ਚੰਡੀਗੜ : ਪੰਜਾਬ ਸਰਕਾਰ ਨੇ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ) ਦੇ ਚੇਅਰਮੈਨ ਦੀ ਨਿਯੁਕਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਅਰਜ਼ੀਆਂ ਭੇਜਣ ਦੀ ਆਖਰੀ ਮਿਤੀ 8 ਜੁਲਾਈ 2021 ਮਿੱਥੀ ਗਈ ਹੈ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਉੱਘੀਆਂ ਸਖਸ਼ੀਅਤਾਂ ਜੋ ਕਿ ਬੇਮਿਸਾਲ ਈਮਾਨਦਾਰੀ, ਉੱਚ ਸਮਰੱਥਾ ਅਤੇ ਪ੍ਰਸ਼ਾਸ਼ਕੀ ਤਜ਼ਰਬੇ ਵਾਲੇ ਹਨ, ਨੂੰ ਦਰਖਾਸਤਾਂ ਦੇਣ ਦਾ ਸੱਦਾ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਫਾਈ ਕਰਮਚਾਰੀ ਹੋਣਗੇ ਪੱਕੇ- ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਰਾਜ ਕੁਮਾਰ ਵੇਰਕਾ ਦਾ ਵੱਡਾ ਬਿਆਨ
ਮੁੱਖ ਸਕੱਤਰ ਪੰਜਾਬ ਦੀ ਅਗਵਾਈ ਵਾਲੀ ਖੋਜ ਕਮੇਟੀ ਵੱਲੋਂ ਸ਼ਾਰਟਲਿਸਟ ਕੀਤੇ ਗਏ ਨਾਵਾਂ ਉੱਤੇ ਮੁੱਖ ਮੰਤਰੀ ਪੰਜਾਬ ਦੀ ਪ੍ਰਧਾਨਗੀ ਵਾਲੀ ਉੱਚ ਤਾਕਤੀ ਕਮੇਟੀ ਵੱਲੋਂ ਵਿਚਾਰ ਕੀਤਾ ਜਾਵੇਗਾ।