ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਬਜਟ ‘ਤੇ ਨਿਸ਼ਾਨਾ ਵਿੰਨ੍ਹਦਿਆਂ ਦਾਅਵਾ ਕੀਤਾ ਕਿ ਇਸ ਬਜਟ ਵਿੱਚ ਮਹਿੰਗਾਈ ਘਟਾਉਣ ਲਈ ਕੁਝ ਨਹੀਂ ਹੈ।
ਸੀਐਮ ਕੇਜਰੀਵਾਲ ਨੇ ਟਵੀਟ ਕੀਤਾ- ‘ਕੋਰੋਨਾ ਦੇ ਦੌਰ ਦੌਰਾਨ ਲੋਕਾਂ ਨੂੰ ਬਜਟ ਤੋਂ ਬਹੁਤ ਉਮੀਦਾਂ ਸਨ। ਬਜਟ ਨੇ ਲੋਕਾਂ ਨੂੰ ਨਿਰਾਸ਼ ਕੀਤਾ ਹੈ। ਆਮ ਲੋਕਾਂ ਲਈ ਬਜਟ ਵਿੱਚ ਕੁਝ ਨਹੀਂ ਹੈ। ਮਹਿੰਗਾਈ ਨੂੰ ਘੱਟ ਕਰਨ ਲਈ ਕੁਝ ਨਹੀਂ।
ਦੂਜੇ ਪਾਸੇ ਕਾਂਗਰਸ ਨੇਤਾ ਅਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲਨਾਥ ਨੇ ਕਿਹਾ ਕਿ ਬਜਟ ‘ਚ ਬੇਰੋਜ਼ਗਾਰੀ, ਖੇਤੀ ਸੈਕਟਰ ਬਾਰੇ ਕੁਝ ਨਹੀਂ ਹੈ। ਬਜਟ ਵਿੱਚ ਕੀ ਹੈ? ਬਜਟ ‘ਚ ਆਮ ਨਾਗਰਿਕ ਨੂੰ ਕਿਹੜੀ ਰਾਹਤ ਦਿੱਤੀ ਗਈ ਹੈ? ਵੱਡੇ ਉਦਯੋਗਪਤੀਆਂ ਨੂੰ ਇਸ ਦਾ ਫਾਇਦਾ ਹੋਵੇਗਾ।
ਦੂਜੇ ਪਾਸੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਨੇ ਕਿਹਾ ਕਿ ਇਸ ਸਾਲ ਦਾ ਬਜਟ ਸਿਰਫ਼ ਅਮੀਰਾਂ ਲਈ ਹੈ, ਇਸ ਵਿੱਚ ਗਰੀਬਾਂ ਲਈ ਕੁਝ ਨਹੀਂ ਹੈ। ਉਸ ਨੇ ਪਹਿਲਾਂ ਕਹੀਆਂ ਗੱਲਾਂ ਨੂੰ ਦੁਹਰਾਇਆ ਹੈ। ਉਹ ਕਾਰਪੋਰੇਟ ਟੈਕਸ ਕੱਟਦੇ ਹਨ, ਇਹ ਅਮੀਰਾਂ ਦਾ ਬਜਟ ਹੈ।
ਵੀਡੀਓ ਲਈ ਕਲਿੱਕ ਕਰੋ -:
“ਚੱਲਦੀ ਇੰਟਰਵਿਊ ‘ਚ ਪੱਤਰਕਾਰਾਂ ਨੂੰ ਚੁੱਪ ਕਰਵਾ ਕੇ ਜਨਤਾ ਨੇ ਖੁਦ ਪੁੱਛੇ ਸਵਾਲ..”
ਇਸ ਦੇ ਨਾਲ ਹੀ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਬਜਟ ਦਾ ਕੁਝ ਨਾ ਕੁਝ ਫਾਇਦਾ ਹੁੰਦਾ ਹੈ ਪਰ ਇਸ ਨਾਲ ਜਿੰਨਾ ਵਿਖਾਇਆ ਜਾਂਦਾ ਹੈ, ਓਨਾ ਫਾਇਦਾ ਨਹੀਂ ਹੁੰਦਾ ਹੈ। ਅਸੀਂ ਕਿਹਾ ਕਿ MSP ਗਾਰੰਟੀ ਕਾਨੂੰਨ ਬਣਾ ਦਿਓ, ਇਸ ਕਾਨੂੰਨ ਨਾਲ ਘੱਟ ਕੀਮਤ ‘ਚ ਫ਼ਸਲਾਂ ਦੀ ਖਰੀਬ ਬੰਦ ਹੋਵੇਗੀ। ਉਨ੍ਹਾਂ ਕਿਹਾ ਕਿ ਹੁਣ ਇਸ ਦਾ ਫਾਇਦਾ ਵਪਾਰੀਆਂ ਨੂੰ ਮਿਲ ਰਿਹਾ ਹੈ, ਜੋ ਘੱਟ ਕੀਮਤ ‘ਤੇ ਫਸਲ ਖਰੀਦ ਕੇ ਮਹਿੰਗੇ ਭਾਅ ‘ਤੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਵੇਚਦੇ ਹਨ।