ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਪੰਜਾਬ ਸਹਿ-ਇੰਚਾਰਜ ਰਾਘਵ ਚੱਢਾ ਨੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ ਹਮਲਾ ਕਰਦਿਆਂ ਉਨ੍ਹਾਂ ਨੂੰ ਪੰਜਾਬ ਦੀ ਸਿਆਸਤ ਦੀ ‘ਰਾਖੀ ਸਾਵੰਤ’ ਕਰਾਰ ਦਿੱਤਾ ਹੈ। ਉਨ੍ਹਾਂ ਟਵੀਟ ਕੀਤਾ ਕਿ ਨਵਜੋਤ ਸਿੱਧੂ ਨੂੰ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਲਗਾਤਾਰ ਸ਼ੇਖੀ ਮਾਰਨ ਲਈ ਕਾਂਗਰਸ ਹਾਈਕਮਾਂਡ ਵੱਲੋਂ ਝਿੜਕ ਮਿਲੀ ਹੈ।
ਇਹੀ ਕਾਰਨ ਹੈ ਕਿ ਹੁਣ ਉਹ ਬਦਲਾਅ ਲਈ ਅਰਵਿੰਦ ਕੇਜਰੀਵਾਲ ਦੇ ਪਿੱਛੇ ਪੈ ਗਏ ਹਨ ਤੇ ਉਨ੍ਹਾਂ ਖਿਲਾਫ ਬਿਆਨ ਦੇਣੇ ਸ਼ੁਰੂ ਕਰ ਦਿੱਤੇ ਹਨ। ਆਪ ਆਗੂ ਰਾਘਵ ਚੱਢਾ ਨੇ ਕਿਹਾ ਕਿ ਕੱਲ੍ਹ ਤੱਕ ਦਾ ਇੰਤਜ਼ਾਰ ਕਰੋ ਕਿਉਂਕਿ ਸਿੱਧੂ ਫਿਰ ਤੋਂ ਕੈਪਟਨ ਖਿਲਾਫ ਬਿਆਨ ਦੇਣਾ ਸ਼ੁਰੂ ਕਰ ਦੇਣਗੇ।
ਦੱਸ ਦੇਈਏ ਕਿ ਨਵਜੋਤ ਸਿੱਧੂ ਨੇ ਅੱਜ ਟਵੀਟ ਕਰਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਹਮਲਾ ਬੋਲਿਆ ਸੀ। ਸਿੱਧੂ ਨੇ ਕਿਹਾ ਸੀ ਕਿ ਜਦੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ ਤਾਂ ਕੇਜਰੀਵਾਲ ਸਰਕਾਰ ਨੇ ਮੋਦੀ ਸਰਕਾਰ ਦੇ ਖੇਤੀਬਾੜੀ ਕਾਨੂੰਨ ਨੂੰ ਪ੍ਰਾਈਵੇਟ ਮੰਡੀ ਏਪੀਐਮਸੀ ਨੂੰ ਰੱਦ ਕਰਕੇ ਦਿੱਲੀ ਵਿੱਚ ਇੱਕ ਨਿੱਜੀ ਮੰਡੀ ਸਥਾਪਤ ਕਰਨ ਲਈ ਕਿਹਾ। ਇਸ ਤੋਂ ਬਾਅਦ ਕੇਜਰੀਵਾਲ ਨੇ ਸੰਸਦ ਨੂੰ ਬੁਲਾਇਆ ਅਤੇ ਬਿੱਲ ਨੂੰ ਪਾੜਣ ਦਾ ਡਰਾਮਾ ਕੀਤਾ। ਰਾਘਵ ਚੱਢਾ ਨੇ ਆਪਣੇ ਬਿਆਨ ਨੂੰ ਪਲਟਦੇ ਹੋਏ ਇਹ ਟਵੀਟ ਕੀਤਾ ਹੈ।
ਇਹ ਵੀ ਪੜ੍ਹੋ : ਸ਼ਰਮਨਾਕ! ਗ੍ਰੰਥੀ ਨੇ ਹੀ ਗੁਰਦੁਆਰਾ ਸਾਹਿਬ ਦੀ ਗੋਲਕ ‘ਚੋਂ ਚੁਰਾਏ ਪੈਸੇ, ਘਟਨਾ ਹੋਈ CCTV ‘ਚ ਕੈਦ