ਸਮਰਾਲਾ ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਨੇੜਲੇ ਪਿੰਡ ਗਹਿਲੇਵਾਲ ਵਿਚ ਇੱਕ ਕਲਯੁਗੀ ਪੁੱਤਰ ਨੇ ਲੱਕੜ ਦੇ ਬਾਲੇ ਮਾਰ-ਮਾਰ ਕੇ ਆਪਣੇ ਹੀ ਪਿਤਾ ਦਾ ਬੇਰਹਿਮੀ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ (55) ਵਜੋਂ ਹੋਈ ਹੈ। ਪਿੰਡ ਨਿਵਾਸੀਆਂ ਨੇ ਇਸ ਦੀ ਸੂਚਨਾ ਸਮਰਾਲਾ ਪੁਲਿਸ ਸਟੇਸ਼ਨ ਨੂੰ ਦਿੱਤੀ ਅਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਦੋਸ਼ੀ ਪੁੱਤਰ ਪ੍ਰਭਜੋਤ ਸਿੰਘ (24) ਸਾਲ ਨੂੰ ਗ੍ਰਿਫ਼ਤਾਰ ਕਰ ਲਿਆ।
ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪ੍ਰਭਜੋਤ ਸਿੰਘ ਕੱਲ੍ਹ ਸ਼ਾਮ ਵੇਲੇ ਤੇਜ਼ਦਾਰ ਹਥਿਆਰ ਅਤੇ ਲੱਕੜ ਦਾ ਬਾਲਾ ਲੈ ਕੇ ਆਪਣੇ ਘਰ ਦੇ ਛੱਤ ਤੋਂ ਉੱਪਰ ਖੜ੍ਹਾ ਹੋ ਰਿਹਾ ਸੀ ਅਤੇ ਕਦੇ ਘਰ ਦੇ ਬਾਹਰ ਖੜ੍ਹਾ ਹੋ ਰਿਹਾ ਸੀ। ਇਸ ਤੋਂ ਲੋਕਾਂ ਨੂੰ ਸ਼ੱਕ ਪਿਆ ਕੇ ਇਹ ਕੁਝ ਕਰ ਨਾ ਦੇਵੇ ਕਿਉਂਕਿ ਪ੍ਰਭਜੋਤ ਸਿੰਘ ਨੇ ਕਰੀਬ ਢਾਈ ਸਾਲ ਪਹਿਲਾਂ ਆਪਣੀ ਦਾਦੀ ਦਾ ਵੀ ਕਤਲ ਕਰ ਦਿੱਤਾ ਸੀ।
ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜਦੋਂ ਪਿੰਡ ਵਾਸੀ ਇਕੱਠੇ ਹੋ ਕੇ ਦੋਸ਼ੀ ਨੂੰ ਘਰ ਦੇ ਕਮਰੇ ਵਿੱਚ ਬੰਦ ਕੀਤਾ। ਇਸ ਦੌਰਾਨ ਉਨ੍ਹਾਂ ਨੇ ਦੇਖਿਆ ਕਿ ਦੂਜੇ ਕਮਰੇ ਵਿੱਚ ਇਸ ਦੇ ਪਿਤਾ ਜਸਵਿੰਦਰ ਸਿੰਘ ਦੀ ਲਹੂ-ਲੁਹਾਨ ਦੇਹ ਪਈ ਸੀ। ਲਾਸ਼ ਨੇੜੇ ਲੱਕੜ ਦਾ ਬਾਲਾ ਪਿਆ ਸੀ, ਜਿਸ ਤੇ ਖੂਨ ਲੱਗਿਆ ਹੋਇਆ ਸੀ। ਇਸ ਤੋਂ ਬਾਅਦ ਪਿੰਡ ਵਾਸੀਆਂ ਨੇ ਪ੍ਰਭਜੋਤ ਸਿੰਘ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ।
ਇਹ ਵੀ ਪੜ੍ਹੋ : ਪੰਜਾਬ ‘ਚ ਵਿਕ ਰਿਹਾ ਦੁੱਧ ਤੇ ਘਿਓ ਸ਼ੁੱਧ ਨਹੀਂ! ਸਰਕਾਰ ਦੀ ਜਾਂਚ ‘ਚ ਖੁਲਾਸਾ, ਸੈਂਪਲ ਹੋਏ ਫੇਲ੍ਹ
ਘਟਨਾ ਦੀ ਸੂਚਨਾ ਮਿਲਣ ‘ਤੋਂ ਬਾਅਦ ਸਮਰਾਲਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਲਾਸ਼ ਕਬਜ਼ੇ ਵਿੱਚ ਲੈ ਕੇ ਹਸਪਤਾਲ ਦੇ ਮੋਰਚਰੀ ‘ਚ ਰਖਵਾਇਆ। ਗੁਆਂਢੀ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਨੇ ਕਰੀਬ 2 ਸਾਲ ਪਹਿਲਾਂ ਆਪਣੀ ਦਾਦੀ ਦਾ ਵੀ ਕਤਲ ਕੀਤਾ ਸੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: