ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ 22 ਆਈ.ਏ.ਐਸ. ਅਤੇ 30 ਪੀ.ਸੀ.ਐਸ.ਅਧਿਕਾਰੀਆਂ ਦੇ ਤਬਾਦਲਿਆਂ ’ਤੇ ਇਕ ਵਾਰ ਫ਼ਿਰ ਅਣਮਿੱਥੇ ਸਮੇਂ ਲਈ ਰੋਕ ਲਗਾ ਦਿੱਤੀ ਗਈ ਹੈ। ਇਹ ਫ਼ੈਸਲਾ ਸੂਬੇ ਵਿੱਚ ਪੈਦਾ ਹੋਈ ਕੋਵਿਡ ਦੀ ਸਥਿਤੀ ਦੇ ਮੱਦੇਨਜ਼ਰ ਲਿਆ ਗਿਆ ਹੈ।
ਇਥੇ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ 22 ਆਈ.ਏ.ਐਸ.ਅਤੇ 30 ਪੀ.ਸੀ.ਐਸ.ਅਧਿਕਾਰੀਆਂ ਦੇ ਤਬਾਦਲਿਆਂ ਸੰਬੰਧੀ 26 ਮਈ ਨੂੰ ਹੁਕਮ ਜਾਰੀ ਕੀਤੇ ਸਨ ਪਰ 27 ਮਈ ਨੂੰ ਇਨ੍ਹਾਂ ਤਬਾਦਲਿਆਂ ‘ਤੇ 5 ਜੂਨ ਤੱਕ ਰੋਕ ਲਗਾ ਦਿੱਤੀ ਸੀ।
ਇਹ ਵੀ ਪੜ੍ਹੋ : ਨਹੀਂ ਰਹੇ ‘ਪ੍ਰੋਫੈਸਰ ਆਫ ਸਿੱਖਿਜ਼ਮ’ ਵਜੋਂ ਜਾਣੇ ਜਾਂਦੇ ਡਾ. ਜੋਧ ਸਿੰਘ
ਇਸ ਤੋਂ ਬਾਅਦ 8 ਜੂਨ ਨੂੰ ਨਵੇਂ ਹੁਕਮ ਜਾਰੀ ਕਰਕੇ ਸਰਕਾਰ ਨੇ ਇਹ ਤਬਾਦਲੇ 20 ਜੂਨ ਤੱਕ ਰੋਕ ਦਿੱਤੇ ਸਨ। ਪਰ ਹੁਣ ਅੱਜ ਜਾਰੀ ਕੀਤੇ ਹੁਕਮਾਂ ਵਿੱਚ ਇਨ੍ਹਾਂ ਤਬਾਦਲਿਆਂ ਨੂੰ ਅਣਮਿੱਥੇ ਸਮੇਂ ਤੱਕ ਰੋਕ ਦਿੱਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਕੋਰੋਨਾ ਦੀ ਸਥਿਤੀ ਸੂਬੇ ਵਿੱਚ ਅਜੇ ਪੂਰੀ ਤਰ੍ਹਾਂ ਸਥਿਰ ਨਹੀਂ ਹੋਈ ਹੈ, ਜਿਸ ਕਰਕੇ ਇਹ ਫੈਸਲਾ ਲਿਆ ਗਿਆ ਹੈ।