ਸ਼ਹਿਰ ਵਿਚ ਅਪਰਾਧੀਆਂ ‘ਤੇ ਨਕੇਲ ਕੱਸਣ ਲਈ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਵਿਚ ਜਲੰਧਰ ਕਮਿਸ਼ਨਰੇਟ ਪੁਲਿਸ ਨੇ 48 ਘੰਟਿਆਂ ਅੰਦਰ 2 ਚੋਰਾਂ ਨੂੰ ਗ੍ਰਿਫਤਾਰ ਕਰਕੇ ਚੋਰੀ ਦੇ ਇਕ ਮਾਮਲੇ ਨੂੰ ਸੁਲਝਾ ਲਿਆ ਹੈ। ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ 22 ਜਨਵਰੀ ਸ਼ਾਮ ਨੂੰ ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਨੂੰ ਜਗਤਪੁਰਾ ਕੋਲ ਕਰਿਆਨੇ ਦੀ ਦੁਕਾਨ ਤੋਂ 60,000 ਰੁਪਏ ਦੀ ਚੋਰੀ ਦੀ ਸ਼ਿਕਾਇਤ ਮਿਲੀ। ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚੀ ਤੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ। ਸਵਪਨ ਸ਼ਰਮਾ ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਕਿ ਚੋਰੀ ਦੀ ਵਾਰਦਾਤ ਨੂੰ ਦੋ ਲੋਕਾਂ ਨੇ ਅੰਜਾਮ ਦਿੱਤਾ ਹੈ ਜਿਸ ਦੇ ਬਾਅਦ ਪੁਲਿਸ ਪਾਰਟੀਆਂ ਉਨ੍ਹਾਂ ਦੀ ਭਾਲ ਵਿਚ ਲੱਗ ਗਈਆਂ।
ਸ਼ੁਰੂਆਤੀ ਜਾਂਚ ਦੇ ਆਧਾਰ ‘ਤੇ ਮਿਤੀ 23 ਡਨਵਰੀ ਨੂੰ ਥਾਣਾ ਡਵੀਡਨ ਨੰ.3 ਵਿਚ ਆਈਪੀਸੀ ਧਾਰਾ 380/411 ਤਹਿਤ ਕੇਸ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਿਗਿਆਕ ਤੇ ਤਕਨੀਕੀ ਜਾਂਚ ਦੇ ਆਧਾਰ ‘ਤੇ ਪੁਲਿਸ ਨੇ ਆਖਿਰਕਾਰ ਦੋਵੇਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਸਵਪਨ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਉਪਕਾਰ ਸਿੰਘ ਉਰਫ ਜਤਿਨ ਪੁੱਤਰ ਅਰੁਣ ਕੁਮਾਰ ਵਾਸੀ ਅਜੀਤ ਨਗਰ ਜਲੰਧਰ ਤੇ ਵਿਕਰਾਂਤ ਉਰਫ ਭੋਲਾ ਪੁੱਤਰ ਅਸ਼ੋਕ ਕੁਮਾਰ ਵਾਸੀ ਦੌਲਤਪੁਰੀ ਜਲੰਧਰ ਵਜੋਂ ਹੋਈ।
ਇਹ ਵੀ ਪੜ੍ਹੋ : PPSC ਦੇ ਨਵੇਂ ਚੇਅਰਮੈਨ ਹੋਣਗੇ IPS ਜਤਿੰਦਰ ਸਿੰਘ ਔਲਖ, ਰਾਜਪਾਲ ਨੇ ਦਿੱਤੀ ਮਨਜ਼ੂਰੀ
ਦੁਕਾਨ ਤੋਂ ਚੋਰਾਂ ਵਲੋਂ ਚੁਰਾਏ ਗਏ 9600 ਰੁਪਏ ਵੀ ਬਰਾਮਦ ਕਰ ਲਏ ਗਏ ਹਨ। ਸਵਪਨ ਸ਼ਰਮਾ ਨੇ ਕਿਹਾ ਕਿ ਕਾਨੂੰਨ ਵਿਵਸਥਾ ਬਣਾਏ ਰੱਖਣ ਦੇ ਨਾਲ-ਨਾਲ ਸੁਰੱਖਿਆ ਨਿਸ਼ਚਿਤ ਕਰਨਾ ਕਮਿਸ਼ਨਰੇਟ ਪੁਲਿਸ ਦੀ ਸਰਵਉੱਚ ਪਹਿਲ ਹੈ ਤੇ ਇਸ ਨੇਕ ਕੰਮ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਨੂੰਨ ਦਾ ਉਲੰਘਣ ਕਰਨ ਵਾਲਿਆਂ ਖਿਲਾਫ ਬਣਦੀ ਕਾਰਾਵਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ –