The three ministers : ਚੰਡੀਗੜ੍ਹ : ਕਿਸਾਨ ਭਵਨ ਵਿੱਚ ਪੰਜਾਬ ਦੀਆਂ 30 ਜਥੇਬੰਦੀਆਂ ਦੀ ਮੀਟਿੰਗ ਚੱਲ ਰਹੀ ਹੈ, ਜਿਸ ਵਿੱਚ ਕਿਸਾਨਾਂ ਵੱਲੋਂ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਇਸ ਵਿੱਚ ਸ਼ਾਮਲ ਹੋਣ ਲਈ ਪੰਜਾਬ ਸਰਕਾਰ ਦੇ ਤਿੰਨ ਮੰਤਰੀ ਵੀ ਆਏ ਸਨ ਪਰ ਕਿਸਾਨਾਂ ਨੇ ਉਨ੍ਹਾਂ ਤਿੰਨਾਂ ਮੰਤਰੀਆਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਵਿੰਦਰ ਸਿੰਘ ਸਰਕਾਰੀਆ ਅਤੇ ਸੁਖਜਿੰਦਰ ਸਿੰਘ ਰੰਧਾਵਾ ਅਤੇ ਮੁੱਖ ਮੰਤਰੀ ਕੈਪਟਨ ਦੇ ਸਿਆਸੀ ਸਲਾਹਕਾਰ ਸੰਦੀਪ ਸੰਧੂ ਸਮੇਤ ਦੋ ਵਿਧਾਇਕ ਵਾਪਸ ਭੇਜ ਦਿੱਤਾ। ਕਿਸਾਨਾਂ ਨੇ ਦੱਸਿਆ ਕਿ ਕਿਉਂਕਿ ਕਿਸਾਨਾਂ ਨੇ ਇਸ ਸੰਬੰਧੀ ਪਹਿਲਾਂ ਖੁਦ ਮੀਟਿੰਗ ਕਰਨੀ ਸੀ ਅਤੇ ਇਸ ਤੋਂ ਬਾਅਦ ਮੰਤਰੀਆਂ ਨੂੰ ਸ਼ਾਮਲ ਕਰਨਾ ਸੀ। ਉਨ੍ਹਾਂ ਨੂੰ 12 ਵਜੇ ਤੋਂ ਬਾਅਦ ਬੁਲਾਇਆ ਗਿਆ ਸੀ ਪਰ ਉਹ ਪਹਿਲਾਂ ਹੀ ਆ ਗਏ, ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਵਾਪਿਸ ਭੇਜ ਦਿੱਤਾ ਗਿਆ।
ਇਸ ਦੌਰਾਨ ਕਿਸਾਨ ਜਥੇਬੰਦੀਆਂ ਦੇ ਆਗੂਆਂ 21 ਤਰੀਕ ਨੂੰ ਕੇਂਦਰ ਨਾਲ ਹੋਣ ਵਾਲੀ ਮੀਟਿੰਗ ਬਾਰੇ ਪੁੱਛਣ ‘ਤੇ ਦੱਸਿਆ ਕਿ ਫਿਲਹਾਲ ਕੇਂਦਰ ਵੱਲੋਂ ਕੋਈ ਸੱਦਾ ਨਹੀਂ ਆਇਆ। ਜੇਕਰ ਕੋਈ ਸੱਦਾ ਆਉਂਦਾ ਹੈ ਤਾਂ ਪਹਿਲਾਂ ਇਸ ਸੰਬੰਧੀ ਮੀਟਿੰਗ ਕੀਤੀ ਜਾਵੇਗੀ ਫਿਰ ਕੋਈ ਫੈਸਲਾ ਲਿਆ ਜਾਵੇਗਾ। ਪੰਜਾਬ ਵਿੱਚ ਗੱਡੀਆਂ ਨਾਲ ਚੱਲਣ ‘ਤੇ ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸਾਨਾਂ ਨੇ ਟਰੈਕ ਖਾਲੀ ਕੀਤੇ ਹੋਏ ਹਨ। ਉਹ ਸਟੇਸ਼ਨਾਂ ਤੋਂ ਵੀ ਪਿੱਛੇ ਹੱਟ ਗਏ ਤੇ ਪਾਰਕਾਂ ਵਿੱਚ ਆ ਗਏ ਹਨ। ਕੇਂਦਰ ਜੇਕਰ ਅਜੇ ਵੀ ਗੱਡੀਆਂ ਨਹੀਂ ਚਲਾ ਰਹੀ ਤਾਂ ਇਸ ਵਿੱਚ ਉਨ੍ਹਾਂ ਦੀ ਬਦਲੇ ਦੀ ਭਾਵਨਾ ਹੈ।
ਉਨ੍ਹਾਂ ਦੱਸਿਆ ਕਿ ਕਿਸੇ ਵੀ ਰੇਲਵੇ ਕਰਮਚਾਰੀ ਦੀ ਸੁਰੱਖਿਆ ਨੂੰ ਕੋਈ ਖਤਰਾ ਨਹੀਂ ਹੈ। ਕੇਂਦਰ ਸਰਕਾਰਦੇ ਮੰਤਰੀਆਂ ਵੱਲੋਂ ਪੰਜਾਬ ਵਿੱਚ ਰੇਲ ਗੱਡੀਆਂ ਚਲਾਉਣ ਲਈ ਯਾਤਰੀ ਗੱਡੀਆਂ ਚਲਾਉਣ ਦੀ ਸ਼ਰਤ ਵੀ ਰੱਖੀ ਗਈ ਹੈ, ਜੋ ਕਿਸਾਨਾਂ ਨੂੰ ਅਜੇ ਮਨਜ਼ੂਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਕਿਸਾਨਾਂ ਦੀ ਜ਼ਿੰਦਗੀ ਮੌਤ ਦਾ ਹੈ ਇਸ ਵਿੱਚ ਜੇਕਰ ਕਿਸਾਨਾਂ ਨੂੰ ਖੁਦ ਵੀ ਕੁਝ ਤਕਲੀਫਾਂ ਸਹਿਣੀਆਂ ਪੈਣਗੀਆਂ ਤਾਂ ਉਹ ਸਹਿਣਗੇ। ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਫਸਲ ਦੀ ਖਰੀਦ ਕੇਂਦਰ ਬੰਦ ਕਰਨ ਸੰਬੰਧੀ ਵੀ ਚਰਚਾ ਹੋਵੇਗੀ। ਕਿਉਂਕਿ ਕਈ ਜ਼ਿਲ੍ਹਿਆਂ ਵਿੱਚ ਦੇਰ ਨਾਲ ਝੋਨਾ ਲੱਗਦਾ ਹੈ ਉਥੇ ਅਜੇ ਪੂਰਾ ਝੋਨਾ ਵਿਕਣ ਵਾਲਾ ਪਿਆ ਹੈ ਤੇ ਕਿਸਾਨਾਂ ਨੂੰ ਮੁੱਖ ਮੰਡੀ ਤੱਕ ਲਿਜਾਣ ਲਈ ਇਸ ਸੰਬੰਧੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਏਗਾ।
ਉਨ੍ਹਾਂ ਦੱਸਿਆ ਕਿ ਆਪਣੇ 26-27 ਨਵੰਬਰ ਦੀ ਰੈਲੀ ਦੀ ਉਨ੍ਹਾਂ ਦੀ ਪੂਰੀ ਤਿਆਰੀ ਹੈ ਤੇ ਉਹ ਮੋਦੀ ਸਰਕਾਰ ਨੂੰ ਆਪਣੇ ਸੰਘਰਸ਼ ਨਾਲ ਜਾਣੂ ਕਰਵਾਉਣਗੇ। ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਅੰਦੋਲਨ ਹੋਵੇਗਾ ਤੇ ਸਾਰੇ ਮੋਦੀ ਸਰਕਾਰ ਨੂੰ ਝੁਕਣਾ ਪਏਗਾ ਤੇ ਕਿਸਾਨਾਂ ਦੀ ਜਿੱਤ ਹੋਵੇਗੀ।
ਇਹ ਵੀ ਪੜ੍ਹੋ : ਵੱਡੀ ਖਬਰ : MLA ਸਿਰਮਜੀਤ ਬੈਂਸ ਖਿਲਾਫ ਪੀੜਤ ਮਹਿਲਾ ਨੇ ਦਰਜ ਕਰਵਾਏ ਬਿਆਨ, ਹੁਣ ਦਰਜ ਹੋਵੇਗੀ FIR?