ਬਠਿੰਡਾ ਵਿੱਚ ਕੁਝ ਸ਼ਰਾਰਤੀ ਨੌਜਵਾਨਾਂ ਦਾ ਸਾਹਿਬਜ਼ਾਦਾ ਅਜੀਤ ਸਿੰਘ ਰੋਡ ‘ਤੇ ਬਣੇ ਚੌਂਕ ਦਾ ਵੀਡੀਓ ਵਾਇਰਲ ਹੋਇਆ ਹੈ, ਜਿਸ ਵਿੱਚ ਇਹ ਨੌਜਵਾਨ ਘੋੜੇ ’ਤੇ ਬੈਠੇ ਨਜ਼ਰ ਆ ਰਹੇ ਹਨ। ਜਿਸ ਦੇ ਚੱਲਦਿਆਂ ਪੁਲਿਸ ਨੇ ਚਾਰ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ।
ਦੱਸਣਯੋਗ ਹੈ ਕਿ ਇਸ ਚੌਂਕ ’ਤੇ ਮਹਾਰਾਜਾ ਰਣਜੀਤ ਸਿੰਘ ਜੀ ਦੇ ਸਪੁੱਤਰ ਮਹਾਰਾਜਾ ਦਲੀਪ ਸਿੰਘ ਦਾ ਬੁੱਤ ਸਥਾਪਤ ਕੀਤਾ ਗਿਆ ਹੈ। ਇਸ ਚੌਂਕ ਨੂੰ ਧਾਰਮਿਕ ਚੌਂਕ ਦਾ ਦਰਜਾ ਦਿੱਤਾ ਗਿਆ ਹੈ ਤੇ ਇਹ ਚਾਰ ਮਨਚਲੇ ਨੌਜਵਾਨ ਚੱਪਲਾਂ ਸਮੇਤ ਚੜ੍ਹ ਕੇ ਸੈਲਫੀਆਂ ਉਥੇ ਸੈਲਫੀਆਂ ਖਿਚਵਾ ਰਹੇ ਹਨ, ਜਿਸ ਦਾ ਵੀਡੀਓ ਵਾਇਰਲ ਹੋਇਆ ਹੈ।
ਇਸ ਦੇ ਚੱਲਦਿਆਂ ਸ਼ਹਿਰ ਵਿਚ ਰੋਸ ਪਾਇਆ ਜਾ ਰਿਹਾ ਹੈ ਜਦੋਂ ਥਾਣਾ ਸਿਵਲ ਲਾਈਨ ਦੇ ਥਾਣੇਦਾਰ ਰਵਿੰਦਰ ਸਿੰਘ ਭੀਟੀ ਨਾਲ ਇਸ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਵਾਇਰਲ ਵੀਡੀਓ ਵਿੱਚ ਦਿਖਾਈ ਦੇ ਰਹੀ ਉਕਤ ਗੱਡੀ ਨੂੰ ਹਿਰਾਸਤ ਵਿੱਚ ਲੈ ਕੇ ਚਾਰ ਨੌਜਵਾਨਾਂ ਦੀ ਪਛਾਣ ਕਰ ਲਈ ਹੈ, ਜਿਨ੍ਹਾਂ ਖ਼ਿਲਾਫ਼ ਪ੍ਰਾਪਰਟੀ ਡਾਈਮਜ਼ ਐਕਟ ਦਾ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।
ਇਹ ਵੀ ਪੜ੍ਹੋ : ਕੌਮਾਂਤਰੀ ਗੱਤਕਾ ਦਿਵਸ ਮਨਾਇਆ ਜਾਵੇਗਾ 21 ਜੂਨ ਨੂੰ, ਚਾਹਵਾਨ ਇਸ ਤਰ੍ਹਾਂ ਲੈ ਸਕਦੇ ਹਨ ਹਿੱਸਾ