ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਪੰਜਾਬ ਦੇ ਅਫਸਰਾਂ ਨਾਲ ਮੀਟਿੰਗ ਨੂੰ ਲੈ ਕੇ ਮਾਨ ਸਰਕਾਰ ਨੇ ਸਫਾਈ ਦਿੱਤੀ। ਪਾਰਟੀ ਨੇ ਕਿਹਾ ਮੰਗਲਵਾਰ ਨੂੰ ਕਿਹਾ ਕਿ ਵਿਰੋਧੀ ਪਾਰਟੀਆਂ ਇਹ ਦੋਸ਼ ਲਗਾ ਕੇ ਵਿਵਾਦ ਪੈਦਾ ਕਰ ਰਹੀਆਂ ਹਨ ਕਿ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਨੂੰ “ਰਿਮੋਟ ਕੰਟਰੋਲ” ਕੀਤਾ ਜਾ ਰਿਹਾ ਹੈ। ਜੇ ਪਾਰਟੀ ਦੇ ਨੇਤਾਵਾਂ ਨੇ ਦਿੱਲੀ ਦੇ ਮੁੱਖ ਮੰਤਰੀ ਤੋਂ ਕੁਝ ਸੇਧ ਲਈ ਤਾਂ ਇਸ ਵਿੱਚ ਕੁਝ ਵੀ ਗਲਤ ਨਹੀਂ ਹੈ।
ਵਿਰੋਧੀ ਪਾਰਟੀਆਂ ਦੀ ਅਲੋਚਨਾ ‘ਤੇ ਪ੍ਰਤੀਕਿਰਿਆ ਦਿੰਦਿਆਂ ‘ਆਪ’ ਪੰਜਾਬ ਦੇ ਬੁਲਾਰੇ ਮਲਵਿੰਦਰ ਕੰਗ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਸਾਡੀ ਪਾਰਟੀ ਦੇ ਕੌਮੀ ਕਨਵੀਨਰ ਹਨ। ਅਸੀਂ ਉਨ੍ਹਾਂ ਦਾ ਮਾਰਗਦਰਸ਼ਨ ਲੈਂਦੇ ਹਾਂ, ਇਸ ਲਈ ਇਸ ਵਿੱਚ ਕੁਝ ਵੀ ਗਲਤ ਨਹੀਂ ਹੈ।
ਦੱਸ ਦੇਈਏ ਕਿ ਬੀਤੇ ਦਿਨ ਦਿੱਲੀ ਵਿੱਚ ਪੰਜਾਬ ਦੇ ਮੁੱਖ ਸਕੱਤਰ ਅਨਿਰੁੱਧ ਤਿਵਾਰੀ, ਊਰਜਾ ਸਕੱਤਰ ਦਲੀਪ ਕੁਮਾਰ ਤੇ ਪੀ.ਐੱਸ.ਪੀ.ਸੀ.ਐੱਲ. ਦੇ ਚੇਅਰਮੈਨ ਬਲਦੇਵ ਸਿੰਘ ਸਰਨ ਦੇ ਨਾਲ ਮੁਫਤ ਬਿਜਲੀ ਦੇਣ ਨੂੰ ਲੈ ਕੇ ਚਰਚਾ ਹੋਈ ਪਰ ਇਸ ਮੀਟਿੰਗ ਵਿੱਚ ਨਾ ਤਾਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਮੌਜੂਦ ਸਨ ਤੇ ਨਾ ਹੀ ਪੰਜਾਬ ਦੇ ਊਰਜਾ ਮੰਤਰੀ ਹਰਭਜਨ ਸਿੰਘ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਇਹ ਮੀਟਿੰਗ ਦਿੱਲੀ ਵਿੱਚ ਬੁਲਾਈ ਗਈ ਸੀ ਜਿਸ ਦੀ ਅਗਵਾਈ ਅਰਵਿੰਦ ਕੇਜਰੀਵਾਲ ਨੇ ਕੀਤੀ। ਪੰਜਾਬ ਦੇ ਅਫਸਰਾਂ ਨਾਲ ਹੋਈ ਮੀਟਿੰਗ ਵਿੱਚ ਪੰਜਾਬ ਤੋਂ ਕੋਈ ਵੱਡਾ ਨੇਤਾ ਸ਼ਾਮਲ ਨਹੀਂ ਸੀ ਪਰ ਦਿੱਲੀ ਦੇ ਮੰਤਰੀ ਸੱਤਿਏਂਦਰ ਜੈਨ, ਰਾਜ ਸਭਾ ਮੈਂਬਰ ਰਾਘਵ ਚੱਢਾ ਜ਼ਰੂਰ ਮੌਜੂਦ ਸਨ।
ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ, ਕਾਂਗਰਸ, ਬੀਜੇਪੀ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸਵਾਲ ਉਠਾਏ ਸਨ। ਕਿਸੇ ਨੇ ਇਸ ਨੂੰ ਗੈਰ-ਸੰਵਿਧਾਨਕ ਦੱਸਿਆ ਤੇ ਕਿਸੇ ਨੇ ਸੀ.ਐੱਮ. ਮਾਨ ਨੂੰ ਰਬੜ ਦੀ ਮੋਹਰ।