਸ. ਦਿਓਲ ਦਾ ਬਤੌਰ ਐਡਵੋਕੇਟ ਅਸਤੀਫਾ ਸਵੀਕਾਰ ਕਰ ਲਿਆ ਹੈ ਅਤੇ ਨਵੀਂ ਨਿਯੁਕਤੀ ਤੱਕ ਅਹੁਦੇ ‘ਤੇ ਬਣੇ ਰਹਿਣ ਲਈ ਕਿਹਾ ਹੈ। ਦਿਓਲ ਦੀ ਜਗ੍ਹਾ ਕਿਸੇ ਦੂਜੇ ਦੀ ਭਾਲ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਸੀ। ਸਿੱਧੂ ਤੇ ਵੱਖ-ਵੱਖ ਸਿੱਖ ਸਮੂਹ ਅੰਮ੍ਰਿਤ ਪਾਲ ਸਿੰਘ ਦਿਓਲ ਦੀ ਨਿਯੁਕਤੀ ਨੂੰ ਲੈ ਕੇ ਲਗਾਤਾਰ ਸੀ. ਐੱਮ. ਚੰਨੀ ਸਰਕਾਰ ਨਾਲ ਨਾਰਾਜ਼ ਸਨ।
ਏ. ਪੀ. ਐੱਸ. ਦਿਓਲ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਦੀ ਪੈਰਵੀ ਕਰਦੇ ਰਹੇ ਹਨ। ਨਵਜੋਤ ਸਿੰਘ ਸਿੱਧੂ ਏ. ਪੀ. ਐੱਸ. ਦਿਓਲ ਅਤੇ ਡੀ. ਜੀ. ਪੀ. ਇਕਬਾਲਪ੍ਰੀਤ ਸਿੰਘ ਸਹੋਤਾ ਦੀ ਨਿਯੁਕਤੀ ਨੂੰ ਲੈ ਕੇ ਖਾਸਾ ਨਾਰਾਜ਼ ਸਨ ਅਤੇ ਉਨ੍ਹਾਂ ਪ੍ਰਧਾਨਗੀ ਤੋਂ ਵੀ ਅਸਤੀਫਾ ਦੇ ਦਿੱਤਾ ਸੀ। ਹੁਣ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਧੜੇਬੰਦੀ ਨੂੰ ਘੱਟ ਕਰਨ ਦੇ ਯਤਨ ਕਰਨ ਵਿੱਚ ਜੁਟ ਗਈ ਹੈ। ਪੰਜਾਬ ਪੁਲਸ ਦੇ ਰੈਗੂਲਰ ਡੀ. ਜੀ. ਪੀ. ਦੀ ਨਿਯੁਕਤੀ ਲਈ ਸਰਕਾਰ ਪਹਿਲਾਂ ਹੀ ਯੂ. ਪੀ. ਐੱਸ. ਸੀ. ਨੂੰ ਅਧਿਕਾਰੀਆਂ ਦੇ ਨਾਮ ਭੇਜ ਚੁੱਕੀ ਹੈ। ਸੂਤਰਾਂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਵਿਚਾਲੇ ਤੱਲਖੀ ਘਟਾਉਣ ਲਈ ਹਾਈਕਮਾਨ ਨੇ ਨਿਯੁਕਤੀਆਂ ‘ਤੇ ਵਿਚਾਰ ਕਰਨ ਲਈ ਕਿਹਾ ਸੀ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਪੰਜਾਬ ਵਿਚ ਇੱਕ ਤੋਂ ਬਾਅਦ ਇੱਕ ਸਿਆਸੀ ਧਮਾਕੇ ਹੋ ਰਹੇ ਹਨ। ਥੋੜ੍ਹੀ ਦੇਰ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਗਿਆ ਤੇ ਹੁਣ ਇਹ ਅਪਡੇਟ ਆ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਐਡਵੋਕੇਟ ਜਨਰਲ ਏ. ਪੀ. ਐੱਸ. ਦਿਓਲ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ।