The wife was electrocuted : ਫਿਰੋਜ਼ਪੁਰ ਵਿਖੇ ਮਮਦੋਟ ਪੁਲਿਸ ਵੱਲੋਂ ਲਗਭਗ ਢਾਈ ਸਾਲ ਪਹਿਲਾਂ ਪਿੰਡ ਪੰਜੋਕੇ ਉਤਾੜ ਵਿੱਚ ਕੀਤੇ ਗਏ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਗਿਆ ਹੈ, ਜਿਸ ਵਿੱਚ ਸਾਹਮਣੇ ਆਇਆ ਹੈ ਕਿ ਔਰਤ ਨੇ ਕਰੰਟ ਲਗਾ ਕੇ ਆਪਣੇ ਪਤੀ ਦਾ ਕਤਲ ਕੀਤਾ ਸੀ। ਪੁਲਿਸ ਨੇ ਕਤਲ ਵਿਚ ਸ਼ਾਮਲ ਇੱਕ ਵਿਅਕਤੀ ਨੂੰ ਵੀ ਗ੍ਰਿਫਤਾਰ ਕੀਤਾ ਹੈ। ਦੋਸ਼ੀ ਦੀ ਪਤਨੀ ਅਤੇ ਉਸਦੇ ਪ੍ਰੇਮੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ, ਜਦਕਿ ਪਤਨੀ ਫਰਾਰ ਹੈ।
ਸਟੇਸ਼ਨ ਇੰਚਾਰਜ ਅਭਿਨਵ ਚੌਹਾਨ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਘਟਨਾ 17 ਦਸੰਬਰ 2018 ਦੀ ਹੈ, ਜਦੋਂ ਸਰਬਜੀਤ ਸਿੰਘ ਦੀ ਸ਼ੱਕੀ ਹਾਲਤ ਵਿੱਚ ਕਰੰਟ ਲੱਗਣ ਨਾਲ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਬਿਨਾਂ ਕੋਈ ਕਾਰਵਾਈ ਕੀਤੇ ਸਰਬਜੀਤ ਸਿੰਘ ਦਾ ਸਸਕਾਰ ਕਰ ਦਿੱਤਾ। ਇਸ ਤੋਂ ਬਾਅਦ ਪਰਿਵਾਰ ਨੂੰ ਸਰਬਜੀਤ ਸਿੰਘ ਦੀ ਪਤਨੀ ਪਰਮਪ੍ਰੀਤ ਕੌਰ ਅਤੇ ਉਸ ਦੇ ਪ੍ਰੇਮੀ ਜਸਵਿੰਦਰ ਸਿੰਘ ‘ਤੇ ਸ਼ੱਕ ਹੋਇਆ।
ਮ੍ਰਿਤਕ ਸਰਬਜੀਤ ਸਿੰਘ ਦੀ ਮਾਂ ਹਰਜਿੰਦਰ ਕੌਰ ਨੇ ਆਪਣੇ ਬੇਟੇ ਦੀ ਮੌਤ ਦੀ ਜਾਂਚ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚ ਕੀਤੀ ਸੀ ਅਤੇ ਖ਼ਦਸ਼ਾ ਜਤਾਇਆ ਸੀ ਕਿ ਉਸ ਦੇ ਬੇਟੇ ਦਾ ਕਤਲ ਹੋਇਆ ਹੈ ਅਤੇ ਇਹ ਉਸ ਦੀ ਨੂੰਹ ਪਰਮਪ੍ਰੀਤ ਕੌਰ ਅਤੇ ਉਸ ਦੇ ਪ੍ਰੇਮੀ ਜਸਵਿੰਦਰ ਸਿੰਘ ਨੇ ਕੀਤਾ ਹੈ। ਹਾਈਕੋਰਟ ਦੇ ਹੁਕਮਾਂ ‘ਤੇ ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਜਦੋਂ ਪੁਲਿਸ ਨੇ ਜਸਵਿੰਦਰ ਸਿੰਘ ਤੋਂ ਪੁੱਛਗਿੱਛ ਕੀਤੀ ਤਾਂ ਉਸਨੇ ਸਵੀਕਾਰ ਕੀਤਾ ਕਿ ਉਨ੍ਹਾਂ ਨੇ ਸਰਬਜੀਤ ਨੂੰ ਕਰੰਟ ਲਗਾ ਕੇ ਮਾਰਿਆ ਹੈ। ਐਸਐਚਓ ਚੌਹਾਨ ਦਾ ਕਹਿਣਾ ਹੈ ਕਿ ਪਰਮਪ੍ਰੀਤ ਕੌਰ ਨੂੰ ਫੜਨ ਲਈ ਛਾਪੇ ਮਾਰੇ ਜਾ ਰਹੇ ਹਨ, ਜਲਦੀ ਹੀ ਉਸਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਜਸਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ।