ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਬੁੱਧਵਾਰ ਨੂੰ ਰਾਜ ਸਭਾ ‘ਚ ਕਿਹਾ ਕਿ ਵੱਖ-ਵੱਖ ਰਾਜਮਾਰਗਾਂ ‘ਤੇ ਵਾਹਨਾਂ ਦੀ ਨਵੀਂ ਗਤੀ ਸੀਮਾ ਨੂੰ ਲੈ ਕੇ ਜਲਦ ਹੀ ਫੈਸਲਾ ਲਿਆ ਜਾਵੇਗਾ। ਗਡਕਰੀ ਨੇ ਰਾਜ ਸਭਾ ਵਿਚ ਪ੍ਰਸ਼ਨ ਕਾਲ ਦੌਰਾਨ ਇਕ ਸਵਾਲ ਦੇ ਜਵਾਬ ਵਿਚ ਇਹ ਜਾਣਕਾਰੀ ਦਿੱਤੀ। ਉੁਨ੍ਹਾਂ ਕਿਹਾ ਕਿ ਕੌਮਾਂਤਰੀ ਨਿਯਮ ਦੇ ਆਧਾਰ ‘ਤੇ ਸੂਬਾ ਸਰਕਾਰਾਂ ਨੂੰ ਵਿਸ਼ਵਾਸ ਵਿਚ ਲੈ ਕੇ ਟੂ ਲੇਨ ਅਤੇ ਫੋਰ ਲੇਨ ਸਣੇ ਵੱਖ-ਵੱਖ ਰਾਜਮਾਰਗਾਂ ‘ਤੇ ਨਵੀਂ ਗਤੀ ਸੀਮਾ ਦਾ ਜਲਦ ਹੀ ਨਿਰਧਾਰਨ ਕੀਤਾ ਜਾਵੇਗਾ।
ਉਨ੍ਹਾਂ ਅਫਸੋਸ ਪ੍ਰਗਟਾਇਆ ਕਿ ਸੜਕ ਦੁਰਘਟਨਾਵਾਂ ਦੇ ਮਾਮਲੇ ਵਿਚ ਭਾਰਤ ਦੁਨੀਆ ਵਿਚ ਸਭ ਤੋਂ ਅੱਗੇ ਹੈ ਤੇ ਇਥੇ ਹਰ ਸਾਲ 5 ਲੱਖ ਦੁਰਘਟਨਾਵਾਂ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੁਰਘਟਨਾਵਾਂ ਵਿਚ ਜਿੰਨੇ ਲੋਕ ਮਰਦੇ ਹਨ, ਓਨੇ ਕਿਸੇ ਮਹਾਮਾਰੀ, ਲੜਾਈ ਜਾਂ ਦੰਗਿਆਂ ਵਿਚ ਨਹੀਂ ਮਰਦੇ। ਗਡਕਰੀ ਨੇ ਕਿਹਾ ਕਿ ਸਰਕਾਰ ਅਜਿਹੇ ਹਾਦਸਿਆਂ ‘ਤੇ ਕਾਬੂ ਪਾਉਣ ਲਈ ਲਗਾਤਾਰ ਕਦਮ ਚੁੱਕ ਰਹੀ ਹੈ ਤੇ ਲੋਕਾਂ ਵਿਚ ਜਾਗਰੂਕਤਾ ਤੇ ਹੋਰ ਕਦਮਾਂ ਦੇ ਨਾਲ ਮਸ਼ਹੂਰ ਹਸਤੀਆਂ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ:ਐਸਿਡ ਅਟੈਕ ‘ਤੇ ਸਵਾਤੀ ਮਾਲੀਵਾਲ ਦਾ ਦਿੱਲੀ ਪੁਲਿਸ ਨੂੰ ਨੋਟਿਸ, ਕਿਹਾ- ‘ਸਬਜ਼ੀ ਵਾਂਗ ਵਿਕ ਰਿਹੈ ਤੇਜ਼ਾਬ’
ਉਨ੍ਹਾਂ ਕਿਹਾ ਕਿ ਸਰਕਾਰ ਨਵੀਂ ਉਚ ਪੱਧਰੀ ਸੜਕਾਂ ਬਣਾ ਰਹੀ ਹੈ, ਜਿਸ ਨਾਲ ਕਈ ਸ਼ਹਿਰਾਂ ਵਿਚ ਦੂਰੀ ਘੱਟ ਹੋ ਜਾਵੇਗੀ। ਉਨ੍ਹਾਂ ਨੇ ਇਸ ਮਾਮਲੇ ਵਿਚ ਕਿਹਾ ਕਿ ਨਵੀਆਂ ਸੜਕਾਂ ਬਣ ਜਾਣ ਦੇ ਬਾਅਦ ਦਿੱਲੀ ਤੋਂ ਚੰਡੀਗੜ੍ਹ ਦੀ ਦੂਰੀ ਘੱਟ ਕੇ ਢਾਈ ਘੰਟੇ ਦੀ ਰਹਿ ਜਾਵੇਗੀ ਜਦੋਂ ਕਿ ਦਿੱਲੀ ਤੋਂ ਜੈਪੁਰ, ਦੇਹਰਾਦੂਨ ਤੇ ਹਰਿਦੁਆਰ ਦੋ ਘੰਟੇ ਵਿਚ ਪਹੁੰਚਿਆ ਜਾ ਸਕੇਗਾ।
ਵੀਡੀਓ ਲਈ ਕਲਿੱਕ ਕਰੋ -: