SKM ਨੇ ਬਿਆਨ ਵਿੱਚ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਭਾਰਤ ਸਰਕਾਰ ਤੋਂ ਇੱਕ ਸੋਧਿਆ ਖਰੜਾ ਪ੍ਰਸਤਾਵ ਪ੍ਰਾਪਤ ਕਰਨ ਦੀ ਪੁਸ਼ਟੀ ਕਰਦਾ ਹੈ ਅਤੇ ਪ੍ਰਸਤਾਵ ਨੂੰ ਸਵੀਕਾਰ ਕਰਦੇ ਹੋਏ, ਸੰਯੁਕਤ ਕਿਸਾਨ ਮੋਰਚਾ ਦੇ ਅੰਦਰ ਇੱਕ ਸਹਿਮਤੀ ਬਣ ਗਈ ਹੈ। ਹੁਣ ਸਰਕਾਰ ਦੇ ਲੈਟਰਹੈੱਡ ‘ਤੇ ਦਸਤਖਤ ਕੀਤੇ ਇੱਕ ਰਸਮੀ ਸੰਚਾਰ ਦੀ ਉਡੀਕ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਸੰਯੁਕਤ ਕਿਸਾਨ ਮੋਰਚਾ ਕੱਲ੍ਹ ਦੁਪਹਿਰ 12 ਵਜੇ ਸਿੰਘੂ ਬਾਰਡਰ ‘ਤੇ ਦੁਬਾਰਾ ਮੀਟਿੰਗ ਕਰੇਗਾ, ਜਿਸ ਤੋਂ ਬਾਅਦ ਮੋਰਚਾ ਚੁੱਕਣ ਦਾ ਰਸਮੀ ਫੈਸਲਾ ਲਿਆ ਜਾਵੇਗਾ। ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨ ਪਾਲ, ਗੁਰਨਾਮ ਸਿੰਘ ਚੜੂਨੀ, ਹਨਨ ਮੋਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਸ਼ਿਵ ਕੁਮਾਰ ਸ਼ਰਮਾ ‘ਕੱਕਾਜੀ’, ਯੁੱਧਵੀਰ ਸਿੰਘ ਤੇ ਯੋਗਿੰਦਰ ਯਾਦਵ ਨੇ ਮਿਲ ਕੇ ਇਹ ਬਿਆਨ ਜਾਰੀ ਕੀਤਾ।