ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਖੰਨਾ ਥਾਣਾ ਮਾਛੀਵਾੜਾ ਸਾਹਿਬ ਨੇੜੇ ਪਿੰਡ ਹਸਨਪੁਰ ਵਿੱਚ ਕੁਝ ਲੁਟੇਰਿਆਂ ਨੇ ਇੱਕ NRI ਬਜ਼ੁਰਗ ਦੀ ਕੋਠੀ ਵਿੱਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਬਦਮਾਸ਼ ਕੋਠੀ ਚੋਂ 5 ਲੱਖ ਦੀ ਨਕਦੀ, 15 ਤੋਲੇ ਸੋਨਾ ਅਤੇ DVR ਚੋਰੀ ਕਰਕੇ ਰਫੂਚੱਕਰ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ DSP ਵਰਿਆਮ ਸਿੰਘ ਮੌਕੇ ’ਤੇ ਪਹੁੰਚ ਗਏ ਹਨ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪੀੜਤ ਸੁਰਿੰਦਰ ਕੌਰ ਨੇ ਦੱਸਿਆ ਕਿ ਉਹ ਕਰੀਬ 5 ਮਹੀਨੇ ਪਹਿਲਾਂ ਇਟਲੀ ਤੋਂ ਆਪਣੇ ਜੱਦੀ ਪਿੰਡ ਹਸਨਪੁਰ ਪਰਤੀ ਸੀ। ਉਹ 29 ਮਈ ਨੂੰ ਆਪਣੇ ਨਾਨਕੇ ਘਰ ਲੁਬਾਣਗੜ੍ਹ ਗਈ ਸੀ। ਮੰਗਲਵਾਰ ਰਾਤ ਜਦੋਂ ਨਾਨਕੇ ‘ਤੋਂ ਵਾਪਸ ਆਈ ਤਾਂ ਘਰ ਦੇ ਤਾਲੇ ਟੁੱਟੇ ਹੋਏ ਪਾਏ ਗਏ। ਜਦੋਂ ਉਨ੍ਹਾਂ ਅੰਦਰ ਜਾ ਕੇ ਦੇਖਿਆ ‘ਤਾਂ ਅੰਦਰ ਪਈਆਂ ਅਲਮਾਰੀਆਂ ਦੇ ਤਾਲੇ ਵੀ ਟੁੱਟੇ ਹੋਏ ਸਨ ਤੇ ਸਾਰਾ ਸਾਮਾਨ ਚੋਰੀ ਕਰ ਲਿਆ ਗਿਆ ਸੀ।
ਸੁਰਿੰਦਰ ਅਨੁਸਾਰ ਅਲਮੀਰਾ ਵਿੱਚ 5 ਲੱਖ ਰੁਪਏ ਸਨ, ਜੋ ਉਸ ਨੇ ਕੁਝ ਦਿਨ ਪਹਿਲਾਂ ਪੌਪਲਰ ਦੇ ਦਰੱਖਤ ਵੇਚ ਕੇ ਕਮਾਏ ਸਨ, ਉਹ ਵੀ ਉਥੋਂ ਗਾਇਬ ਸੀ। ਨਾਲ ਹੀ ਉਸ ਦੇ 15 ਤੋਲੇ ਸੋਨੇ ਦੇ ਗਹਿਣੇ ਅਤੇ ਮਹਿੰਗੇ ਕੱਪੜੇ ਵੀ ਚੋਰੀ ਹੋ ਗਏ। ਇਨ੍ਹਾਂ ਹੀ ਨਹੀਂ ਚੋਰਾਂ ਨੇ ਸੁਰੱਖਿਆ ਦੇ ਮੱਦੇਨਜ਼ਰ ਕੋਠੀ ਵਿੱਚ ਲੱਗੇ ਹੋਏ ਸੀਸੀਟੀਵੀ ਦੇ ਡੀਵੀਆਰ ਵੀ ਚੋਰੀ ਕਰਕੇ ਲੈ ਗਏ ਹਨ। ਇਸ ‘ਤੋਂ ਬਾਅਦ ਉਨ੍ਹਾਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ।
ਇਹ ਵੀ ਪੜ੍ਹੋ : ਫਤਿਹਗੜ੍ਹ ਸਾਹਿਬ ਪੁਲਿਸ ਨੇ 4 ਨਸ਼ਾ ਤਸਕਰ ਕੀਤੇ ਕਾਬੂ, 7 ਲੱਖ ਦੀ ਡਰੱਗ ਮਨੀ ਬਰਾਮਦ
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ DSP ਵਰਿਆਮ ਸਿੰਘ ਨੇ ਦੱਸਿਆ ਕਿ ਔਰਤ ਦੇ ਪੁੱਤਰਾਂ ਨਾਲ ਵਿਦੇਸ਼ ਵਿੱਚ ਗੱਲ ਕੀਤੀ ਗਈ ਹੈ। ਉਹ ਮੋਬਾਈਲ ਤੋਂ CCTV ਦਾ ਬੈਕਅੱਪ ਲੈਣ ਦੀ ਗੱਲ ਕਰ ਰਹੇ ਹਨ। ਇਸ ਦੇ ਨਾਲ ਹੀ ਗੁਆਂਢੀਆਂ ਦੇ ਕੈਮਰਿਆਂ ‘ਤੇ ਵੀ ਚੈਕਿੰਗ ਕੀਤੀ ਜਾ ਰਹੀ ਹੈ। DSP ਅਨੁਸਾਰ ਚੋਰਾਂ ਦਾ ਜਲਦੀ ਹੀ ਸੁਰਾਗ ਲੱਗ ਜਾਵੇਗਾ। ਘਟਨਾ ‘ਤੋਂ ਬਾਅਦ ਬਜ਼ੁਰਗ ਮਹਿਲਾ ਨੇ ਰੋਂਦੇ ਹੋਏ ਮਾਨ ਸਰਕਾਰ ‘ਤੋਂ ਵੀ ਮਦਦ ਦੀ ਅਪੀਲ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: